03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਮÏਤਾਂ <br/>

Ad Position 21
No active advertisement
ਅਜੀਤ ਡੈਸਕ 27-04-2026
ਲੁਧਿਆਣਾ, 26 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ ਵੱਖ ਸੜਕ ਹਾਦਸਿਆਂ ਵਿਚ ਦੋ ਮÏਤਾਂ ਹੋ ਜਾਣ ਦਾ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਮੇਹਰਬਾਨ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮÏਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਐਮ.ਡੀ. ਮੁਸਤਕੀਮ ਵਜੋਂ ਕੀਤੀ ਗਈ ਹੈ¢ ਪੁਲਿਸ ਵਲੋਂ ਇਸ ਮਾਮਲੇ ਵਿਚ ਮਿ੍ਤਕ ਦੇ ਪੁੱਤਰ ਆਦਿਲ ਰਜਾ ਦੀ ਸ਼ਿਕਾਇਤ 'ਤੇ ਬਲੈਰੋ ਪਿਕਅਪ ਦੇ ਡਰਾਈਵਰ ਅਮਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਅਤੇ ਉਸਦੇ ਪਿਤਾ ਉਥੇ ਆਪਣੇ-ਆਪਣੇ ਸਾਈਕਲਾਂ 'ਤੇ ਸਵਾਰ ਹੋ ਕੇ ਮੇਹਰਬਾਨ ਨੇੜੇ ਜਾ ਰਿਹਾ ਸੀ ਕਿ ਕਥਿਤ ਦੋਸ਼ੀ ਨੇ ਉਨ੍ਹਾਂ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ | ਗੰਭੀਰ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਦੇ ਪਿਤਾ ਨੂੰ ਮਿ੍ਤਕ ਕਰਾਰ ਦੇ ਦਿੱਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਮਹਾਰਾਣੀ ਝਾਂਸੀ ਰੋਡ 'ਤੇ ਹੋਏ ਸੜਕ ਹਾਦਸੇ ਵਿਚ ਵੰਤੀ ਨਾਮੀ ਅÏਰਤ ਦੀ ਮÏਤ ਹੋ ਗਈ | ਵੰਤੀ ਆਪਣੇ ਰਿਸ਼ਤੇਦਾਰਾਂ ਨਾਲ ਆਟੋ 'ਤੇ ਜਾ ਰਹੀ ਸੀ ਕਿ ਤੇਜ ਰਫ਼ਤਾਰ ਦੀ ਕਾਰ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ, ਜਿਸ ਕਾਰਨ ਆਟੋ ਪਲਟ ਗਿਆ ਅਤੇ ਵੰਤੀ ਦੇ ਸੱਟਾਂ ਲੱਗੀਆਂ ਗੰਭੀਰ ਹਾਲਤ ਵਿਚ ਉਸ ਨੰੂ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਲਈ ਪੁਲਿਸ ਵਲੋਂ ਇਸ ਮਾਮਲੇ ਵਿਚ ਕਾਰ ਚਾਲਕ ਅਮਰਿੰਦਰ ਸਿੰਘ ਵਾਸੀ ਪਿੰਡ ਜੰਡਿਆਲੀ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਯੂ.ਪੀ. 'ਚ ਜਿਮ 'ਚ ਲੜਾਈ ਤੋਂ ਬਾਅਦ ਤਿੰਨ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ ਪੁਲਿਸ ਵਲੋਂ ਹੈਰੋਇਨ, ਨਾਜਾਇਜ਼ ਸ਼ਰਾਬ, ਚੋਰੀ ਦੇ ਮੋਟਰਸਾਈਕਲ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ...
Ad Position 24