08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਕੂਲਾਂ ਦੇ ਨੇੜੇ ਐਨਰਜੀ ਡਿ੍ੰਕਸ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ

Ad Position 21
No active advertisement
ਅਜੀਤ ਡੈਸਕ 29-04-2026
ਲੁਧਿਆਣਾ, 28 ਅਪ੍ਰੈਲ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਇਕ ਹੁਕਮ ਜਾਰੀ ਕਰਦਿਆਂ ਸੂਬੇ ਦੇ ਸਮੂਹ ਸਕੂਲਾਂ ਦੇ ਨੇੜੇ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਐਨਰਜੀ ਡਿ੍ੰਕਸ ਦੀ ਵਿੱਕਰੀ ਤੇ ਵਰਤੋਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ | ਸਿਹਤ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਸੂਬੇ ਦੇ ਸ਼ਹਿਰੀ ਇਲਾਕਿਆਂ ਵਿਚ ਸਕੂਲਾਂ ਤੋਂ 50 ਮੀਟਰ ਅਤੇ ਪਿੰਡਾਂ ਵਿਚ 100 ਮੀਟਰ ਦੇ ਘੇਰੇ ਅੰਦਰ ਐਨਰਜੀ ਡਿ੍ੰਕਸ ਦੀ ਵਿੱਕਰੀ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਜਾਰੀ ਹੁਕਮਾਂ ਵਿਚ ਇਹ ਨਿਰਦੇਸ਼ ਬੱਚਿਆਂ ਦੀ ਪਹੁੰਚ ਨੂੰ ਘਟਾਉਣ ਅਤੇ ਉਨ੍ਹਾਂ ਨੂੰ ਹਾਨੀਕਾਰਕ ਪੀਣ ਵਾਲੇ ਪਦਾਰਥਾਂ ਤੋਂ ਬਚਾਉਣ ਲਈ ਜਾਰੀ ਕੀਤੇ ਗਏ ਹਨ | ਐਨਰਜੀ ਡਿ੍ੰਕਸ ਵਿਚ ਕੈਫ਼ੀਨ ਅਤੇ ਹੋਰ ਉਤੇਜਕ ਤੱਤ ਵੱਧ ਮਾਤਰਾ ਵਿਚ ਹੁੰਦੇ ਹਨ, ਜੋ ਬੱਚਿਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਨਕਾਰਾਤਮਿਕ ਅਸਰ ਪਾਉਂਦੇ ਹਨ | ਪੰਜਾਬ ਦੇ ਸਿਹਤ ਵਿਭਾਗ ਵਲੋਂ ਜਾਰੀ ਪੱਤਰ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਸ਼ੀਸ਼ ਚਾਵਲਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਨਾ ਯਕੀਨੀ ਬਣਾਈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬੋਰਡ ਵਲੋਂ 10ਵੀਂ ਤੇ 12ਵੀਂ ਮਾਰਚ 2021 ਪ੍ਰੀਖਿਆਵਾਂ ਦੇ ਰੋਕੇ ਨਤੀਜੇ ਜਾਰੀ ਕਰਵਾਉਣ ਲਈ 20 ਤੱਕ ਦਾ ਅੰਤਿਮ ਮੌਕਾ ਅਗਲੀ ਖ਼ਬਰ ਭਾਜਪਾ 'ਚ ਸ਼ਾਮਿਲ ਹੋਏ ਰਾਜ ਸਭਾ ਮੈਂਬਰਾਂ ਵਿਰੁੱਧ ਰੋਸ ਪ੍ਰਦਰਸ਼ਨ
Ad Position 24