08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ ਦੇ ਲੋਕ ਬਸਪਾ ਨੂੰ ਇਕ ਮੌਕਾ ਦੇਣ-ਕਰੀਮਪੁਰੀ <br/>

Ad Position 21
No active advertisement
ਅਜੀਤ ਡੈਸਕ 29-04-2026

'ਪੰਜਾਬ ਸੰਭਾਲੋ' ਮੁਹਿੰਮ ਨੇ ਪੰਜਾਬੀਆਂ 'ਚ ਨਵਾਂ ਜੋਸ਼ ਤੇ ਉਤਸ਼ਾਹ ਭਰਿਆ
ਪੇਸ਼ਕਸ਼-ਜਸਪਾਲ ਸਿੰਘ

ਜਲੰਧਰ, 28 ਅਪ੍ਰੈਲ-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸੂਬੇ ਦੀ ਲਗਾਤਾਰ ਨਿਘਰਦੀ ਜਾ ਰਹੀ ਅਮਨ ਕਾਨੂੰਨ ਵਿਵਸਥਾ, ਨਸ਼ਿਆਂ ਦੀ ਦਲਦਲ 'ਚ ਧੱਸਦੀ ਜਾ ਰਹੀ ਪੰਜਾਬ ਦੀ ਜਵਾਨੀ ਅਤੇ ਪੂਰੀ ਤਰ੍ਹਾਂ ਪੈਰ ਪਸਾਰ ਚੁੱਕੇ ਮਾਫੀਆ ਰਾਜ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਸਮੇਂ ਪੰਜਾਬ ਹਰ ਖੇਤਰ 'ਚ ਪੱਛੜ ਗਿਆ ਹੈ ਤੇ ਲੋਕ ਅਨੇਕਾਂ ਮੁਸ਼ਕਿਲਾਂ 'ਚ ਘਿਰੇ ਹੋਏ ਹਨ | ਉਨ੍ਹਾਂ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ, ਬਿਹਤਰ ਸਿਹਤ ਤੇ ਸਿੱਖਿਆ ਸਹੂਲਤਾਂ, ਨਸ਼ਿਆਂ ਦੇ ਖਾਤਮੇ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਵਪਾਰੀਆਂ ਦੇ ਮਸਲੇ ਹੱਲ ਕਰਨ ਲਈ ਸਮੂਹ ਪੰਜਾਬੀਆਂ ਨੂੰ ਆਉਂਦੀਆਂ ਰਾਜ ਵਿਧਾਨ ਸਭਾ ਦੀਆਂ ਚੋਣਾਂ 'ਚ ਬਸਪਾ ਨੂੰ ਇਕ ਮੌਕਾ ਦਿੱਤੇ ਜਾਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਪੰਜਾਬ ਦੀ ਜੇਕਰ ਕੋਈ ਪਾਰਟੀ ਤਕਦੀਰ ਬਦਲ ਸਕਦੀ ਹੈ ਤਾਂ ਉਹ ਕੇਵਲ ਤੇ ਕੇਵਲ ਬਹੁਜਨ ਸਮਾਜ ਪਾਰਟੀ ਹੈ | ਇਹ ਦਾਅਵਾ ਉਨ੍ਹਾਂ 'ਅਜੀਤ' ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹੁਣ ਤੱਕ ਤਕਰੀਬਨ ਸਾਰੀਆਂ ਹੀ ਰਵਾਇਤੀ ਪਾਰਟੀਆਂ ਤੇ ਬਦਲਾਅ ਦੇ ਨਾਂਅ 'ਤੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਚੰਗੀ ਤਰ੍ਹਾਂ ਦੇਖ ਲਿਆ ਹੈ ਤੇ ਹੁਣ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਇਕ ਮੌਕਾ ਬਸਪਾ ਨੂੰ ਵੀ ਦੇ ਕੇ ਦੇਖਣ | ਉਨ੍ਹਾਂ ਰਾਜ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਬਸਪਾ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ 'ਤੇ ਪੂਰਾ ਉਤਰਨ ਦਾ ਯਤਨ ਹੀ ਨਹੀਂ ਕਰੇਗੀ ਸਗੋਂ ਪੰਜਾਬ ਨੂੰ ਹਰ ਖੇਤਰ 'ਚ ਮੋਹਰੀ ਸੂਬਾ ਬਣਾਉਣ 'ਚ ਕੋਈ ਕਸਰ ਨਹੀਂ ਛੱਡੇਗੀ | ਇਸ ਮੌਕੇ ਉਨ੍ਹਾਂ ਪੰਜਾਬ ਦੇ ਮੌਜੂਦਾ ਆਰਥਿਕ, ਰਾਜਸੀ ਤੇ ਸਮਾਜਿਕ ਸੰਕਟ ਲਈ ਪਿਛਲੀਆਂ ਸਰਕਾਰਾਂ ਨੂੰ ਜਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਕਿਸੇ ਵੀ ਪਾਰਟੀ ਨੇ ਪੰਜਾਬ ਨਾਲ ਇਨਸਾਫ ਨਹੀਂ ਕੀਤਾ ਤੇ ਕੇਵਲ ਸੱਤਾ ਹਾਸਿਲ ਕਰਕੇ ਆਪਣੇ ਹਿੱਤ ਪੂਰੇ ਹਨ | ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ 'ਤੇ ਵੀ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਿਸੇ ਵੀ ਆਗੂ ਦੇ ਸਰੀਰਕ ਤੌਰ 'ਤੇ ਮਰਨ ਨਾਲ ਪਾਰਟੀ ਦਾ ਸੰਕਲਪ ਤੇ ਵਿਚਾਰਧਾਰਾ ਖਤਮ ਨਹੀਂ ਹੁੰਦੀ ਪਰ ਜੇਕਰ ਉਸ ਆਗੂ ਦੀ ਜ਼ਮੀਰ ਮਰ ਜਾਂਦੀ ਹੈ ਤਾਂ ਕੇਵਲ ਸੂਬੇ ਦਾ ਹੀ ਨੁਕਸਾਨ ਨਹੀਂ ਹੁੰਦਾ ਬਲਕਿ ਲੋਕਾਂ ਦਾ ਭਵਿੱਖ ਵੀ ਇਕ ਤਰ੍ਹਾਂ ਨਾਲ ਅੰਧਕਾਰ 'ਚ ਚਲਾ ਜਾਂਦਾ ਹੈ | ਸੂਬੇ 'ਚ ਨਸ਼ਿਆਂ ਦਾ ਵੱਡਾ ਕਾਰਨ ਸਿਆਸੀ ਆਗੂਆਂ ਅੰਦਰ ਇੱਛਾ ਸ਼ਕਤੀ ਦੀ ਘਾਟ ਨੂੰ ਦੱਸਦੇ ਹੋਏ ਕਿਹਾ ਕਿ ਅਸਲ 'ਚ ਪੁਲਿਸ, ਸਿਆਸੀ ਆਗੂਆਂ ਤੇ ਮਾਫੀਆ ਦੇ ਨਾਪਾਕ ਗਠਜੋੜ ਕਾਰਨ ਇਹ ਸਮੱਸਿਆ ਹੋਰ ਗੰਭੀਰ ਹੋ ਗਈ ਹੈ | ਇਸ ਮੌਕੇ ਡਾ. ਕਰੀਮਪੁਰੀ ਨੇ 'ਪੰਜਾਬ ਸੰਭਾਲੋ' ਮੁਹਿੰਮ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਮੁਹਿੰਮ ਨੂੰ ਰਾਜ ਦੇ ਲੋਕਾਂ ਵਲੋਂ ਬਹੁਤ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ ਤੇ ਇਨ੍ਹਾਂ ਰੈਲੀਆਂ ਨੇ ਇਕ ਤਰ੍ਹਾਂ ਨਾਲ ਸੂਬੇ ਅੰਦਰ ਸੱਤਾ ਪਰਿਵਰਤਨ ਦਾ ਮੁੱਢ ਬੰਨ੍ਹ ਦਿੱਤਾ ਹੈ | ਇਸ ਮੌਕੇ ਗਠਜੋੜ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਬਸਪਾ ਰਾਜ ਦੀਆਂ 117 ਸੀਟਾਂ 'ਤੇ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੀ ਹੈ ਤੇ ਗਠਜੋੜ ਬਾਰੇ ਫੈਸਲਾ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਵਲੋਂ ਲਿਆ ਜਾਣਾ ਹੈ |

Ad Position 22
No active advertisement
ਪਿਛਲੀ ਖ਼ਬਰ ਪੱਛਮੀ ਏਸ਼ੀਆ ਸੰਕਟ ਨਾਲ ਬਾਸਮਤੀ ਬਰਾਮਦ 'ਤੇ ਦਬਾਅ, ਪਰ ਪੰਜਾਬ 'ਚ ਬਿਜਾਈ ਹਾਲਾਤ ਸੁਖਾਲੇ <br/> ਅਗਲੀ ਖ਼ਬਰ ਦੇਸ਼ ਭਰ ਵਿਚ ਗੋਦਾਮਾਂ ਤੇ ਕੋਲਡ ਸਟੋਰਾਂ ਦੀ ਘਾਟ ਕਾਰਨ ਫ਼ਸਲਾਂ ਦੀ ਵੱਡੇ ਪੱਧਰ 'ਤੇ ਹੋ ਰਹੀ ਹੈ ਬਰਬਾਦੀ <br/>
Ad Position 24