ਚੰਡੀਗੜ੍ਹ, 27 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨਾਲ ਮੁਲਾਕਾਤ ਕੀਤੀ ਤੇ ਸਰਵਿਸ ਰੂਲਜ਼ 1997, ਨਵੇਂ ਤਨਖਾਹ ਸਕੇਲਾਂ ਅਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨਾਲ ਸਬੰਧਤ ਮੁੱਦਿਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ | ਸਪੀਕਰ ਸੰਧਵਾਂ ਨੇ ਉਨ੍ਹਾਂ ਦਾ ਮੰਗ ਪੱਤਰ ਟਿੱਪਣੀਆਂ ਲਈ ਸਹਿਕਾਰਤਾ ਵਿਭਾਗ ਦੇ ਸਕੱਤਰ ਨੂੰ ਭੇਜਿਆ | ਐਸੋਸੀਏਸ਼ਨ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸਕਾਰਾਤਮਕ ਦਖਲ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੀਟਿੰਗ ਦੌਰਾਨ ਗੁਰਦੇਵ ਸਿੰਘ ਸਿੱਧੂ, ਸਾਬਕਾ ਪ੍ਰਧਾਨ ਪੰਜਾਬ ਰਾਜਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਫਰੀਦਕੋਟ ਲਾਲਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਜਗਸੀਰ ਸਿੰਘ, ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਬਖਸ਼ੀਸ਼ ਸਿੰਘ, ਸੂਬਾ ਖਜ਼ਾਨਚੀ ਜਗਮੀਤ ਸਿੰਘ, ਸੂਬਾ ਪ੍ਰੈੱਸ ਸਕੱਤਰ, ਖੁਸ਼ਪ੍ਰੀਤ ਸਿੰਘ, ਅਮਨਦੀਪ ਸ਼ਰਮਾ ਤੇ ਕਈ ਹੋਰ ਅਹੁਦੇਦਾਰ ਮੌਜੂਦ ਸਨ |