ਲੁਧਿਆਣਾ, 26 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 2027 ਵਿਚ ਸਰਕਾਰ ਬਣਾਈ ਜਾਵੇਗੀ ਤੇ ਮੁੱਖ ਮੰਤਰੀ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਹੋਣਗੇ | ਇਹ ਐਲਾਨ ਅੱਜ ਪਾਰਟੀ ਵਲੋਂ ਲੁਧਿਆਣਾ ਵਿਚ ਰੱਖੀ ਵਿਸ਼ਾਲ ਪੰਥਕ ਇਕੱਤਰਤਾ ਵਿਚ ਬਾਪੂ ਤਰਸੇਮ ਸਿੰਘ ਨੇ ਕੀਤਾ | ਅੱਜ ਵਿਸ਼ਾਲ ਪੰਥਕ ਇਕੱਤਰਤਾ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ | ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਦੋ ਡਿਪਟੀ ਮੁੱਖ ਮੰਤਰੀ ਵੀ ਬਣਨਗੇ ¢ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੋਨੂੰ ਵਲੋਂ ਕਰਵਾਈ ਇਕੱਤਰਤਾ ਨੂੰ ਜਥੇਬੰਦੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਮੁੱਖ ਮਹਿਮਾਨ ਸਨ, ਜਿੱਥੇ ਠਾਠਾ ਮਾਰਦਾ ਇਕੱਠ ਬਿਆਨ ਕਰ ਰਿਹਾ ਸੀ ਕਿ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਪੰਥਕ ਸਰਕਾਰ ਚਾਹੁੰਦੇ ਹਨ | ਇਸ ਮੌਕੇ ਸੰਬੋਧਨ ਕਰਦਿਆਂ, ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦÏਰਾਨ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਹੋਣਗੇ ਤੇ ਦੋ ਡਿਪਟੀ ਮੁੱਖ ਮੰਤਰੀ ਬਣਾਏ ਜਾਣਗੇ, ਜਿਹੜੇ ਹਿੰਦੂ ਤੇ ਦਲਿਤ ਭਾਈਚਾਰੇ ਤੋਂ ਹੋਣਗੇ¢ ਉਨ੍ਹਾਂ ਨੇ ਕਿਹਾ ਕਿ ਪਾਰਟੀ ਸਮਾਜ ਦੇ ਸਾਰੇ ਵਰਗਾਂ ਦੀ ਭਾਗੀਦਾਰੀ ਵਿਚ ਭਰੋਸਾ ਰੱਖਦੀ ਹੈ¢ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ, ਲੁੱਟ ਖੋਹ, ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਲਾਉਣ ਵਾਸਤੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੂੰ ਸੱਤਾ ਵਿਚ ਲਿਆਉਣਾ ਜ਼ਰੂਰੀ ਹੈ¢ ਉਨ੍ਹਾਂ ਨੇ ਕਿਹਾ ਕਿ ਲੋਕ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਿਚ ਸੂਬੇ ਅੰਦਰ ਅਗਲੀ ਸਰਕਾਰ ਬਣਨਾ ਦੇਖਣਾ ਚਾਹੁੰਦੇ ਹਨ¢ ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਲੁਭਾਉਣੇ ਵਾਅਦੇ ਕਰਕੇ ਸੱਤਾ ਵਿਚ ਆਉਣ ਵਾਲੀਆਂ ਪਾਰਟੀਆਂ 'ਤੇ ਵੀ ਤੰਜ ਕੱਸਿਆ, ਜਿਨ੍ਹਾਂ ਤੋਂ ਹੁਣ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ¢ ਇਸ ਦੌਰਾਨ ਉਨ੍ਹਾਂ ਨੇ ਗੁਰਪ੍ਰੀਤ ਸਿੰਘ ਸੋਨੂੰ ਤੇ ਸਥਾਨਕ ਲੀਡਰਸ਼ਿਪ ਦੀ ਸ਼ਲਾਘਾ ਕੀਤੀ | ਉਥੇ ਹੀ, ਆਪਣੇ ਸੰਬੋਧਨ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਪਰਮਜੀਤ ਸਿੰਘ ਜÏਹਲ, ਪਿ੍ਥੀਪਾਲ ਸਿੰਘ ਬਟਾਲਾ, ਰਾਜੀਵ ਕੁਮਾਰ ਲਵਲੀ, ਸੰਦੀਪ ਸਿੰਘ ਰੁਪਾਲੋਂ, ਗੁਰਪ੍ਰੀਤ ਸਿੰਘ ਸੋਨੂੰ ਆਦੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਦਾ ਇਕੱਠ ਸਾਫ਼ ਤੌਰ 'ਤੇ ਦਰਸਾ ਰਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਤਰ ਪੰਥਕ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਲੋਕਾਂ ਦਾ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪ੍ਰਤੀ ਲਗਾਤਾਰ ਸਮਰਥਨ ਵਧ ਰਿਹਾ ਹੈ¢ ਇਸ ਮੌਕੇ ਐਡਵੋਕੇਟ ਇੰਦਰਜੀਤ ਸਿੰਘ, ਜਸਬੀਰ ਸਿੰਘ ਲੁਧਿਆਣਾ, ਸ਼ੁਭਮ ਸ਼ਰਮਾ, ਜਸਵੰਤ ਸਿੰਘ ਚੀਮਾ, ਰੋਸ਼ਨ ਸਿੰਘ ਸਾਗਰ, ਸੰਦੀਪ ਰੁਪਾਲੋਂ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਪਰਮਿੰਦਰ ਸਿੰਘ, ਕਮਲਜੀਤ ਸਿੰਘ, ਜੁਗਰਾਜ ਸਿੰਘ, ਨਰਿੰਦਰ ਸਿੰਘ, ਮਨਜਿੰਦਰ ਪਾਲ ਸਿੰਘ, ਗੁਰਲਾਲ ਸਿੰਘ, ਲਖਵਿੰਦਰ ਸਿੰਘ, ਜਗਰੂਪ ਸਿੰਘ, ਕਿਰਪਾਲ ਸਿੰਘ, ਪ੍ਰਗਟ ਸਿੰਘ, ਅਵਤਾਰ ਸਿੰਘ ਵੀ ਮੌਜੂਦ ਸਨ¢
ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਵਿਸ਼ਾਲ ਪੰਥਕ ਇਕੱਤਰਤਾ <br/>
ਪੰਥਕ ਇਕੱਤਰਤਾ ਵਿਚ ਸਟੇਜ 'ਤੇ ਬਾਪੂ ਤਰਸੇਮ ਸਿੰਘ ਸਿੰਘ, ਰਾਜੀਵ ਕੁਮਾਰ ਲਵਲੀ, ਗੁਰਪ੍ਰੀਤ ਸਿੰਘ ਸੋਨੰੂ ਅਤੇ ਹੋਰ | ਅਜੀਤ ਤਸਵੀਰ<br/>
27-04-2026