10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ <br/>

Ad Position 21
No active advertisement
ਅਜੀਤ ਡੈਸਕ 26-04-2026
ਅੰਮਿ੍ਤਸਰ, 25 ਅਪ੍ਰੈਲ (ਜਸਵੰਤ ਸਿੰਘ ਜੱਸ)-ਕੇਂਦਰੀ ਪੰਚਾਇਤੀ ਰਾਜ, ਮੱਛੀ ਪਾਲਣ ਤੇ ਪਸ਼ੂ ਪਾਲਣ ਰਾਜ ਮੰਤਰੀ ਐੱਸ.ਪੀ. ਸਿੰਘ ਬਘੇਲ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਸ਼ਰਧਾ ਦਾ ਪ੍ਰਗਟਾਵਾ ਕੀਤੀ | ਇਸ ਮੌਕੇ ਤਖ਼ਤ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਤੇ ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਸਨਮਾਨਿਤ ਕੀਤਾ | ਸ. ਸੋਹੀ ਨੇ ਦੱਸਿਆ ਕਿ ਕੇਂਦਰੀ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ ਨੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਕਿ ਗੁਰੂ ਸਾਹਿਬ ਨਵ ਨਿਯੁਕਤ ਮੁੱਖ ਮੰਤਰੀ ਸਮਰਾਟ ਚੌਧਰੀ ਨੂੰ ਬਿਹਾਰ ਦੇ ਵਿਕਾਸ ਲਈ ਬਲ ਤੇ ਹਿੰਮਤ ਬਖ਼ਸ਼ਣ | ਉਨ੍ਹਾਂ ਦੱਸਿਆ ਕਿ ਮੰਤਰੀ ਨੇ ਗੁਰੂ ਸਾਹਿਬ ਦੇ ਪਵਿੱਤਰ ਜੋੜਾ ਸਾਹਿਬ ਦੇ ਵੀ ਦਰਸ਼ਨ ਕੀਤੇ | ਇਸ ਮੌਕੇ ਸਥਾਨਕ ਵਿਧਾਇਕ ਸ੍ਰੀ ਰਤਨੇਸ਼ ਕੁਸ਼ਵਾਹਾ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ 'ਆਪ' ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਪੰਜਾਬੀਆਂ ਨਾਲ ਧੋਖਾ 'ਆਪ' ਦੇ ਰਾਜ ਸਭਾ ਮੈਂਬਰਾਂ ਦੀ ਦਲ ਬਦਲੀ-ਕੈਪਟਨ ਸੰਧੂ
Ad Position 24