08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਚਕੂਲਾ 'ਚ ਨੌਜਵਾਨ ਦੀ ਹੱਤਿਆ

Ad Position 21
No active advertisement
ਅਜੀਤ ਡੈਸਕ 29-04-2026

ਪੰਚਕੂਲਾ, 28 ਅਪ੍ਰੈਲ (ਕਪਿਲ)-ਪੰਚਕੂਲਾ ਦੇ ਸੈਕਟਰ-16 ਅਧੀਨ ਪੈਂਦੀ ਬੁੱਢਣਪੁਰ-ਇੰਦਰਾ ਕਾਲੋਨੀ ਰੋਡ 'ਤੇ ਇਕ 22 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ | ਜਿਸਦੀ ਪਛਾਣ ਮੋਹਿਤ ਵਜੋਂ ਹੋਈ ਹੈ | ਇਸ ਘਟਨਾ ਸੰਬੰਧੀ ਮਿ੍ਤਕ ਦੇ ਭਰਾ ਦੀਪਕ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਦੇ ਕਰੀਬ 10 ਵਜੇ ਇਸ ਘਟਨਾ ਬਾਰੇ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਪਹੁੰਚੇ | ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਮੋਹਿਤ ਉੱਤਰ ਪ੍ਰਦੇਸ਼ ਤੋਂ ਪੰਚਕੂਲਾ ਆਇਆ ਸੀ ਅਤੇ ਕੰਮ ਦੀ ਤਲਾਸ਼ ਕਰ ਰਿਹਾ ਸੀ | ਉਸ ਨੇ ਦੱਸਿਆ ਕਿ ਪ੍ਰਤੱਖਦਰਸ਼ੀਆਂ ਦਾ ਕਹਿਣਾ ਹੈ ਕਿ ਦੋ ਨੌਜਵਾਨਾਂ ਨੇ ਪਹਿਲਾਂ ਮੋਹਿਤ ਨੂੰ ਜ਼ਬਰਦਸਤੀ ਕਾਰ 'ਚ ਬਿਠਾਇਆ ਅਤੇ ਬਾਅਦ 'ਚ ਉਸ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ | ਮੋਹਿਤ ਦੀ ਛਾਤੀ 'ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ, ਜੋ ਕਿ ਉਸ ਦੀ ਮੌਤ ਦਾ ਕਾਰਨ ਬਣੇ | ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਡੀ. ਸੀ. ਪੀ. ਕ੍ਰਾਈਮ ਅਮਰਿੰਦਰ ਸਿੰਘ ਸਮੇਤ ਸੀਨ ਆਫ਼ ਕ੍ਰਾਈਮ, ਸੀ. ਆਈ. ਏ. ਤੇ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਗਰੇਵਾਲ ਦੀ ਅਗਾਊਾ ਜ਼ਮਾਨਤ ਅਰਜ਼ੀ 'ਤੇ ਅੰਤਿਮ ਫ਼ੈਸਲਾ ਅੱਜ ਅਗਲੀ ਖ਼ਬਰ ਜਥੇਦਾਰ ਗੜਗੱਜ ਨੇ 3 ਨੂੰ ਪੰਥਕ ਜਥੇਬੰਦੀਆਂ ਦੀ ਸੱਦੀ ਇਕੱਤਰਤਾ
Ad Position 24