19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਕੱਲ੍ਹ ਹੋਣਗੇ ਸਮਾਗਮ- ਕੰਵਰਪਾਲ ਸਿੰਘ

Ad Position 21
No active advertisement
ਅਜੀਤ ਡੈਸਕ 28-04-2026
ਅੰਮਿ੍ਤਸਰ, 27 ਅਪ੍ਰੈਲ (ਜਸਵੰਤ ਸਿੰਘ ਜੱਸ)-ਅਕਾਲ ਤਖਤ ਸਾਹਿਬ ਤੋਂ ਸਰਬੱਤ ਖ਼ਾਲਸਾ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਵਲੋਂ ਜਾਰੀ ਕੀਤੇ ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਪੰਜਾਬ ਦੀ ਪ੍ਰਭੂਸੱਤਾ ਤੇ ਅਜ਼ਾਦੀ ਲਈ ਸੰਘਰਸ਼ ਕਰ ਰਹੀਆਂ ਸਿੱਖ ਜਥੇਬੰਦੀਆਂ ਵਲੋਂ 29 ਅਪ੍ਰੈਲ ਨੂੰ ਅਕਾਲ ਤਖ਼ਤ ਸਾਹਿਬ ਸਮੇਤ ਵੱਖ ਵੱਖ ਦੇਸ਼ਾਂ ਵਿਚ ਵਿਸ਼ਵ ਪੱਧਰੀ ਸਮਾਗਮ ਉਲੀਕੇ ਗਏ ਹਨ | ਉਕਤ ਜਾਣਕਾਰੀ ਦਿੰਦਿਆਂ ਦਲ ਖ਼ਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਦੱਸਿਆ ਕਿ ਦਲ ਖ਼ਾਲਸਾ, ਅਕਾਲੀ ਦਲ (ਅ), ਪੰਚ ਪ੍ਰਧਾਨੀ ਜਥਾ ਅਤੇ ਜਥੇਦਾਰ ਹਵਾਰਾ ਕਮੇਟੀ ਵਲੋਂ 29 ਅਪ੍ਰੈਲ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਬਾਅਦ ਦੁਪਹਿਰ 12.30 ਵਜੇ ਅਰਦਾਸ ਕੀਤੀ ਜਾਵੇਗੀ, ਉਪਰੰਤ ਸਕੱਤਰੇਤ ਦੇ ਬਾਹਰ ਭਵਿੱਖ ਦੀ ਰਣਨੀਤੀ ਸਬੰਧੀ 'ਨੀਤੀਗਤ ਦਸਤਾਵੇਜ਼' ਜਾਰੀ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅਰਦਾਸ ਤੋਂ ਪਹਿਲਾਂ ਚਾਰੇ ਜਥੇਬੰਦੀਆਂ ਦੇ ਆਗੂ ਤੇ ਕਾਰਕੁੰਨ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਇਕੱਤਰ ਹੋਣਗੇ ਅਤੇ ਮਾਰਚ ਕਰਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ | ਉਨ੍ਹਾਂ ਦੱਸਿਆ ਕਿ ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਪੰਥਕ ਭਾਵਨਾਵਾਂ ਤੇ ਜਜ਼ਬਿਆਂ ਅਨੁਸਾਰ ਮਨਾਉਣ ਹਿਤ ਅਕਾਲ ਤਖਤ ਸਾਹਿਬ ਤੋਂ ਇਲਾਵਾ ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਵਲੋਂ 29 ਨੂੰ ਬੈਲਜੀਅਮ ਅਤੇ 3 ਮਈ ਨੂੰ ਇੰਗਲੈਂਡ, ਸਿੱਖ ਫੈਡਰੇਸ਼ਨ ਅਮਰੀਕਾ ਵਲੋਂ ਦਲ ਖ਼ਾਲਸਾ ਅਤੇ ਅਕਾਲੀ ਦਲ (ਅ) ਦੇ ਸਹਿਯੋਗ ਨਾਲ 29 ਨੂੰ ਹੀ ਅਮਰੀਕਾ ਅਤੇ ਕੈਨੇਡਾ ਵਿਚ 2 ਮਈ ਨੂੰ ਸਮਾਗਮ ਕਰਵਾਏ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਜਾਖ਼ਲ ਮੰਡੀ ਵਿੱਚ ਪੈਸਟੀਸਾਈਡ ਦੀਆਂ ਦੁਕਾਨਾਂ ਬੰਦ, ਵਪਾਰੀਆਂ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਅਗਲੀ ਖ਼ਬਰ 16,890 ਰੁਪਏ ਲਈ 14 ਸਾਲ ਕੇਸ ਲੜਦੀ ਰਹੀ ਸੂਬਾ ਸਰਕਾਰ <br/>
Ad Position 24