23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

8ਵੀਂ ਸ਼੍ਰੇਣੀ ਦੀ ਰੀ-ਅਪੀਅਰ ਪ੍ਰੀਖਿਆ ਦੀਆਂ ਫ਼ੀਸਾਂ ਤੇ ਫਾਰਮ ਭਰਨ ਸੰਬੰਧੀ ਵੇਰਵੇ ਜਾਰੀ

Ad Position 21
No active advertisement
ਅਜੀਤ ਡੈਸਕ 28-04-2026
ਐੱਸ. ਏ. ਐੱਸ. ਨਗਰ, 27 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਸ਼੍ਰੇਣੀ ਦੀ ਰੀ-ਅਪੀਅਰ ਪ੍ਰੀਖਿਆ ਦੀਆਂ ਫ਼ੀਸਾਂ ਤੇ ਫਾਰਮ ਭਰਨ ਸੰਬੰਧੀ ਵੇਰਵੇ ਜਾਰੀ ਕਰ ਦਿੱਤੇ ਗਏ ਹਨ | ਇਸ ਸੰਬੰਧੀ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 8ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਫਰਵਰੀ 2026 ਵਿਚ ਜਿਨ੍ਹਾਂ ਪ੍ਰੀਖਿਆਰਥੀਆਂ ਦਾ ਨਤੀਜਾ ਰੀ-ਅਪੀਅਰ ਹੋਇਆ ਸੀ, ਉਨ੍ਹਾਂ ਪ੍ਰੀਖਿਆਰਥੀਆਂ ਦੀ ਰੀ-ਅਪੀਅਰ ਪ੍ਰੀਖਿਆ ਜੂਨ 2026 ਵਿਚ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫਾਰਮ ਅਤੇ ਫ਼ੀਸਾਂ ਜਮ੍ਹਾਂ ਕਰਵਾਉਣ ਸੰਬੰਧੀ ਵੇਰਵੇ ਜਾਰੀ ਕਰ ਦਿੱਤੇ ਗਏ ਹਨ, ਜਿਸ ਅਨੁਸਾਰ ਇਸ ਪ੍ਰੀਖਿਆ ਲਈ ਪ੍ਰੀਖਿਆ ਫ਼ੀਸ 1200 ਰੁ. ਅਤੇ ਸਰਟੀਫ਼ਿਕੇਟ ਹਾਰਡ ਕਾਪੀ ਫ਼ੀਸ 250 ਰੁ. (ਆਪਸ਼ਨਲ) ਨਿਰਧਾਰਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਬਿਨਾਂ ਲੇਟ ਫ਼ੀਸ ਫਾਰਮ ਅਤੇ ਫ਼ੀਸ ਭਰਨ ਦੀ ਆਖ਼ਰੀ ਮਿਤੀ 8 ਮਈ ਨਿਰਧਾਰਤ ਕੀਤੀ ਗਈ ਹੈ, ਜਦਕਿ 500 ਰੁ. ਲੇਟ ਫ਼ੀਸ ਨਾਲ ਫਾਰਮ ਅਤੇ ਫ਼ੀਸ ਭਰਨ ਦੀ ਆਖ਼ਰੀ ਮਿਤੀ 15 ਮਈ ਅਤੇ 1500 ਰੁ. ਲੇਟ ਫ਼ੀਸ ਨਾਲ ਫਾਰਮ ਅਤੇ ਫ਼ੀਸ ਭਰਨ ਦੀ ਆਖ਼ਰੀ ਮਿਤੀ 22 ਮਈ ਨਿਰਧਾਰਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪ੍ਰੀਖਿਆਰਥੀਆਂ ਨੂੰ ਨਿਯਮਾਂ ਅਨੁਸਾਰ ਪ੍ਰੀਖਿਆ ਪਾਸ ਕਰਨ ਦਾ ਕੇਵਲ 1 ਮੌਕਾ ਹੀ ਦਿੱਤਾ ਜਾਣਾ ਹੈ |

Ad Position 22
No active advertisement
ਪਿਛਲੀ ਖ਼ਬਰ ਲਵਲੀ ਯੂਨੀਵਰਸਿਟੀ ਨਾਲ ਸੰਬੰਧਿਤ ਜਾਇਦਾਦਾਂ ਦੀ ਪੜਤਾਲ ਲਈ ਮਾਲ ਵਿਭਾਗ ਜੁਟਿਆ ਅਗਲੀ ਖ਼ਬਰ ਬਾਬਾ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ
Ad Position 24