07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪੰਜਾਬ 'ਚੋਂ ਪਹਿਲੇ ਸਥਾਨ 'ਤੇ ਰਿਹਾ ਜੰਡਿਆਲਾ ਗੁਰੂ ਦਾ ਸਾਹਿਲ ਦੀਪ ਸਿੰਘ <br/>

Ad Position 21
No active advertisement
ਅਜੀਤ ਡੈਸਕ 02-05-2026
ਜੰਡਿਆਲਾ ਗੁਰੂ (ਅੰਮਿ੍ਤਸਰ), 1 ਮਈ (ਪ੍ਰਮਿੰਦਰ ਸਿੰਘ ਜੋਸਨ)-ਆਈ. ਸੀ. ਐੱਸ. ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿਚ ਸੈਂਟ ਫਰਾਂਸਿਸ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਦੇ ਵਿਦਿਆਰਥੀ ਸਾਹਿਲਦੀਪ ਸਿੰਘ ਪੁੱਤਰ ਬਿਕਰਮਜੀਤ ਸਿੰਘ ਵਾਸੀ ਜੰਡਿਆਲਾ ਗੁਰੂ ਨੇ 99.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਸਾਹਿਲਦੀਪ ਸਿੰਘ ਦੇ ਪਿਤਾ ਬਿਕਰਮਜੀਤ ਸਿੰਘ ਜੋ ਕਿ ਫੌਜ ਵਿਚ ਹਵਾਲਦਾਰ ਦੇ ਅਹੁਦੇ 'ਤੇ ਤਾਇਨਾਤ ਹਨ, ਨੇ ਦੱਸਿਆ ਕਿ ਸਾਹਿਲਦੀਪ ਸਿੰਘ ਨੇ ਅੱਜ ਤੱਕ ਕੋਈ ਵੀ ਟਿਊਸ਼ਨ ਨਹੀਂ ਰੱਖੀ ਅਤੇ ਆਪਣੀ ਮਿਹਨਤ ਨਾਲ ਹੀ ਉਹ ਪੰਜਾਬ ਭਰ 'ਚੋਂ ਪਹਿਲੇ ਸਥਾਨ 'ਤੇ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਾਹਿਲਦੀਪ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਮੁਹਾਲੀ ਵਿਖੇ + 1 ਵਿਚ ਦਾਖਲਾ ਲੈ ਲਿਆ ਹੈ ਅਤੇ ਐੱਨ. ਡੀ. ਏ. ਵਾਸਤੇ ਐਂਟਰੈਂਸ ਟੈਸਟ ਕਲੀਅਰ ਕਰ ਲਿਆ ਹੈ ਅਤੇ ਉੱਥੇ ਹੀ ਉਹ ਅਕੈਡਮੀ ਵਿਚ +2 ਕਰੇਗਾ | ਪਿ੍ੰਸੀਪਲ ਸਿਸਟਰ ਰਿੰਸੀ ਨੇ ਦੱਸਿਆ ਕਿ ਪੰਜਾਬ ਭਰ 'ਚੋਂ ਟਾਪ ਕਰਨ ਵਾਲਾ ਉਨ੍ਹਾਂ ਦੇ ਸਕੂਲ ਦਾ ਬੱਚਾ ਸਾਹਿਲਦੀਪ ਸਿੰਘ ਬਹੁਤ ਸਾਊ ਸੁਭਾਅ ਦਾ ਹੈ, ਜਿਸ 'ਤੇ ਉਨ੍ਹਾਂ ਨੂੰ ਬਹੁਤ ਫਖਰ ਹੈ |

Ad Position 22
No active advertisement
ਪਿਛਲੀ ਖ਼ਬਰ ਬ੍ਰਹਮਾ ਨੰਦ ਗਊਆਂ ਵਾਲਿਆਂ ਦੇ 24ਵਾੇ ਨਿਰਵਾਣ ਦਿਵਸ ਮੌਕੇ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਚੱਲ ਰਹੇ ਤਿੰਨ ਰੋਜ਼ਾ ਸੰਤ... ਅਗਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24