03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਦਿੱਲੀ ਪੁਲਿਸ ਮੁਲਾਜ਼ਮ ਨੇ ਦੋ ਮਜ਼ਦੂਰਾਂ 'ਤੇ ਚਲਾਈ ਗੋਲੀ, ਇਕ ਦੀ ਮੌਤ

Ad Position 21
No active advertisement
ਅਜੀਤ ਡੈਸਕ 27-04-2026
ਨਵੀਂ ਦਿੱਲੀ, 26 ਅਪ੍ਰੈਲ (ਉਪਮਾ ਡਾਗਾ ਪਾਰਥ)-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ 'ਚ ਤਾਇਨਾਤ ਇਕ ਜਵਾਨ ਨੇ ਦਵਾਰਕਾ ਇਲਾਕੇ 'ਚ ਖੁੱਲ੍ਹੇਆਮ ਗੋਲੀਬਾਰੀ ਕੀਤੀ, ਜਿਸ 'ਚ ਦੋ ਮਜ਼ਦੂਰਾਂ ਨੂੰ ਗੋਲੀਆਂ ਲੱਗੀਆਂ, ਜਿਨ੍ਹਾਂ 'ਚੋਂ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਮੁਤਾਬਿਕ ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਹੈ | ਦਿੱਲੀ ਪੁਲਿਸ ਵਲੋਂ ਉਸ ਦੀ ਤਲਾਸ਼ ਲਈ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਦੋਵੇਂ ਮਜ਼ਦੂਰ ਬਾਈਕ 'ਤੇ ਸਵਾਰ ਸਨ | ਪਾਂਡਵ ਕੁਮਾਰ ਅਤੇ ਕਿਸ਼ਨ ਨਾਂਅ ਦੇ ਇਨ੍ਹਾਂ ਮਜ਼ਦੂਰਾਂ ਨੂੰ ਰਾਵ ਤੁਲਾਰਾਮ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਪਾਂਡਵ ਨੂੰ ਮਿ੍ਤਕ ਐਲਾਨ ਦਿੱਤਾ, ਜਦਕਿ ਜ਼ਖ਼ਮੀ ਕਿਸ਼ਨ ਨੂੰ ਬਿਹਤਰ ਇਲਾਜ ਲਈ ਦੀਨ ਦਿਆਲ ਉਪਾਧਿਆਏ ਹਸਪਤਾਲ ਭੇਜ ਦਿੱਤਾ ਗਿਆ | ਦੋਵੇਂ ਮਜ਼ਦੂਰ ਬਿਹਾਰ ਦੇ ਰਹਿਣ ਵਾਲੇ ਸਨ |

Ad Position 22
No active advertisement
ਪਿਛਲੀ ਖ਼ਬਰ ਅਦਾਲਤ ਅਗਾਊਾ ਜ਼ਮਾਨਤ ਰੱਦ ਕਰ ਸਕਦੀ ਹੈ, ਪਰ ਦੋਸ਼ੀ ਨੂੰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਨਹੀਂ ਦੇ ਸਕਦੀ-ਸੁਪਰੀਮ ਕੋਰਟ... ਅਗਲੀ ਖ਼ਬਰ ਯੂ.ਪੀ. 'ਚ ਜਿਮ 'ਚ ਲੜਾਈ ਤੋਂ ਬਾਅਦ ਤਿੰਨ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ
Ad Position 24