08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਕੰਗਣਾ ਦੀ ਪੇਸ਼ੀ ਟਲੀ, ਅਗਲੀ ਸੁਣਵਾਈ 12 ਨੂੰ

Ad Position 21
No active advertisement
ਅਜੀਤ ਡੈਸਕ 29-04-2026

ਬਠਿੰਡਾ, 28 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਕਿਸਾਨ ਔਰਤਾਂ ਪ੍ਰਤੀ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ਵਿਚ ਮਾਣਹਾਨੀ ਕੇਸ ਦਾ ਸਾਹਮਣਾ ਕਰ ਰਹੀ ਬਾਲੀਵੁੱਡ ਫ਼ਿਲਮ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿਚ ਪੇਸ਼ੀ ਨਹੀਂ ਹੋ ਸਕੀ ਤੇ ਵਿਰੋਧੀ ਧਿਰ ਦੇ ਗਵਾਹ ਵੀ ਨਹੀਂ ਭੁਗਤ ਸਕੇ | ਇਸ ਮਾਮਲੇ ਦੀ ਅਗਲੀ ਸੁਣਵਾਈ 12 ਮਈ ਰੱਖੀ ਗਈ ਹੈ | ਕੰਗਣਾ ਰਣੌਤ ਖ਼ਿਲਾਫ਼ ਕੇਸ ਦਰਜ ਕਰਵਾਉਣ ਵਾਲੀ ਮਾਤਾ ਮਹਿੰਦਰ ਕੌਰ ਵਾਸੀ ਬਹਾਦਰਗੜ੍ਹ ਜੰਡੀਆਂ (ਬਠਿੰਡਾ) ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅੱਜ ਇਸ ਮਾਮਲੇ ਵਿਚ ਬਠਿੰਡਾ ਅਦਾਲਤ ਵਿਚ ਸੁਣਵਾਈ ਸੀ ਅਤੇ ਉਨ੍ਹਾਂ ਵਲੋਂ ਕੰਗਣਾ ਦੇ ਖ਼ਿਲਾਫ਼ ਆਪਣੇ ਦੋ ਗਵਾਹ ਸੁਰਜੀਤ ਸਿੰਘ ਫੂਲ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਗੁਰਪ੍ਰੀਤ ਸਿੰਘ ਦੇ ਅਦਾਲਤ ਵਿਚ ਬਿਆਨ ਦਰਜ ਕਰਵਾਏ ਜਾਣੇ ਸਨ, ਪਰ ਸੁਰਜੀਤ ਸਿੰਘ ਫੂਲ ਦੀ ਸਿਹਤ ਠੀਕ ਨਾ ਹੋਣ ਕਰਕੇ ਉਹ ਨਹੀਂ ਪਹੁੰਚ ਸਕੇ, ਜਦਕਿ ਗੁਰਪ੍ਰੀਤ ਸਿੰਘ ਗਵਾਹੀ ਦੇਣ ਲਈ ਹਾਜ਼ਰ ਹੋਇਆ | ਬਹਿਣੀਵਾਲ ਨੇ ਦੱਸਿਆ ਕਿ ਕੰਗਣਾ ਦੇ ਵਕੀਲਾਂ ਵਲੋਂ ਅਦਾਲਤ ਤੋਂ ਅਗਲੀ ਤਰੀਕ ਤੱਕ ਸਮਾਂ ਲਏ ਜਾਣ ਕਰਕੇ ਅੱਜ ਇਸ ਮਾਮਲੇ ਵਿਚ ਸੁਣਵਾਈ ਨਹੀਂ ਹੋ ਸਕੀ ਅਤੇ ਅਗਲੀ ਸੁਣਵਾਈ 12 ਮਈ ਨੂੰ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਭਰ ਵਿਚ ਗੋਦਾਮਾਂ ਤੇ ਕੋਲਡ ਸਟੋਰਾਂ ਦੀ ਘਾਟ ਕਾਰਨ ਫ਼ਸਲਾਂ ਦੀ ਵੱਡੇ ਪੱਧਰ 'ਤੇ ਹੋ ਰਹੀ ਹੈ ਬਰਬਾਦੀ <br/> ਅਗਲੀ ਖ਼ਬਰ ਗਰੇਵਾਲ ਦੀ ਅਗਾਊਾ ਜ਼ਮਾਨਤ ਅਰਜ਼ੀ 'ਤੇ ਅੰਤਿਮ ਫ਼ੈਸਲਾ ਅੱਜ
Ad Position 24