08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਮੁੱਖ ਮੰਤਰੀ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ ਦਾ ਕੀਤਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 29-04-2026
ਚੰਡੀਗੜ੍ਹ 28 ਅਪ੍ਰੈਲ (ਅਜੀਤ ਬਿਊਰੋ)-ਜਨਗਣਨਾ 2027 ਵਿਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮਾਣਯੋਗ ਮੁੱਖ ਮੰਤਰੀ, ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਵਿਚ ਜਨਗਣਨਾ 2027 ਦੇ ਪਹਿਲੇ ਪੜਾਅ 'ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ' ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ | ਮਾਣਯੋਗ ਮੁੱਖ ਮੰਤਰੀ ਜੀ ਨੇ ਸੰਗਰੂਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਸਤੌਜ ਤੋਂ ਅਧਿਕਾਰਤ ਆਨ-ਲਾਈਨ ਜਨਗਣਨਾ ਪੋਰਟਲ (se.census.gov.in) ਰਾਹੀਂ ਆਪਣੀ ਸਵੈ-ਗਣਨਾ ਪੂਰੀ ਕੀਤੀ, ਜੋ ਕਿ ਨਾਗਰਿਕਾਂ ਨੂੰ ਡਿਜੀਟਲ ਜਨਗਣਨਾ ਦੀ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ | ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਵਿਚ ਮਨਜੀਤ ਸਿੰਘ ਬਰਾੜ, ਆਈ.ਏ.ਐਸ. ਪ੍ਰਬੰਧਕੀ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਅਤੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐਸ., ਡਾਇਰੈਕਟੋਰੇਟ ਜਨਗਣਨਾ ਓਪਰੇਸ਼ਨ, ਪੰਜਾਬ ਤੇ ਯੂ.ਟੀ. ਚੰਡੀਗੜ੍ਹ ਦੇ ਨਾਲ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਸੰਗਰੂਰ ਨੇ ਸਹਿਯੋਗ ਕੀਤਾ | ਨਿਰਧਾਰਿਤ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਦੇ ਹੋਏ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਨਿੱਜੀ ਤੌਰ 'ਤੇ ਅਪਣਾ ਕੇ, ਮੁੱਖ ਮੰਤਰੀ ਮਾਨ ਨੇ ਇਸ ਪਹਿਲਕਦਮੀ ਦੀ ਸੰਖ, ਪਹੁੰਚਯੋਗਤਾ ਤੇ ਨਾਗਰਿਕ-ਕੇਂਦਰਿਤ ਰੁਝਾਨ ਦਾ ਪ੍ਰਦਰਸ਼ਨ ਕੀਤਾ | ਉਨ੍ਹਾਂ ਨੇ ਪੰਜਾਬ ਦੇ ਸਮੂਹ ਨਿਵਾਸੀਆਂ ਨੂੰ ਜਨਗਣਨਾ ਕਾਰਜਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਤੇ ਇਸ ਤਕਨਾਲੋਜੀ ਅਧਾਰਿਤ ਪ੍ਰਕਿਰਿਆ ਨੂੰ ਅਪਣਾਉਣ ਦਾ ਸੱਦਾ ਦਿੱਤਾ | ਉਨ੍ਹਾਂ ਦੀ ਇਸ ਸਰਗਰਮ ਸ਼ਮੂਲੀਅਤ ਨੇ ਇੱਕ ਮਜਬੂਤ ਮਿਸਾਲ ਕਾਇਮ ਕੀਤੀ ਹੈ, ਜੋ ਸੂਬੇ ਭਰ ਦੇ ਲੋਕਾਂ ਨੂੰ ਜਨਗਣਨਾ-2027 ਲਈ ਸਹੀ ਅਤੇ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਦੱਖਣ ਭਾਰਤ ਤੋਂ ਆਏ ਸਿਕਲੀਗਰ- ਵਣਜਾਰੇ ਸਿੱਖਾਂ ਦੇ 100 ਦੇ ਕਰੀਬ ਬੱਚੇ, ਨੌਜਵਾਨ ਤੇ ਬੀਬੀਆਂ ਸ੍ਰੀ ਹਰਿਮੰਦਰ ਸਾਹਿਬ ਹੋ... ਅਗਲੀ ਖ਼ਬਰ ਬਿਜਲੀ ਕੱਟਾਂ ਖਿਲਾਫ ਅਕਾਲੀ ਦਲ ਸੂਬੇ ਭਰ ਵਿਚ ਭਲਕੇ ਨੂੰ ਕਰੇਗਾ ਰੋਸ ਪ੍ਰਦਰਸ਼ਨ-ਡਾ. ਚੀਮਾ
Ad Position 24