10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਫ਼ੈਕਟਰੀ ਵਰਕਰ ਦੇ ਕਤਲ ਦੇ ਮਾਮਲੇ ਵਿਚ ਲੋੜੀਂਦਾ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 26-04-2026
ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਬੀਤੇ ਦਿਨ ਸਿਵਲ ਸਿਟੀ ਵਿਚ ਸਥਿਤ ਇਕ ਫ਼ੈਕਟਰੀ ਵਿਚ ਹੋਏ ਵਰਕਰ ਦੇ ਕਤਲ ਦੇ ਮਾਮਲੇ ਵਿਚ ਲੋੜੀਂਦੇ ਉਸ ਦੇ ਸਾਥੀ ਨੂੰ ਹੀ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਕਿ੍ਸ਼ਨ ਲਾਲ ਨੇ ਦੱਸਿਆ ਕਿ ਸ਼ਿਕਾਇਤਕਰਤਾ ਉਮਿਲ ਭਾਰਦਵਾਜ ਪੁੱਤਰ ਪਿ੍ਥਵੀ ਰਾਜ ਸ਼ਰਮਾ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਨੇ ਬਿਆਨ ਦਿੱਤਾ ਕਿ ਉਹ ਐਸ.ਐਸ. ਪਿ੍ੰਟਿੰਗ ਦੇ ਨਾਮ 'ਤੇ ਹੌਜ਼ਰੀ ਦਾ ਕਾਰੋਬਾਰ ਕਰਦਾ ਹੈ, ਜਿੱਥੇ 6 ਵਰਕਰ ਕੰਮ ਕਰਦੇ ਹਨ, ਉਨਾਂ ਵਿਚ ਧਰਮਿੰਦਰ ਕੁਮਾਰ ਅਤੇ ਬੱਚੇ ਲਾਲ ਵੀ ਸ਼ਾਮਿਲ ਸਨ | ਉਨਾਂ ਨੇ ਦੱਸਿਆ ਕਿ 23 ਅਪ੍ਰੈਲ ਨੂੰ ਤਕਰੀਬਨ 2:30 ਵਜੇ ਸਵੇਰੇ ਉਸ ਨੂੰ ਪਤਾ ਲੱਗਿਆ ਕਿ ਧਰਮਿੰਦਰ ਕੁਮਾਰ ਫ਼ੈਕਟਰੀ ਅੰਦਰ ਖ਼ੂਨ ਨਾਲ ਲੱਥਪੱਥ ਹਾਲਤ ਵਿਚ ਡਿੱਗਿਆ ਪਿਆ ਸੀ ਅਤੇ ਉਸ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਚੁੱਕੀ ਸੀ | ਪੜਤਾਲ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਵਰਕਰਾਂ ਵਲੋਂ ਰਾਤ ਸਮੇਂ ਸ਼ਰਾਬ ਪੀਤੀ ਗਈ ਸੀ ਅਤੇ ਝਗੜੇ ਦੌਰਾਨ ਧਰਮਿੰਦਰ ਕੁਮਾਰ ਵਲੋਂ ਗਾਲੀ-ਗਲੋਚ ਕਰਨ 'ਤੇ ਦੋਸ਼ੀ ਬੱਚੇ ਲਾਲ ਨੇ ਉਸ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ |


Ad Position 22
No active advertisement
ਪਿਛਲੀ ਖ਼ਬਰ ਬੱਸ ਕੰਡਕਟਰ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਪੰਜਾਬ ਫੋਰੈਸਟ ਵੁੱਡ ਕੰਟਰੈਕਟਰ ਤੇ ਸਾਅ ਮਿੱਲਜ਼ ਐਸੋ. ਵਲੋਂ ਐਮ.ਡੀ. ਪੰਜਾਬ ਰਾਜ ਵਣ ਵਿਕਾਸ ਨਿਗਮ ਨਾਲ ਮੀਟਿੰਗ
Ad Position 24