ਸਮਾਲਸਰ, 28 ਅਪ੍ਰੈਲ (ਗੁਰਜੰਟ ਕਲਸੀ ਲੰਡੇ)-ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਭਤੀਜੇ ਅਤੇ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖ਼ਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਛੋਟੇ ਭਰਾਤਾ, ਸ਼੍ਰੋਮਣੀ ਕਮੇਟੀ ਮੈਂਬਰ ਜਗਤਾਰ ਸਿੰਘ ਰੋਡੇ ਦੀ ਧਰਮ ਸੁਪਤਨੀ ਬੀਬੀ ਪਰਮਜੀਤ ਕੌਰ ਨਮਿਤ ਰੱਖੇ ਗਏ ਸਹਿਜ ਪਾਠ ਦਾ ਭੋਗ ਅੱਜ ਉਨ੍ਹਾਂ ਦੇ ਜੱਦੀ ਪਿੰਡ ਰੋਡੇ ਵਿਖੇ ਗੁਰਦੁਆਰਾ ਜਨਮ ਅਸਥਾਨ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲੇ ਗੁਰਦੁਆਰਾ ਸੰਤ ਖ਼ਾਲਸਾ ਵਿਖੇ ਪਾਏ ਗਏ | ਬੀਬੀ ਪਰਮਜੀਤ ਕੌਰ ਰੋਡੇ ਨੇ ਸਾਰਾ ਜੀਵਨ ਸੇਵਾ ਤੇ ਸਿਮਰਨ ਨੂੰ ਸਮਰਪਿਤ ਹੋ ਕੇ ਜੀਵਿਆ ਉਹ 19 ਅਪ੍ਰੈਲ ਨੂੰ ਅਕਾਲ ਚਲਾਣਾ ਕਰ ਗਏ ਸਨ | ਅੱਜ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਵਾਸਤੇ ਸਮੂਹ ਬਾਬਾ ਪਰਿਵਾਰ ਵਲੋਂ ਕਰਵਾਏ ਗਏ ਭੋਗ ਤੇ ਅਰਦਾਸ ਸਮਾਗਮ ਮੌਕੇ ਹਜੂਰੀ ਰਾਗੀ ਜਥਾ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਭਾਈ ਗੁਰਪ੍ਰੀਤ ਸਿੰਘ ਅਤੇ ਸਿੰਘ ਸਾਹਿਬ ਭਾਈ ਬਲਵਿੰਦਰ ਸਿੰਘ ਗ੍ਰੰਥੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਨੇ ਵਿੱਛੜੀ ਰੂਹ ਦੀ ਸ਼ਾਂਤੀ ਲਈ ਵੈਰਾਗਮਈ ਕੀਰਤਨ ਕੀਤਾ | ਇਸ ਮੌਕੇ ਜਥੇਦਾਰ ਬਾਬਾ ਅਵਤਾਰ ਸਿੰਘ ਦਲ ਬਾਬਾ ਬਿਧੀ ਚੰਦ ਸਾਹਿਬ ਸੁਰ ਸਿੰਘ ਵਾਲੇ, ਡਾਕਟਰ ਸੰਤ ਬਾਬਾ ਗੁਰਨਾਮ ਸਿੰਘ ਭਾਈ ਕੀ ਡਰੋਲੀ ਵਾਲੇ, ਸੰਤ ਬਾਬਾ ਬੂਟਾ ਸਿੰਘ ਗੁੜਥੁੜੀ ਵਾਲੇ ਮੈਂਬਰ ਐਸ.ਜੀ.ਪੀ.ਸੀ., ਭਾਈ ਈਸ਼ਰ ਸਿੰਘ (ਸਪੁੱਤਰ ਸੰਤ ਭਿੰਡਰਾਂ ਵਾਲੇ), ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ, ਬਾਬਾ ਸੁਖਵਿੰਦਰ ਸਿੰਘ ਅਗਵਾਨ, ਬਾਬਾ ਸੁਰਜੀਤ ਸਿੰਘ ਸੋਧੀ ਲਧਾਈ ਕੇ ਵਾਲਿਆ ਦਾ ਜਥਾ, ਬਾਬਾ ਛਿੰਦਰ ਸਿੰਘ ਜੈਮਲ ਵਾਲਾ, ਸੰਤ ਬਾਬਾ ਬਲਦੇਵ ਸਿੰਘ ਜੋਗੇ ਵਾਲੇ, ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ, ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਭਾਈ ਅਵਤਾਰ ਸਿੰਘ ਘੋਲੀਆ, ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਸੁਖਹਰਪ੍ਰੀਤ ਸਿੰਘ ਰੋਡੇ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰੋਫੈਸਰ ਜਸਪਾਲ ਸਿੰਘ ਕੋਟਕਪੂਰਾ, ਭਾਈ ਇਕਬਾਲ ਸਿੰਘ, ਭਾਈ ਜਸਬੀਰ ਸਿੰਘ, ਗਿਆਨੀ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਜਤਿੰਦਰ ਸਿੰਘ ਗੋਬਿੰਦ ਬਾਗ ਵਾਲੇ, ਬਾਬਾ ਸੱਜਣ ਸਿੰਘ ਵਾੜਾ ਸ਼ੇਰ ਸਿੰਘ ਵਾਲੇ, ਸੰਤ ਬਾਬਾ ਮਹਿੰਦਰ ਸਿੰਘ ਜਨੇਰ ਵਾਲੇ, ਬਾਬਾ ਸੁਖਪ੍ਰੀਤ ਸਿੰਘ ਰਾਜੇਆਣਾ, ਜਥੇਦਾਰ ਬਾਬਾ ਬੋਹੜ ਸਿੰਘ, ਗਿਆਨੀ ਰਵਿੰਦਰ ਸਿੰਘ, ਸੰਤ ਬਾਬਾ ਹਰਨਾਮ ਸਿੰਘ, ਰਾਜਦੇਵ ਸਿੰਘ ਖ਼ਾਲਸਾ ਸਾਬਕਾ ਮੈਂਬਰ ਪਾਰਲੀਮੈਂਟ, ਕਿਰਪਾ ਸਿੰਘ ਨੱਥੂਵਾਲਾ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਮਾਸਟਰ ਗੁਰਸੇਵਕ ਸਿੰਘ ਸਮਾਲਸਰ, ਬਲਵਿੰਦਰ ਸਿੰਘ ਫ਼ਿਰੋਜ਼ਪੁਰ, ਦਇਆ ਸਿੰਘ ਲਹੌਰੀਆ, ਬਾਬਾ ਸਤਨਾਮ ਸਿੰਘ ਵਲੀਆਂ, ਮਨਜੀਤ ਸਿੰਘ ਭੋਮਾ, ਨਛੱਤਰ ਸਿੰਘ ਠੀਕਰੀਵਾਲਾ, ਅਰਸ਼ ਉਮਰੀਆਣਾ, ਕਰਨੈਲ ਸਿੰਘ ਪੰਜੋਲੀ ਮੈਂਬਰ ਐਸ.ਜੀ.ਪੀ.ਸੀ., ਰਜਿੰਦਰ ਸਿੰਘ, ਅਮਰਜੀਤ ਸਿੰਘ ਚਾਵਲਾ ਮੈਂਬਰ ਐਸ.ਜੀ.ਪੀ.ਸੀ. ਆਦਿ ਨੇ ਹਾਜ਼ਰੀ ਲਵਾਈ | ਇਸ ਮੌਕੇ ਇੰਟਰਨੈਸ਼ਨਲ ਪੰਥਕ ਦਲ ਦੇ ਭਾਈ ਜਸਵੀਰ ਸਿੰਘ ਖ਼ਾਲਸਾ ਨੇ ਦੇਸ਼ਾਂ ਵਿਦੇਸ਼ਾਂ ਤੋਂ ਭੇਜੇ ਗਏ ਸ਼ੋਕ ਸੰਦੇਸ਼ਾਂ ਦੀ ਪੜ੍ਹ ਕੇ ਦੀ ਹਾਜ਼ਰੀ ਲਵਾਈ |
ਬੀਬੀ ਪਰਮਜੀਤ ਕੌਰ ਰੋਡੇ ਨੂੰ ਸ਼ਰਧਾਂਜਲੀਆਂ ਭੇਟ <br/>
ਅਜੀਤ ਡੈਸਕ
29-04-2026