ਫਗਵਾੜਾ, 27 ਅਪੈ੍ਰਲ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਭਾਜਪਾ 'ਚ ਜਾਣ ਤੋਂ ਬਾਅਦ ਪੰਜਾਬ ਸਰਕਾਰ ਪੂਰੀ ਤਰ੍ਹਾਂ ਖਫ਼ਾ ਹੈ ਤੇ ਹੁਣ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਲਈ ਹੁਣ ਮਾਲ ਮਹਿਕਮਾ ਹੀ ਸਰਗਰਮ ਹੋ ਗਿਆ ਹੈ | ਮਿਲੀ ਜਾਣਕਾਰੀ ਮੁਤਾਬਿਕ ਪਹਿਲਾਂ ਪੁਲਿਸ ਨਾਲ ਸਬੰਧਿਤ ਮਾਮਲਿਆਂ ਦੀਆਂ ਫਾਈਲਾਂ 'ਤੇ ਜਾਂਚ ਸ਼ੁਰੂ ਹੋਈ ਹੈ ਤੇ ਹੁਣ ਮਾਲ ਮਹਿਕਮੇ ਨੇ ਵੀ ਯੂਨੀਵਰਸਿਟੀ ਨਾਲ ਸਬੰਧਿਤ ਜਾਇਦਾਦਾਂ ਦੀ ਗਿਣਤੀ ਮਿਣਤੀ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਯੂਨੀਵਰਸਿਟੀ ਵਲੋਂ ਜੋ ਪੰਚਾਇਤਾਂ ਨਾਲ ਸਬੰਧਿਤ ਜ਼ਮੀਨਾਂ ਲਈਆਂ ਗਈਆਂ ਹਨ ਉਸ 'ਤੇ ਮਾਲ ਵਿਭਾਗ ਤਿੱਖੀ ਨਜ਼ਰ ਰੱਖ ਰਿਹਾ ਹੈ |