08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਮਾਨਸਾ ਦੀ ਅਦਾਲਤ ਵਲੋਂ ਮੁੱਖ ਮੰਤਰੀ ਨੂੰ ਪਹਿਲੀ ਨੂੰ ਪੇਸ਼ ਹੋਣ ਦੇ ਹੁਕਮ

Ad Position 21
No active advertisement
ਅਜੀਤ ਡੈਸਕ 29-04-2026

ਮਾਨਸਾ, 28 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਾਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ 1 ਮਈ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਕੀਤੇ ਹਨ | ਦੱਸਣਯੋਗ ਹੈ ਕਿ ਪਿਛਲੀ ਸੁਣਵਾਈ ਮੌਕੇ ਉਨ੍ਹਾਂ ਦੀ ਵੀਡੀਓ ਕਾਨਫ਼ਰੰਸ ਰਾਹੀਂ ਹਾਜ਼ਰੀ ਦੀ ਅਰਜ਼ੀ ਰੱਦ ਕਰਕੇ 28 ਅਪ੍ਰੈਲ ਨੂੰ ਹਾਜ਼ਰ ਹੋਣ ਦੇ ਹੁਕਮ ਦਿੱਤੇ ਸਨ ਪਰ ਮੁੱਖ ਮੰਤਰੀ ਅੱਜ ਵੀ ਕਿਸੇ ਜ਼ਰੂਰੀ ਰੁਝੇਵੇਂ ਕਾਰਨ ਪੇਸ਼ ਨਾ ਹੋ ਸਕੇ | ਅਦਾਲਤ ਨੇ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਹੈ ਕਿ ਜੇਕਰ ਅਗਲੀ ਤਾਰੀਖ਼ 'ਤੇ ਉਹ ਹਾਜ਼ਰ ਨਾ ਹੋਏ ਤਾਂ ਜ਼ਮਾਨਤ ਰੱਦ ਕੀਤੀ ਜਾ ਸਕਦੀ ਹੈ | ਕਾਬਲੇ-ਗ਼ੌਰ ਰਹੇ ਇਹ ਮੁਕੱਦਮਾ ਨਾਜਰ ਸਿੰਘ ਮਾਨਸ਼ਾਹੀਆ ਨੇ ਵਿਧਾਇਕ ਹੁੰਦਿਆਂ ਉਦੋਂ ਦਰਜ ਕਰਵਾਇਆ ਸੀ ਜਦੋਂ ਉਹ ਜੁਲਾਈ 2019 'ਚ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ 'ਚ ਸ਼ਾਮਿਲ ਹੋਏ ਸਨ | ਉਸ ਵਕਤ 'ਆਪ' ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦੋਸ਼ ਲਗਾਇਆ ਸੀ ਕਿ ਸ: ਮਾਨਸ਼ਾਹੀਆ ਨੇ 10 ਕਰੋੜ ਰੁਪਏ ਲਏ ਹਨ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਦੀ ਚੇਅਰਮੈਨੀ ਵੀ ਪੱਕੀ ਕੀਤੀ ਹੈ | ਵਿਧਾਇਕ ਦੀ ਅਪਰਾਧਿਕ ਇਸਤਗਾਸਾ ਦੀ ਸੁਣਵਾਈ ਕਰਦਿਆਂ ਭਗਵੰਤ ਮਾਨ ਸਮੇਤ ਕਈ ਪੱਤਰਕਾਰਾਂ ਨੂੰ ਤਲਬ ਕੀਤਾ ਸੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਮਨੁੱਖੀ ਤਸਕਰੀ ਦੇ ਗੰਭੀਰ ਮਾਮਲੇ ਦੀ ਜਾਂਚ ਲਈ ਐਸ. ਆਈ. ਟੀ. ਗਠਿਤ ਅਗਲੀ ਖ਼ਬਰ ਸੂਬੇ ਦੀਆਂ ਮੰਡੀਆਂ 'ਚ ਹੁਣ ਤੱਕ 104 ਲੱਖ ਮੀਟਿ੍ਕ ਟਨ ਕਣਕ ਦੀ ਹੋਈ ਆਮਦ-ਬਰਸਟ <br/>
Ad Position 24