ਫ਼ੈਕਟਰੀ 'ਚੋਂ ਲੱਖਾਂ ਦੀ ਨਕਦੀ ਅਤੇ ਸਾਮਾਨ ਚੋਰੀ
ਅਜੀਤ ਡੈਸਕ
26-04-2026
ਘਰ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਘਰ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹਰਮਨਦੀਪ ਸਿੰਘ ਵਾਸੀ ਪਿੰਡ ਲੁਹਾਰਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਕੋਮਲਪ੍ਰੀਤ ਕੌਰ ਵਾਸੀ ਰਾਏਕੋਟ, ਮਨਜਿੰਦਰ ਸਿੰਘ ਉਰਫ ਸੋਨੀ ਅਤੇ ਮਨਜੋਤ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਆਪਣੀ ਪਤਨੀ ਕੋਮਲਪ੍ਰੀਤ ਕੌਰ ਨਾਲ ਵਿਵਾਦ ਚੱਲ ਰਿਹਾ ਹੈ | ਬੀਤੇ ਦਿਨ ਕੋਮਲਪ੍ਰੀਤ ਆਪਣੇ ਦੋ ਸਾਥੀਆਂ ਨਾਲ ਉਸ ਦੇ ਘਰ ਦੇ ਬਾਹਰ ਆਈ ਅਤੇ ਘਰ 'ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਦੋਸ਼ੀ ਘਰ ਦੇ ਬਾਹਰ ਖੜੇ ਲਲਕਾਰੇ ਮਾਰਦੇ ਰਹੇ, ਜਿਸ ਕਾਰਨ ਉਥੇ ਦਹਿਸ਼ਤ ਫੈਲ ਗਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ 'ਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਨਗਰ ਨਿਗਮ ਵਲੋਂ ਲਗਾਈ ਸੀਲ ਨੂੰ ਤੋੜਨ ਦੇ ਮਾਮਲੇ 'ਚ ਕੇਸ ਦਰਜ
ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਵਲੋਂ ਲਗਾਈ ਗਈ ਸੀਲ ਨੂੰ ਤੋੜਨ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਗਰ ਨਿਗਮ ਦੇ ਸਹਾਇਕ ਯੋਜਨਾਕਾਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਸ਼ਿਵਾ ਜੀ ਨਗਰ ਦੇ ਰਹਿਣ ਵਾਲੇ ਮਨੀਸ਼ ਕੁਮਾਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਵਲੋਂ ਆਪਣੇ ਰਿਹਾਇਸ਼ੀ ਮਕਾਨ ਵਿਚ ਦੋ ਦੁਕਾਨਾਂ ਦੀ ਉਸਾਰੀ ਕੀਤੀ ਸੀ, ਜੋ ਕਿ ਗੈਰ ਕਾਨੂੰਨੀ ਸੀ, ਜਿਸ ਕਾਰਨ ਨਗਰ ਨਿਗਮ ਵਲੋਂ ਉਥੇ ਸੀਲ ਲਗਾ ਦਿੱਤੀ ਗਈ ਸੀ, ਪਰ ਕਥਿਤ ਦੋਸ਼ੀ ਵਲੋਂ ਸੀਲ ਨੰੂ ਤੋੜ ਦਿੱਤਾ ਗਿਆ, ਜਿਸ 'ਤੇ ਸ਼ਿਕਾਇਤਕਰਤਾ ਨੇ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢