08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸੂਬੇ ਦੀਆਂ ਮੰਡੀਆਂ 'ਚ ਹੁਣ ਤੱਕ 104 ਲੱਖ ਮੀਟਿ੍ਕ ਟਨ ਕਣਕ ਦੀ ਹੋਈ ਆਮਦ-ਬਰਸਟ <br/>

Ad Position 21
No active advertisement
ਅਜੀਤ ਡੈਸਕ 29-04-2026

ਐੱਸ. ਏ. ਐੱਸ. ਨਗਰ, 28 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਹਾੜੀ ਸੀਜ਼ਨ 2026-27 ਦੌਰਾਨ ਪੰਜਾਬ ਰਾਜ ਦੀਆਂ ਮੰਡੀਆਂ 'ਚ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 104 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ 'ਚੋਂ 100.85 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸਰਕਾਰੀ ਏਜੰਸੀਆਂ ਵਲੋਂ ਮੰਡੀਆਂ 'ਚ ਪੁੱਜੀ 100 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਿਸ 'ਚੋਂ ਪਨਗ੍ਰੇਨ ਵਲੋਂ 32,80,745 ਮੀਟਿ੍ਕ ਟਨ, ਐਫ. ਸੀ. ਆਈ. ਵਲੋਂ 1,92,657 ਮੀਟਿ੍ਕ ਟਨ, ਮਾਰਕਫੈੱਡ ਵਲੋਂ 25,94,649 ਮੀਟਿ੍ਕ ਟਨ, ਪਨਸਪ ਵਲੋਂ 22,98,015 ਮੀਟਿ੍ਕ ਟਨ ਤੇ ਵੇਅਰ ਹਾਊਸ ਵਲੋਂ 16,34,076 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਸ ਦੇ ਨਾਲ ਹੀ ਪ੍ਰਾਈਵੇਟ ਪੱਧਰ 'ਤੇ 85,110 ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਈ ਹੈ | ਉਨ੍ਹਾਂ ਦੱਸਿਆ ਕਿ 27 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ 'ਚ 4.23 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਹੋਈ ਸੀ, ਜਿਸ 'ਚੋਂ 4.80 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਕਰੀਬ 21,422 ਕਰੋੜ ਰੁ. ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੁੱਚੀਆਂ ਮੰਡੀਆਂ 'ਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਬਾਥਰੂਮਾਂ ਤੇ ਬੈਠਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ | ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਕਣਕ ਦੀ ਖ਼ਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਐਲਾਨੀਆਂ ਗਈਆਂ ਹਨ, ਜਿਨ੍ਹਾਂ 'ਚ 153 ਮੁੱਖ ਯਾਰਡ, 288 ਸਬ-ਯਾਰਡ ਅਤੇ 1455 ਖ਼ਰੀਦ ਕੇਂਦਰ ਸ਼ਾਮਿਲ ਹਨ | ਇਸ ਦੇ ਨਾਲ ਹੀ ਕਣਕ ਦੀ ਫ਼ਸਲ ਦੀ ਆਮਦ ਨੂੰ ਧਿਆਨ 'ਚ ਰੱਖਦਿਆਂ 983 ਆਰਜ਼ੀ ਮੰਡੀਆਂ ਬਣਾਈਆ ਗਈਆਂ ਹਨ | ਇਸ ਤੋਂ ਇਲਾਵਾ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦੇ ਟੈਲੀਫੋਨ ਨੰ. 0172-5101649 ਅਤੇ 0172-5101704 'ਤੇ ਸੰਪਰਕ ਕਰਕੇ ਕੋਈ ਵੀ ਕਿਸਾਨ, ਮਜ਼ਦੂਰ ਤੇ ਆੜ੍ਹਤੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮਾਨਸਾ ਦੀ ਅਦਾਲਤ ਵਲੋਂ ਮੁੱਖ ਮੰਤਰੀ ਨੂੰ ਪਹਿਲੀ ਨੂੰ ਪੇਸ਼ ਹੋਣ ਦੇ ਹੁਕਮ ਅਗਲੀ ਖ਼ਬਰ 'ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ' ਦਾ ਦੂਜਾ ਪੜਾਅ 5 ਤੋਂ <br/>
Ad Position 24