08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 29-04-2026

ਚੰਡੀਗੜ੍ਹ, 28 ਅਪ੍ਰੈਲ (ਅਜੀਤ ਬਿਊਰੋ)-ਕੁਸ਼ਤੀ ਜਗਤ ਵਿਚ 'ਜੱਸਾ ਪੱਟੀ' ਦੇ ਨਾਂਅ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕੰਵਰ ਸਿੰਘ ਪੱਟੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਮੁੱਖ ਮੰਤਰੀ ਰਿਹਾਇਸ਼ 'ਤੇ ਕਰਵਾਏ ਇਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਅਧਿਕਾਰਤ ਤੌਰ 'ਤੇ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ | ਪਾਰਟੀ ਵਿਚ ਉਨ੍ਹਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਕੁਸ਼ਤੀ ਦੇ ਮੈਦਾਨ ਵਿਚ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਦਾ ਨਾਂਅ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਅਜਿਹੀਆਂ ਨਾਮਵਰ ਹਸਤੀਆਂ ਦੇ ਰਾਜਨੀਤੀ ਵਿਚ ਆਉਣ ਨਾਲ ਨੌਜਵਾਨਾਂ ਨੂੰ ਸਾਕਾਰਾਤਮਿਕ ਪ੍ਰੇਰਨਾ ਮਿਲੇਗੀ | ਮੁੱਖ ਮੰਤਰੀ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਜੱਸਾ ਪੱਟੀ ਨੇ ਖੇਡ ਦੇ ਮੈਦਾਨ ਵਿਚ ਆਪਣੀ ਮਿਹਨਤ ਅਤੇ ਲਗਨ ਦਾ ਲੋਹਾ ਮੰਨਵਾਇਆ ਹੈ, ਉਸੇ ਤਨਦੇਹੀ ਅਤੇ ਸਮਰਪਣ ਨਾਲ ਉਹ ਪਾਰਟੀ ਨਾਲ ਜੁੜ ਕੇ ਭਵਿੱਖ ਵਿਚ ਦੇਸ਼ ਅਤੇ ਸਮਾਜ ਦੀ ਸੇਵਾ ਕਰਦੇ ਰਹਿਣਗੇ | ਜੱਸਾ ਪੱਟੀ ਨੇ ਵੀ ਇਸ ਮੌਕੇ ਮੁੱਖ ਮੰਤਰੀ ਦੀਆਂ ਨੀਤੀਆਂ 'ਤੇ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਲਿਆ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਬੈਠੇ ਸਿਆਸੀ ਆਗੂ ਪੰਜਾਬ ਨੂੰ ਸਮਝਣ ਦੀ ਬਜਾਏ ਉਲਟ ਬਿਰਤਾਂਤ ਘੜਦੇ ਹਨ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਪਤੰਜਲੀ ਨੇ ਚੰਦਨ ਦੇ ਜੰਗਲਾਂ ਲਈ ਰਾਹ ਪੱਧਰਾ ਕੀਤਾ <br/>
Ad Position 24