08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਜਥੇਦਾਰ ਗੜਗੱਜ ਨੇ 3 ਨੂੰ ਪੰਥਕ ਜਥੇਬੰਦੀਆਂ ਦੀ ਸੱਦੀ ਇਕੱਤਰਤਾ

Ad Position 21
No active advertisement
ਅਜੀਤ ਡੈਸਕ 29-04-2026
ਅੰਮਿ੍ਤਸਰ, 28 ਅਪ੍ਰੈਲ (ਜਸਵੰਤ ਸਿੰਘ ਜੱਸ)-ਹਾਲ ਹੀ ਵਿਚ ਨਿਊਜ਼ੀਲੈਂਡ ਵਿਖੇ ਗੁਰਮਤਿ ਸਮਾਗਮਾਂ ਵਿਚ ਸ਼ਿਰਕਤ ਕਰਕੇ ਪਰਤੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਅਤੇ ਕਈ ਦਹਾਕਿਆਂ ਤੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਾਉਣ ਵਾਲੀ ਪਟੀਸ਼ਨ ਨੂੰ ਵਾਪਸ ਲਏ ਜਾਣ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪ੍ਰਮੁੱਖ ਪੰਥਕ ਜਥੇਬੰਦੀਆਂ, ਸਿੱਖ ਕਾਨੂੰਨੀ ਮਾਹਿਰਾਂ ਤੇ ਬੁੱਧੀਜੀਵੀਆਂ ਦੀ ਅਹਿਮ ਇਕੱਤਰਤਾ 3 ਮਈ ਨੂੰ ਸੱਦ ਲਈ ਗਈ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਜਥੇਦਾਰ ਗੜਗੱਜ ਵਲੋਂ ਭਾਈ ਗੁਰਦਾਸ ਹਾਲ ਵਿਖੇ ਸੱਦੀ ਗਈ ਇਸ ਇਕੱਤਰਤਾ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਉਕਤ 'ਸੋਧ ਐਕਟ' ਨੂੰ ਪਾਸ ਕੀਤੇ ਜਾਣ ਤੋਂ ਬਾਅਦ ਇਸ ਮਾਮਲੇ 'ਤੇ ਵਿਚਾਰ ਵਟਾਂਦਰਾ ਕਰਨ ਲਈ ਕਈ ਪ੍ਰਮੁੱਖ ਸਿੱਖ ਜਥੇਬੰਦੀਆਂ, ਸਿੱਖ ਵਿਦਵਾਨਾਂ ਤੇ ਕਾਨੂੰਨੀ ਮਾਹਿਰਾਂ ਨੂੰ ਰਸਮੀ ਸੱਦਾ ਪੱਤਰ ਭੇਜੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਪੰਚਕੂਲਾ 'ਚ ਨੌਜਵਾਨ ਦੀ ਹੱਤਿਆ ਅਗਲੀ ਖ਼ਬਰ ਬੋਰਡ ਵਲੋਂ 10ਵੀਂ ਤੇ 12ਵੀਂ ਮਾਰਚ 2021 ਪ੍ਰੀਖਿਆਵਾਂ ਦੇ ਰੋਕੇ ਨਤੀਜੇ ਜਾਰੀ ਕਰਵਾਉਣ ਲਈ 20 ਤੱਕ ਦਾ ਅੰਤਿਮ ਮੌਕਾ
Ad Position 24