11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਮਿਲਕਫੈੱਡ ਪੰਜਾਬ ਵਲੋਂ ਦੁੱਧ ਦੀ ਖ਼ਰੀਦ ਕੀਮਤ ਵਿਚ ਵਾਧਾ

Ad Position 21
No active advertisement
ਅਜੀਤ ਡੈਸਕ 29-04-2026
ਚੰਡੀਗੜ੍ਹ, 28 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖ਼ਰੀਦ ਕੀਮਤ ਵਿਚ 01.05.2026 ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਨਾਲ ਦੁੱਧ ਦੀ ਖ਼ਰੀਦ ਕੀਮਤ ਵਿਚ 20 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ | ਇਸ ਫ਼ੈਸਲੇ ਦਾ ਉਦੇਸ਼ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨਾ ਤੇ ਸੂਬੇ ਵਿਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ | ਮਿਲਕਫੈੱਡ ਦੇ ਸੂਤਰਾਂ ਮੁਤਾਬਿਕ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਮਿਲਕਫੈੱਡ ਵਲੋਂ ਇਹ ਕਦਮ ਕਿਸਾਨਾਂ ਤੇ ਡੇਅਰੀ ਉਤਪਾਦਕਾਂ ਦੇ ਹਿਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ | ਸਰਕਾਰੀ ਸੂਤਰਾਂ ਨੇ ਦੱਸਿਆ ਕਿ 2.5 ਲੱਖ ਡੇਅਰੀ ਕਿਸਾਨ ਜੋ ਮਿਲਕਫੈੱਡ ਪਰਿਵਾਰ ਦਾ ਹਿੱਸਾ ਹਨ, ਨੂੰ ਤੁਰੰਤ ਵਧਾਈ ਗਈ ਕੀਮਤ ਦਾ ਲਾਭ ਮਿਲੇਗਾ | ਇਸ ਵਾਧੇ ਨਾਲ ਡੇਅਰੀ ਫਾਰਮਿੰਗ ਦੀ ਆਮਦਨ ਵਿਚ ਸੁਧਾਰ ਹੋਵੇਗਾ ਜਿਸ ਨਾਲ ਪੰਜਾਬ ਦੇ ਲਗਭਗ 30 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ ਕਿਉਂਕਿ ਕਿਸਾਨਾਂ ਤੋਂ ਦੁੱਧ ਖ਼ਰੀਦਣ ਵਾਲੀਆਂ ਹੋਰ ਸਾਰੀਆਂ ਕੰਪਨੀਆਂ ਅਤੇ ਸੰਸਥਾਵਾਂ ਨੂੰ ਵੀ ਆਪਣੀਆਂ ਖ਼ਰੀਦ ਕੀਮਤਾਂ ਵਿਚ ਵਾਧਾ ਕਰਨਾ ਪਵੇਗਾ ਤਾਂ ਜੋ ਇਹ ਕੀਮਤਾਂ ਮਿਲਕਫੈੱਡ ਦੇ ਬਰਾਬਰ ਹੋ ਸਕਣ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਦੇ ਪਰਿਵਾਰਾਂ ਤੇ ਜਲਾਵਤਨੀ ਯੋਧਿਆਂ ਦੀ ਦਾਸਤਾਨ ਹੈ 'ਸਿੱਦਕੀ ਅਤੇ ਸੰਘਰਸ਼ੀ'-ਰਸ਼ਪਿੰਦਰ ਕੌਰ ਗਿੱਲ <br/> ਅਗਲੀ ਖ਼ਬਰ ਨਸ਼ਾ ਕਰਦੇ ਤਿੰਨ ਨੌਜਵਾਨ ਕਾਬੂ
Ad Position 24