08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਦਿੱਲੀ ਬੈਠੇ ਸਿਆਸੀ ਆਗੂ ਪੰਜਾਬ ਨੂੰ ਸਮਝਣ ਦੀ ਬਜਾਏ ਉਲਟ ਬਿਰਤਾਂਤ ਘੜਦੇ ਹਨ-ਗਿਆਨੀ ਹਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 29-04-2026
ਕਿਹਾ, ਦਿੱਲੀ ਰਾਜਪੁਰਾ ਟਰੈਕ 'ਤੇ ਹੋਇਆ ਧਮਾਕਾ ਖੁਫੀਆ ਏਜੰਸੀਆਂ ਦੀ ਵੱਡੀ ਅਸਫਲਤਾ
ਚੰਡੀਗੜ੍ਹ, 28 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਦਿੱਲੀ ਬੈਠੇ ਸਿਆਸੀ ਆਗੂਆਂ ਨੂੰ ਅਕਸਰ ਪੰਜਾਬ ਦੀ ਜ਼ਮੀਨੀ ਹਕੀਕਤ ਦੀ ਸਮਝ ਨਹੀਂ ਹੁੰਦੀ | ਪੰਜਾਬ ਨੂੰ ਸਮਝਣ ਦੀ ਬਜਾਏ ਉਹ ਇਸਦੇ ਖਿਲਾਫ਼ ਬਿਰਤਾਂਤ ਘੜਦੇ ਹਨ | ਜਿੱਥੇ ਪੰਜਾਬ ਨੂੰ ਕੱਟੜ ਜਾਂ ਦੇਸ਼ ਵਿਰੋਧੀ ਤਸਵੀਰ ਵਿਚ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਇਹ ਪ੍ਰਗਟਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿਚ ਕੀਤਾ | ਉਨ੍ਹਾਂ ਕਿਹਾ ਕਿ ਅੱਜ ਅਜੇ ਮਾਕਨ ਵਲੋਂ ਪ੍ਰੈੱਸ ਕਾਨਫਰੰਸ ਵਿਚ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲਿਆਂ ਨੂੰ 'ਵੱਖਵਾਦੀ ਤਾਕਤਾਂ' ਕਹਿਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ | ਕੀ ਆਪਣੇ ਸੂਬੇ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਹੁਣ ਵੱਖਵਾਦ ਮੰਨਿਆ ਜਾਵੇਗਾ? ਕਾਂਗਰਸ ਦੀ ਐਸੀ ਸੋਚ ਪਹਿਲਾਂ ਵੀ ਪੰਜਾਬ ਨੂੰ ਨੁਕਸਾਨ ਪਹੁੰਚਾ ਚੁੱਕੀ ਹੈ | ਇਕ ਵੱਖਰੇ ਬਿਆਨ ਵਿਚ ਉਨ੍ਹਾਂ ਇਹ ਵੀ ਕਿਹਾ ਕਿ ਸ਼ੰਭੂ ਨੇੜੇ ਦਿੱਲੀ-ਰਾਜਪੁਰਾ ਰੇਲਵੇ ਟਰੈਕ 'ਤੇ ਕੱਲ੍ਹ ਰਾਤ ਹੋਏ ਬੰਬ ਧਮਾਕੇ ਦੀ ਘਟਨਾ ਗੰਭੀਰ ਖੁਫ਼ੀਆ ਅਸਫਲਤਾ ਨੂੰ ਦਰਸਾਉਂਦੀ ਹੈ | ਜਿਸ ਦੀ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਬੀਬੀ ਪਰਮਜੀਤ ਕੌਰ ਰੋਡੇ ਨੂੰ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>
Ad Position 24