ਅੰਮ੍ਰਿਤਸਰ, 26 ਅਪ੍ਰੈਲ (ਸੁਰਿੰਦਰ ਕੋਛੜ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਡਿਨਰ ਪਾਰਟੀ 'ਤੇ ਹੋਈ ਗੋਲੀਬਾਰੀ ਤੋਂ ਬਾਅਦ ਦੁਨੀਆ ਭਰ ਦੇ ਆਗੂਆਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਵੀ ਇਸ ਘਟਨਾ 'ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਰਾਸ਼ਟਰਪਤੀ ਟਰੰਪ ਸਮੇਤ ਮੌਜੂਦ ਸਾਰਿਆਂ ਦੀ ਤੰਦਰੁਸਤੀ ਲਈ ਪ੍ਰਾਰਥਨਾ ਕਰਦੇ ਹਨ। ਸ਼ਾਹਬਾਜ਼ ਸ਼ਰੀਫ਼ ਨੇ 'ਐਕਸ' 'ਤੇ ਲਿਖਿਆ ਕਿ ਵਾਸ਼ਿੰਗਟਨ ਡੀ. ਸੀ. 'ਚ ਵਾਈਟ ਹਾਊਸ ਕੌਰਸਪੌਂਡੈਂਟਸ ਐਸੋਸੀਏਸ਼ਨ ਦੇ ਡਿਨਰ ਦੌਰਾਨ ਵਾਪਰੀ ਇਸ ਪ੍ਰੇਸ਼ਾਨ ਕਰਨ ਵਾਲੀ ਗੋਲੀਬਾਰੀ ਦੀ ਘਟਨਾ ਤੋਂ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਜਾਣ ਕੇ ਰਾਹਤ ਵੀ ਮਿਲੀ ਹੈ ਕਿ ਰਾਸ਼ਟਰਪਤੀ ਟਰੰਪ, ਫ਼ਸਟ ਲੇਡੀ (ਪਹਿਲੀ ਮਹਿਲਾ) ਅਤੇ ਮੌਜੂਦ ਹੋਰ ਲੋਕ ਸੁਰੱਖਿਅਤ ਹਨ। ਮੈਂ ਉਨ੍ਹਾਂ ਦੀ ਨਿਰੰਤਰ ਸੁਰੱਖਿਆ ਅਤੇ ਸਿਹਤ ਦੀ ਕਾਮਨਾ ਕਰਦਾ ਹਾਂ।
ਸ਼ਾਹਬਾਜ਼ ਸ਼ਰੀਫ਼ ਵਲੋਂ ਟਰੰਪ 'ਤੇ ਹਮਲੇ ਦੀ ਨਿੰਦਾ
ਅਜੀਤ ਡੈਸਕ
27-04-2026