24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਵਿਆਹ ਵਿਵਾਦਾਂ 'ਚ ਫ਼ੌਜਦਾਰੀ ਕਾਨੂੰਨ ਦੀ ਦੁਰਵਰਤੋਂ ਨਹੀਂ-ਹਾਈ ਕੋਰਟ

Ad Position 21
No active advertisement
ਅਜੀਤ ਡੈਸਕ 28-04-2026
ਚੰਡੀਗੜ੍ਹ, 27 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਿਆਹ ਅਤੇ ਨਿੱਜੀ ਵਿਵਾਦਾਂ ਵਿਚ ਫ਼ੌਜਦਾਰੀ ਕਾਨੂੰਨ ਦੀ ਦੁਰਵਰਤੋਂ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਹੈ ਕਿ ਅਦਾਲਤਾਂ ਨੂੰ ਅਜਿਹੇ ਮਾਮਲਿਆਂ ਵਿਚ 'ਵੱਧ ਸਾਵਧਾਨੀ' ਵਰਤਣੀ ਚਾਹੀਦੀ ਹੈ | ਅਦਾਲਤ ਨੇ ਸਪੱਸ਼ਟ ਕੀਤਾ ਕਿ ਫ਼ੌਜਦਾਰੀ ਕਾਰਵਾਈ ਨੂੰ ਕਿਸੇ ਵੀ ਹਾਲਤ ਵਿਚ ਦਬਾਅ ਬਣਾਉਣ ਦੇ ਸਾਧਨ ਵਜੋਂ ਵਰਤਿਆ ਨਹੀਂ ਜਾ ਸਕਦਾ | ਇਹ ਫ਼ੈਸਲਾ ਜਸਟਿਸ ਨੀਰਜਾ ਕੇ ਕਲਸਨ ਦੀ ਬੈਂਚ ਵਲੋਂ ਇਕ ਮੁੜਵਿਚਾਰ ਪਟੀਸ਼ਨ 'ਤੇ ਸੁਣਾਇਆ ਗਿਆ, ਜਿਸ ਵਿਚ ਹੇਠਲੀ ਅਦਾਲਤਾਂ ਵਲੋਂ ਸੁਣਾਈ ਗਈ ਸਜ਼ਾ ਨੂੰ ਚੁਣੌਤੀ ਦਿੱਤੀ ਗਈ ਸੀ | ਮਾਮਲੇ 'ਚ ਪਹਿਲਾਂ ਗੰਭੀਰ ਧਾਰਾਵਾਂ ਤਹਿਤ ਲੱਗੇ ਦੋਸ਼ਾਂ ਤੋਂ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਸੀ, ਜਦਕਿ ਧਾਰਾ 324 ਅਤੇ 323 ਤਹਿਤ ਦੋਸ਼ ਸਿੱਧੀ ਨੂੰ ਬਰਕਰਾਰ ਰੱਖਦੇ ਹੋਏ ਪ੍ਰੋਬੇਸ਼ਨ ਦਾ ਲਾਭ ਦਿੱਤਾ ਗਿਆ ਸੀ | ਹਾਈ ਕੋਰਟ ਨੇ ਸਾਰੇ ਤੱਥਾਂ ਅਤੇ ਸਬੂਤਾਂ ਦਾ ਨਵੀਂ ਤਰ੍ਹਾਂ ਮੁਲਾਂਕਣ ਕਰਕੇ ਪਾਇਆ ਕਿ ਅਭਿਯੋਗ ਪੱਖ ਦਾ ਕੇਸ ਸ਼ੱਕ ਤੋਂ ਉਪਰ ਸਾਬਤ ਨਹੀਂ ਹੁੰਦਾ |
Ad Position 22
No active advertisement
ਪਿਛਲੀ ਖ਼ਬਰ ਡੇਂਗੂ ਤੇ ਵਾਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਖ਼ਾਸ ਮੁਹਿੰਮ ਸ਼ੁਰੂ- ਡੀ. ਸੀ. ਅਗਲੀ ਖ਼ਬਰ ਲਵਲੀ ਯੂਨੀਵਰਸਿਟੀ ਨਾਲ ਸੰਬੰਧਿਤ ਜਾਇਦਾਦਾਂ ਦੀ ਪੜਤਾਲ ਲਈ ਮਾਲ ਵਿਭਾਗ ਜੁਟਿਆ
Ad Position 24