ਚੰਡੀਗੜ੍ਹ, 26 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਦੇ ਘਰਾਂ ਦੀ ਸੁਰੱਖਿਆ 'ਚ ਚੂਕ ਨੂੰ ਲੈ ਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ 'ਤੇ ਤਿੱਖਾ ਹਮਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਜਨ ਪ੍ਰਤੀਨਿਧੀਆਂ ਦੇ ਘਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਨਾਕਾਮੀ ਗੰਭੀਰ ਚਿੰਤਾ ਦਾ ਵਿਸ਼ਾ ਹੈ ਤੇ ਇਹ ਕਾਨੂੰਨ-ਵਿਵਸਥਾ ਦੀ ਕਮਜ਼ੋਰੀ ਨੂੰ ਦਰਸਾਉਂਦੀ ਹੈ | ਚੁੱਘ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨਾਲ ਜੁੜੇ ਕਥਿਤ ਤੱਤਾਂ ਵਲੋਂ ਜਨ ਪ੍ਰਤੀਨਿਧੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਕਾਰਨ ਰਾਜ ਸਭਾ ਮੈਂਬਰਾਂ ਦੇ ਘਰ ਵੀ ਸੁਰੱਖਿਅਤ ਨਹੀਂ ਰਹੇ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਮਾਫੀਆ ਅਤੇ ਗੈਂਗਸਟਰ ਤੱਤਾਂ ਦਾ ਪ੍ਰਭਾਵ ਵੱਧ ਰਿਹਾ ਹੈ ਅਤੇ ਸਰਕਾਰ ਦੀ ਕਥਿਤ ਛੋਟੀ ਰਾਜਨੀਤੀ ਕਾਰਨ ਹਾਲਾਤ ਹੋਰ ਵੀ ਗੰਭੀਰ ਬਣ ਰਹੇ ਹਨ |
ਜਨ ਪ੍ਰਤੀਨਿਧੀਆਂ ਦੇ ਘਰਾਂ ਦੀ ਸੁਰੱਖਿਆ ਯਕੀਨੀ ਬਣਾਉਣ 'ਚ ਨਾਕਾਮੀ ਗੰਭੀਰ ਚਿੰਤਾ ਦਾ ਵਿਸ਼ਾ-ਤਰੁਣ ਚੁੱਘ
ਅਜੀਤ ਡੈਸਕ
27-04-2026