ਨਾਭਾ, 28 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਬੀਤੀ ਰਾਤ ਨਾਭਾ ਬਲਾਕ ਦੇ ਪਿੰਡ ਧਾਰੋਂਕੀ ਵਿਖੇ ਖੇਤਾਂ 'ਚ ਤੇਜ਼ਧਾਰ ਹਥਿਆਰਾਂ ਦੇ ਨਾਲ ਮੋਹਨ ਦਾਸ ਪੁੱਤਰ ਜਗਪਾਲ ਦਾਸ ਉਮਰ (36) ਸਾਲਾਂ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਤਨੀ ਅਨੀਤਾ ਰਾਣੀ ਨੇ ਦੱਸਿਆ ਕਿ ਰਾਤ ਮੇਰੇ ਪਤੀ ਘਰ ਹੀ ਸਨ ਤਾਂ ਕਿਸੇ ਵਿਅਕਤੀ ਵਲੋਂ ਉਸ ਨੂੰ ਫ਼ੋਨ ਕਰਕੇ ਬੁਲਾਇਆ ਗਿਆ ਤਾਂ ਉਹ ਚਲੇ ਗਏ। ਉਨ੍ਹਾਂ ਕਿਹਾ ਕਿ ਅਕਸਰ ਪਹਿਲਾਂ ਵੀ ਉਹ ਚਲੇ ਜਾਂਦੇ ਸਨ ਤੇ ਵਾਪਸ ਘਰ ਆ ਜਾਂਦੇ ਸਨ ਪਰ ਇਹ ਜਦੋਂ ਵਾਪਸ ਨਹੀਂ ਆਏ ਤਾਂ ਮੈਂ ਫ਼ੋਨ ਕਰਕੇ ਆਪਣੇ ਰਿਸ਼ਤੇਦਾਰਾਂ ਨੂੰ ਦੱਸਿਆ ਤਾਂ ਉਨ੍ਹਾਂ ਨੇ ਜਾ ਕੇ ਜਦੋਂ ਖੇਤ 'ਚ ਦੇਖਿਆ ਮੇਰੇ ਪਤੀ ਦੀ ਲਾਸ਼ ਖੂਨ ਨਾਲ ਲੱਥ ਪੱਥ ਹੋਈ ਪਈ ਸੀ। ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਮੈਂ ਇਨਸਾਫ਼ ਦੀ ਮੰਗ ਕਰਦੀ ਹਾਂ। ਮੌਕੇ 'ਤੇ ਪਹੁੰਚੇ ਥਾਣਾ ਸਦਰ ਨਾਭਾ ਦੇ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਘਟਨਾ ਸੰਬੰਧੀ ਪਤਾ ਲੱਗਣ 'ਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਨਾਭਾ ਨੇੜੇ ਨੌਜਵਾਨ ਦਾ ਕਤਲ
ਅਜੀਤ ਡੈਸਕ
29-04-2026