08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ 'ਚ ਮਨੁੱਖੀ ਤਸਕਰੀ ਦੇ ਗੰਭੀਰ ਮਾਮਲੇ ਦੀ ਜਾਂਚ ਲਈ ਐਸ. ਆਈ. ਟੀ. ਗਠਿਤ

Ad Position 21
No active advertisement
ਅਜੀਤ ਡੈਸਕ 29-04-2026

ਐੱਸ. ਏ. ਐੱਸ. ਨਗਰ, 28 ਅਪ੍ਰੈਲ (ਕਪਿਲ ਵਧਵਾ)-ਪੰਜਾਬ ਵਿਚ ਮਨੁੱਖੀ ਤਸਕਰੀ ਸੰਬੰਧੀ ਪੰਜਾਬ ਸਟੇਟ ਕ੍ਰਾਈਮ ਵਲੋਂ ਦਰਜ ਇਕ ਗੰਭੀਰ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਦਾ ਗਠਨ ਕੀਤਾ ਗਿਆ ਹੈ | ਇਸ ਐਸ. ਆਈ. ਟੀ. ਦੀ ਨਿਗਰਾਨੀ ਅੰਮਿ੍ਤਸਰ ਕ੍ਰਾਈਮ ਜ਼ੋਨ ਦੀ ਏ. ਆਈ. ਜੀ. ਰਿਚਾ ਅਗਨੀਹੋਤਰੀ ਨੂੰ ਸੌਂਪੀ ਗਈ ਹੈ, ਜਦਕਿ ਟੀਮ ਵਿਚ ਅੰਮਿ੍ਤਸਰ ਕ੍ਰਾਈਮ ਜ਼ੋਨ ਦੇ ਇੰਸਪੈਕਟਰ ਜੋਰਾਵਰ ਸਿੰਘ ਤੇ ਮੁਹਾਲੀ ਸਟੇਟ ਕ੍ਰਾਈਮ ਜ਼ੋਨ ਦੀ ਇੰਸਪੈਕਟਰ ਗੀਤਾ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਖੁਫ਼ੀਆ ਏਜੰਸੀ ਵਲੋਂ 24 ਮਾਰਚ 2026 ਨੂੰ ਪੰਜਾਬ ਪੁਲਿਸ ਨਾਲ ਸਾਂਝੀ ਕੀਤੀ ਗਈ ਜਾਣਕਾਰੀ ਦੇ ਆਧਾਰ 'ਤੇ ਇਹ ਮਾਮਲਾ ਸਾਹਮਣੇ ਆਇਆ ਸੀ | ਇਸ ਤੋਂ ਬਾਅਦ 21 ਅਪ੍ਰੈਲ ਨੂੰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਸਟੇਟ ਕ੍ਰਾਈਮ ਨੂੰ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ, ਜਿਸ ਉਪਰੰਤ ਪੰਜਾਬ ਸਟੇਟ ਕ੍ਰਾਈਮ ਵਲੋਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ | ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਜਨਵਰੀ 2026 ਵਿਚ ਅੰਮਿ੍ਤਸਰ ਹਵਾਈ ਅੱਡੇ ਤੋਂ 14 ਭਾਰਤੀਆਂ ਨੂੰ ਬਿਨਾਂ ਜਾਇਜ਼ ਵੀਜ਼ਾ ਦੇ ਯੂ. ਕੇ. ਭੇਜਿਆ ਗਿਆ ਸੀ ਤੇ ਉਥੇ ਪਹੁੰਚਣ ਉਪਰੰਤ ਉਨ੍ਹਾਂ ਵਲੋਂ ਸ਼ਰਨ ਲਈ ਅਰਜ਼ੀਆਂ ਦਿੱਤੀਆਂ ਗਈਆਂ ਸਨ, ਜਿਸ ਕਾਰਨ ਇਹ ਪੂਰਾ ਮਾਮਲਾ ਸ਼ੱਕ ਦੇ ਘੇਰੇ ਵਿਚ ਆ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਖਿਲਾਫ ਅਕਾਲੀ ਦਲ ਸੂਬੇ ਭਰ ਵਿਚ ਭਲਕੇ ਨੂੰ ਕਰੇਗਾ ਰੋਸ ਪ੍ਰਦਰਸ਼ਨ-ਡਾ. ਚੀਮਾ ਅਗਲੀ ਖ਼ਬਰ ਮਾਨਸਾ ਦੀ ਅਦਾਲਤ ਵਲੋਂ ਮੁੱਖ ਮੰਤਰੀ ਨੂੰ ਪਹਿਲੀ ਨੂੰ ਪੇਸ਼ ਹੋਣ ਦੇ ਹੁਕਮ
Ad Position 24