ਚੰਡੀਗੜ੍ਹ, 27 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ 'ਤੇ ਪੰਜਾਬ ਦੇ ਫ਼ਤਵੇ ਨੂੰ ਵਿਗਾੜਨ ਲਈ ਮਿਲੀਭੁਗਤ ਕਰਨ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੋ ਭਾਜਪਾ ਸਿੱਧੇ ਤੌਰ 'ਤੇ ਪੰਜਾਬ ਵਿਚ ਨਹੀਂ ਕਰ ਸਕੀ, ਉਹ ਆਪਣੀ ਬੀ-ਟੀਮ, ਆਮ ਆਦਮੀ ਪਾਰਟੀ ਰਾਹੀਂ ਪ੍ਰਾਪਤ ਕਰਨ ਦੇ ਯੋਗ ਸੀ, ਇਹ ਪੰਜਾਬ ਨਾਲ ਵਿਸ਼ਵਾਸਘਾਤ ਹੈ | ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀਆਂ ਰਾਜਨੀਤਿਕ ਚਾਲਾਂ ਨੂੰ ਸਮਝਣ ਅਤੇ ਉਨ੍ਹਾਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ | ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦਾ ਭਾਜਪਾ ਵਿਚ ਸ਼ਾਮਿਲ ਹੋਣਾ ਇਕ ਸੋਚੀ ਸਮਝੀ ਸਾਜ਼ਿਸ਼ ਹੈ |