08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਦੱਖਣ ਭਾਰਤ ਤੋਂ ਆਏ ਸਿਕਲੀਗਰ- ਵਣਜਾਰੇ ਸਿੱਖਾਂ ਦੇ 100 ਦੇ ਕਰੀਬ ਬੱਚੇ, ਨੌਜਵਾਨ ਤੇ ਬੀਬੀਆਂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 29-04-2026

ਅੰਮਿ੍ਤਸਰ, 28 ਅਪ੍ਰੈਲ (ਜਸਵੰਤ ਸਿੰਘ ਜੱਸ)-ਦੱਖਣ ਭਾਰਤ, ਖਾਸਕਰ ਕਰਨਾਟਕਾ ਵਿਚ ਵੱਸਦੇ ਸਿਕਲੀਗਰ ਤੇ ਵਣਜਾਰੇ ਸਿੱਖ ਭਾਈਚਾਰੇ ਨਾਲ ਸਬੰਧਿਤ 100 ਦੇ ਕਰੀਬ ਬੱਚਿਆਂ, ਨੌਜਵਾਨਾਂ ਤੇ ਬੀਬੀਆਂ ਦਾ ਜਥਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਾ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੈਂਗਲੁਰੂ ਤੇ ਕਰਨਾਟਕਾ ਸਿੱਖ ਵੈਲਫੇਅਰ ਸੁਸਾਇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੁੱਜੇ ਇਸ ਜਥੇ ਦੀ ਅਗਵਾਈ ਗੁ: ਸ੍ਰੀ ਗੁਰੂ ਸਿੰਘ ਸਭਾ ਮੈਂਗਲੁਰੂ ਦੇ ਪ੍ਰਧਾਨ ਜਰਨੈਲ ਸਿੰਘ, ਮੀਤ ਪ੍ਰਧਾਨ ਜੋਗਿੰਦਰ ਸਿੰਘ, ਜਨਰਲ ਸਕੱਤਰ ਜਸਪਾਲ ਸਿੰਘ ਤੇ ਕਰਨਾਟਕਾ ਸਿੱਖ ਵੈਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਤਜਿੰਦਰਪਾਲ ਸਿੰਘ ਕਰ ਰਹੇ ਹਨ | ਜਥੇ ਦਾ ਸਵਾਗਤ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੱਖਣ ਭਾਰਤ ਵਿਚ ਵੱਸਦਾ ਸਿਕਲੀਗਰ-ਵਣਜਾਰਾ ਭਾਈਚਾਰਾ ਸਿੱਖ ਪੰਥ ਦਾ ਅਹਿਮ ਅੰਗ ਹੈ | ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੈਂਗਲੁਰੂ ਤੇ ਕਰਨਾਟਕਾ ਸਿੱਖ ਵੈਲਫੇਅਰ ਸੁਸਾਇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ 100 ਸ਼ਰਧਾਲੂੁਆਂ ਦਾ ਇਕ ਜਥਾ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪੁੱਜਾ ਹੈ | ਜਥੇ ਦੇ ਮੁਖੀਆਂ ਜਰਨੈਲ ਸਿੰਘ ਤੇ ਜਸਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਧਾਮੀ ਵਲੋਂ ਦਿੱਤੇ ਗਏ ਮਾਣ-ਸਨਮਾਣ ਤੇ ਗੁਰਦੁਆਰਾ ਸਾਹਿਬਾਨ ਦੀ ਯਾਤਰਾ ਹਿਤ ਜਥੇ ਲਈ ਕੀਤੇ ਪ੍ਰਬੰਧਾਂ ਲਈ ਧੰਨਵਾਦ ਕਰਦਿਆਂ ਪ੍ਰਧਾਨ ਤੇ ਹੋਰਨਾਂ ਅਧਿਕਾਰੀਆਂ ਨੂੰ ਸਨਮਾਨਤ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ, ਅਵਤਾਰ ਸਿੰਘ ਵਣਵਾਲਾ, ਓ. ਐਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ ਤੇ ਪ੍ਰੀਤਪਾਲ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 23 ਮਾਲ ਅਧਿਕਾਰੀ ਪਦਉੱਨਤ ਕੀਤੇ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ ਦਾ ਕੀਤਾ ਉਦਘਾਟਨ <br/>
Ad Position 24