19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

1 ਮਈ ਤੋਂ ਨਹੀਂ ਲੱਗੇਗਾ ਬਿਜਲੀ ਦਾ ਕੱਟ-ਸੰਜੀਵ ਅਰੋੜਾ <br/>

Ad Position 21
No active advertisement
ਅਜੀਤ ਡੈਸਕ 28-04-2026
ਚੰਡੀਗੜ੍ਹ, 27 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਭਾਜਪਾ 'ਚ ਜਾਣ ਦੀਆਂ ਅਟਕਲਾਂ ਨੂੰ ਲੈ ਕੇ ਪੱਤਰਕਾਰਾਂ ਵਲੋਂ ਪੁੱਛੇ ਸਵਾਲ ਤੋਂ ਟਾਲ਼ਾ ਵੱਟਦਿਆਂ ਕਿਹਾ ਕਿ ਰਾਘਵ ਚੱਢਾ ਨਾਲ ਤਾਂ ਮੇਰੀ ਗੱਲ ਹੋਏ ਨੂੰ 7-8 ਮਹੀਨੇ ਤੋਂ ਵੀ ਜ਼ਿਆਦਾ ਸਮਾਂ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਅੱਜ ਮੈਂ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਦੇ ਤੌਰ 'ਤੇ ਆਪਣੀਆਂ ਸੇਵਾਵਾਂ ਦੇ ਰਿਹਾ ਹਾ | ਈ.ਡੀ ਦੀ ਛਾਪੇਮਾਰੀ ਸੰਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅੱਜ ਵੀ ਉਹੀ ਸਪੱਸ਼ਟ ਸਟੈਂਡ ਹੈ ਕਿ ਈ.ਡੀ ਨੂੰ ਇਸ ਮਾਮਲੇ 'ਚ ਪੂਰਾ ਸਹਿਯੋਗ ਦੇਣਗੇ | ਉਨ੍ਹਾਂ ਦੇ ਸਾਥੀ ਰਜਿੰਦਰ ਗੁਪਤਾ ਵਲੋਂ ਭਾਜਪਾ 'ਚ ਜਾਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਉਹ ਵਿਦੇਸ਼ ਤੋਂ ਵਾਪਸ ਪਰਤ ਆਏ ਹਨ | ਇਸ ਬਾਰੇ ਉਨ੍ਹਾਂ ਨੂੰ ਹੀ ਤੁਸੀਂ ਸਵਾਲ ਕਰ ਸਕਦੇ ਹੋ | ਭਾਜਪਾ 'ਚ ਜਾਣ ਜਾਂ ਨਾ ਜਾਣ ਬਾਰੇ ਉਨ੍ਹਾਂ ਨੇ ਕੋਈ ਵੀ ਸਪੱਸ਼ਟ ਜਵਾਬ ਨਹੀਂ ਦਿੱਤਾ ਸਗੋਂ ਨੱਪੇ ਤੋਲੇ ਜਵਾਬ ਦੇ ਕੇ ਇਸ ਮਾਮਲੇ ਤੋਂ ਟਾਲ਼ਾ ਵੱਟਣ ਦੀ ਕੋਸ਼ਿਸ਼ ਕਰਦੇ ਰਹੇ | ਪੰਜਾਬ 'ਚ ਵਧੇ ਬਿਜਲੀ ਸੰਕਟ ਨੂੰ ਲੈ ਕੇ ਪੱਤਰਕਾਰਾਂ ਦੇ ਰੂਬਰੂ ਹੋਏ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਕ ਮਈ ਤੋਂ ਪੰਜਾਬ 'ਚ ਬਿਜਲੀ ਦੇ ਕੱਟ ਲੱਗਣੇ ਬੰਦ ਹੋ ਜਾਣਗੇ, ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਭਰ ਵਿਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਫੌਰੀ ਕਦਮ ਚੁੱਕੇ ਹਨ | ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਅੰਦਰ ਬਿਜਲੀ ਦੀ ਮੰਗ ਦਸ ਦਿਨਾਂ ਦੇ ਅੰਦਰ 7,900 ਮੈਗਾਵਾਟ ਤੋਂ ਵੱਧ ਕੇ 12,000 ਮੈਗਾਵਾਟ ਤੋਂ ਵੱਧ ਹੋ ਗਈ ਹੈ, ਪਰ ਚਿੰਤਾ ਦੀ ਕੋਈ ਗੱਲ ਨਹੀਂ, ਕਿਉਂਕਿ ਸੂਬੇ ਵਿਚ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ | ਉਨ੍ਹਾਂ ਕਿਹਾ ਕਿ ਸਾਡੇ ਕੋਲ 25 ਤੋਂ 45 ਦਿਨ ਦਾ ਕੋਇਲੇ ਦਾ ਸਟੋਕ ਵੀ ਮੌਜੂਦ ਹੈ ਜਿਸ ਦੇ ਚਲਦੇ ਬਿਜਲੀ ਸੰਕਟ ਦੀ ਕੋਈ ਸੰਭਾਵਨਾ ਨਹੀਂ | ਉਨ੍ਹਾਂ ਕਿਹਾ ਕਿ ਮਿਸ਼ਨ ਰੌਸ਼ਨ ਤਹਿਤ 6,000 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਿਜਲੀ ਬੁਨਿਆਦੀ ਢਾਂਚਾ ਸੁਧਾਰ ਪ੍ਰਾਜਕੈਟ ਅਤੇ ਗੈਰ-ਯੋਜਨਾਬੱਧ ਆਉਟੇਜ ਵਿਚ ਲਗਭਗ 70 ਫੀਸਦ ਦੀ ਕਮੀ ਦੇ ਨਾਲ ਪੰਜਾਬ ਰਾਜ ਬਿਜਲੀ ਨਿਗਮ (ਪੀ.ਐਸ.ਪੀ.ਸੀ.ਐਲ.) ਗਰਿੱਡ ਸਥਿਰਤਾ ਨੂੰ ਬਣਾਈ ਰੱਖਣ ਵਿਚ ਸਫ਼ਲ ਰਿਹਾ ਹੈ, ਉਹ ਵੀ ਅਜਿਹੇ ਸਮੇਂ ਜਦੋਂ ਦੇਸ਼ ਦੇ ਕਈ ਹਿੱਸਿਆਂ ਨੂੰ ਬਿਜਲੀ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅਚਾਨਕ ਗਰਮੀ ਵਧਣ ਕਰਕੇ ਪੰਜਾਬ ਵਿਚ ਪਿਛਲੇ ਕੁਝ ਦਿਨਾਂ ਵਿਚ ਬਿਜਲੀ ਦੀ ਮੰਗ ਤੇਜ਼ੀ ਨਾਲ ਵਧੀ ਹੈ | ਸੂਬੇ 'ਚ ਬਿਜਲੀ ਦੀ ਮੰਗ 15 ਅਪ੍ਰੈਲ ਨੂੰ ਲਗਭਗ 7,900 ਮੈਗਾਵਾਟ ਤੋਂ ਵੱਧ ਕੇ 25 ਅਪ੍ਰੈਲ ਤੱਕ 12,000 ਮੈਗਾਵਾਟ ਤੋਂ ਵੱਧ ਹੋ ਗਈ, ਜੋ ਪਿਛਲੇ ਸਾਲ ਨਾਲੋਂ ਲਗਭਗ 12 ਫੀਸਦ ਵੱਧ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਸਪਲਾਈ 'ਚ ਕੋਈ ਵਿਘਨ ਨਹੀਂ ਆਉਣ ਦਿੱਤਾ ਜਾਵੇਗਾ | ਇਸ ਮੌਕੇ ਬਸੰਤ ਗਰਗ ਚੇਅਰਮੈਨ ਪੀ.ਐਸ.ਪੀ.ਸੀ.ਐਲ, ਇੰਦਰਪਾਲ ਸਿੰਘ, ਡਾਇਰੈਕਟਰ ਡਿਸਟਰੀਬਿਊਸ਼ਨ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਰੋਧੀ ਧਿਰ ਨਾਲ ਸੰਬੰਧਿਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਵਲੋਂ ਜਥੇਦਾਰ ਨੂੰ ਸੁਖਬੀਰ ਖ਼ਿਲਾਫ਼ ਸ਼ਿਕਾਇਤ ਪੱਤਰ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਬਣਾਈ ਗਈ 'ਸਿੱਟ' ਨੂੰ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀਆਂ ਨੇ ਸੌਂਪਿਆ ਸੰਬੰਧਿਤ ਰਿਕਾਰਡ <br/>
Ad Position 24