08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

23 ਮਾਲ ਅਧਿਕਾਰੀ ਪਦਉੱਨਤ ਕੀਤੇ

Ad Position 21
No active advertisement
ਅਜੀਤ ਡੈਸਕ 29-04-2026

ਚੰਡੀਗੜ੍ਹ, 28 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ | ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਵਿਚ ਇਨ੍ਹਾਂ ਅਧਿਕਾਰੀਆਂ ਵਲੋਂ ਲੰਮੇ ਸਮੇਂ ਤੋਂ ਪਾਏ ਗਏ ਯੋਗਦਾਨ ਨੂੰ ਮਾਨਤਾ ਮਿਲੀ ਹੈ | ਦੱਸ ਦੇਈਏ ਕਿ ਛੇ ਅਧਿਕਾਰੀਆਂ ਨੂੰ ਤਹਿਸੀਲਦਾਰ ਤੋਂ ਜ਼ਿਲ੍ਹਾ ਮਾਲ ਅਫ਼ਸਰ, ਅੱਠ ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਅਤੇ ਨੌਂ ਅਧਿਕਾਰੀਆਂ ਨੂੰ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਕੀਤਾ ਗਿਆ ਹੈ | ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਆ |

Ad Position 22
No active advertisement
ਪਿਛਲੀ ਖ਼ਬਰ ਜੇ ਦਲ ਬਦਲਣਾ ਗੱਦਾਰੀ ਹੈ ਤਾਂ ਭਗਵੰਤ ਮਾਨ ਤੇ ਉਨ੍ਹਾਂ ਦੇ ਕਈ ਕੈਬਨਿਟ ਮੰਤਰੀ ਵੀ ਗੱਦਾਰ-ਅਸ਼ਵਨੀ ਸ਼ਰਮਾ <br/> ਅਗਲੀ ਖ਼ਬਰ ਦੱਖਣ ਭਾਰਤ ਤੋਂ ਆਏ ਸਿਕਲੀਗਰ- ਵਣਜਾਰੇ ਸਿੱਖਾਂ ਦੇ 100 ਦੇ ਕਰੀਬ ਬੱਚੇ, ਨੌਜਵਾਨ ਤੇ ਬੀਬੀਆਂ ਸ੍ਰੀ ਹਰਿਮੰਦਰ ਸਾਹਿਬ ਹੋ...
Ad Position 24