ਖੰਨਾ, 26 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਨੇਤਾ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਿਜਲੀ ਵਾਧੂ ਹੋਣ ਦੇ ਦਾਅਵਿਆਂ ਦੀ ਫੂਕ ਨਿਕਲ ਗਈ ਹੈ | ਉਨ੍ਹਾਂ ਕਿਹਾ ਕਿ ਪਿਛਲੇ 15 ਦਿਨ ਤੋਂ ਪੰਜਾਬ ਵਿਚ ਬਿਜਲੀ ਦੇ ਲੰਬੇ ਲੰਬੇ ਕੱਟ ਲੱਗ ਰਹੇ ਹਨ | ਰਾਤ ਨੂੰ ਪੰਜਾਬ ਹਨੇਰੇ ਵਿਚ ਡੁੱਬ ਜਾਂਦਾ ਹੈ | ਲੱਖੋਵਾਲ ਨੇ ਕਿਹਾ ਕਿ ਅਸਲ ਵਿਚ ਬਿਜਲੀ ਡਾਇਰੈਕਟਰ ਜਨਰੇਸ਼ਨ ਦੀ ਅਸਾਮੀ ਖਾਲੀ ਹੈ ਤੇ ਬਿਜਲੀ ਬੋਰਡ ਦਾ ਚੇਅਰਮੈਨ ਵੀ ਪਟਿਆਲਾ ਦਫ਼ਤਰ ਵਿਚ ਨਹੀਂ ਆ ਰਿਹਾ | ਬਿਜਲੀ ਅਦਾਰਾ ਚੇਅਰਮੈਨ ਤੋਂ ਬਿਨਾਂ ਹੀ ਚੱਲ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਖੇਤਾਂ ਦੀ ਬਿਜਲੀ ਨਿਰਵਿਘਨ ਅੱਠ ਘੰਟੇ ਦਿੱਤੀ ਜਾਵੇ ਅਤੇ ਸ਼ਹਿਰਾਂ ਅਤੇ ਪਿੰਡਾਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇ |
ਹਨੇਰੇ ਵਿਚ ਡੁੱਬਾ ਪੰਜਾਬ, ਗਰਮੀ ਨਾਲ ਲੋਕਾਂ ਦਾ ਬੁਰਾ ਹਾਲ-ਲੱਖੋਵਾਲ
ਅਜੀਤ ਡੈਸਕ
27-04-2026