ਬਰਾਤੀਆਂ 'ਤੇ ਹੋਏ ਹਮਲੇ ਵਿਚ ਦੋ ਜ਼ਖ਼ਮੀ
ਅਜੀਤ ਡੈਸਕ
26-04-2026
ਕਰੋੜਾਂ ਦੀ ਹੈਰੋਇਨ ਸਮੇਤ ਨÏਜਵਾਨ ਕਾਬੂ
ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਵੀ ਤਸਕਰੀ ਕਰਨ ਵਾਲੇ ਇਕ ਨÏਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਮੇਵਿਸ਼ ਬੈਂਸ ਵਾਸੀ ਕਿਲ੍ਹਾ ਮੁਹੱਲਾ ਵਜੋਂ ਕੀਤੀ ਗਈ ਹੈ | ਕਥਿਤ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਕਥਿਤ ਦੋਸ਼ੀ ਪਿੰਡ ਕਾਦੀਆਂ ਨੇੜੇ ਹੈਰੋਇਨ ਸਪਲਾਈ ਕਰਨ ਲਈ ਜਾ ਰਿਹਾ ਹੈ | ਪੁਲਿਸ ਵਲੋਂ ਜਦੋਂ ਛਾਪਾਮਾਰੀ ਕੀਤੀ ਗਈ ਤਾਂ ਉਕਤ ਕਥਿਤ ਦੋਸ਼ੀ ਨੂੰ 300 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |