07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪੰਜਾਬ ਭਾਜਪਾ ਦੀ 'ਜਨਤਾ ਦੀ ਵਿਧਾਨ ਸਭਾ', ਮੁੱਖ ਮੰਤਰੀ ਖ਼ਿਲਾਫ਼ ਨਿੰਦਾ ਤੇ ਬੇਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ ਨਸ਼ਾ, ਗੈਂਗਸਟਰਵਾਦ ਤੇ ਬੇਰੁਜ਼ਗਾਰੀ 'ਤੇ ਹੋਈ ਤਿੱਖੀ ਚਰਚਾ <br/>

Ad Position 21
No active advertisement
ਅਜੀਤ ਡੈਸਕ 02-05-2026
ਚੰਡੀਗੜ੍ਹ, 1 ਮਈ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਸੂਬਾ ਸਰਕਾਰ ਦੇ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੇ ਸਮਕਾਲੀ ਚੰਡੀਗੜ੍ਹ ਵਿਚ 'ਜਨਤਾ ਦੀ ਵਿਧਾਨ ਸਭਾ' ਦੇ ਨਾਂਅ 'ਤੇ ਸੈਸ਼ਨ ਬੁਲਾ ਕੇ ਸੂਬਾ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਗਏ | ਇਹ ਸੈਸ਼ਨ ਪੂਰੀ ਤਰ੍ਹਾਂ ਵਿਧਾਨ ਸਭਾ ਦੀ ਤਰਜ਼ 'ਤੇ ਚਲਾਇਆ ਗਿਆ, ਜਿਸ ਵਿਚ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਚਰਨਜੀਤ ਸਿੰਘ ਅਟਵਾਲ ਨੇ ਸਪੀਕਰ ਦੀ ਭੂਮਿਕਾ ਨਿਭਾਈ | ਸੈਸ਼ਨ ਦੀ ਸ਼ੁਰੂਆਤ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਈ, ਜਿਨ੍ਹਾਂ ਵਿਚ ਭਾਜਪਾ ਆਗੂ ਬਲਬੀਰ ਪੁੰਜ, ਸਾਬਕਾ ਮੰਤਰੀ ਪੰਜਾਬ ਲਾਲ ਸਿੰਘ, ਸਾਬਕਾ ਸੰਸਦ ਮੈਂਬਰ ਭਗਤ ਰਾਮ, ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਸਮੇਤ ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ 1600 ਤੋਂ ਵੱਧ ਨੌਜਵਾਨਾਂ, ਗੈਂਗਸਟਰ ਹਿੰਸਾ ਦੇ ਸ਼ਿਕਾਰ ਲੋਕਾਂ ਅਤੇ ਹੜ੍ਹਾਂ ਕਾਰਨ ਮਾਰੇ ਗਏ ਲੋਕਾਂ ਨੂੰ ਯਾਦ ਕਰਦੇ ਹੋਏ ਸ਼ੋਕ ਮਤਾ ਪਾਸ ਕੀਤਾ ਗਿਆ | ਇਸ ਮੌਕੇ ਭਾਜਪਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਇਜਲਾਸ 'ਚ ਨਸ਼ੇ ਦੀ ਹਾਲਤ ਵਿਚ ਹਿੱਸਾ ਲੈਣ ਦੇ ਦੋਸ਼ਾਂ ਸਬੰਧੀ ਨਿੰਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਮੌਜੂਦ ਆਗੂਆਂ ਵਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ | ਇਸ ਦੇ ਨਾਲ ਹੀ ਸਰਕਾਰ ਖਿਲਾਫ ਬੇਭਰੋਸਗੀ ਮਤ.ਾ ਵੀ ਪਾਸ ਕੀਤਾ ਗਿਆ | ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਵਿਧਾਨ ਸਭਾ 'ਚ ਕੀਤੇ ਵਤੀਰੇ ਨਾਲ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਦਾ ਨੈਤਿਕ ਹੱਕ ਗੁਆ ਦਿੱਤਾ ਹੈ | ਉਨ੍ਹਾਂ ਅੱਜ ਦੇ ਦਿਨ ਨੂੰ ਪੰਜਾਬ ਦੇ ਲੋਕਤੰਤਰ ਦੇ ਇਤਿਹਾਸ ਦਾ 'ਕਾਲਾ ਦਿਨ' ਕਰਾਰ ਦਿੱਤਾ ਅਤੇ ਕਿਹਾ ਕਿ ਭਾਜਪਾ ਇਸ ਮਾਮਲੇ ਸਬੰਧੀ ਰਾਜਪਾਲ ਕੋਲ ਜਾ ਕੇ ਸ਼ਿਕਾਇਤ ਕਰੇਗੀ | ਭਾਜਪਾ ਪ੍ਰਧਾਨ ਨੇ ਕਿਹਾ ਕਿ 'ਚੰਗਾ ਹੁੰਦਾ ਸਰਕਾਰ ਫਲੋਰ ਟੈਸਟ ਦੀ ਬਜਾਏ ਅਲਕੋਹਲ ਟੈਸਟ ਕਰਵਾ ਲੈਂਦੀ' | ਜਾਖੜ ਨੇ ਕਿਹਾ ਕਿ ਲੋਕ ਹੁਣ ਇਸ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ 2027 ਵਿਚ ਇਸ ਨੂੰ ਸੱਤਾ ਤੋਂ ਬਾਹਰ ਕਰਨ ਲਈ ਤਿਆਰ ਹਨ | ਇਸ ਮੌਕੇ ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੇ ਨਾਂਅ 'ਤੇ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ ਪਰ ਸਰਕਾਰ ਵਲੋਂ ਮਜ਼ਦੂਰਾਂ ਲਈ ਅੱਜ ਤੱਕ ਕੋਈ ਸਕੀਮ ਲਾਗੂ ਨਹੀਂ ਕੀਤੀ ਗਈ | ਵਿਜੇ ਸਾਂਪਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਮਜ਼ਦੂਰਾਂ ਦੇ ਨਾਂਅ 'ਤੇ ਸਿਆਸਤ ਕੀਤੀ ਜਾ ਰਹੀ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ | ਸੰਦੀਪ ਜਾਖੜ ਨੇ ਕਿਹਾ ਕਿ ਵਿਧਾਨ ਸਭਾ ਵਿਚ ਗੰਭੀਰ ਚਰਚਾ ਦੀ ਘਾਟ ਲੋਕਤੰਤਰ ਲਈ ਠੀਕ ਨਹੀਂ ਅਤੇ ਵਿਰੋਧੀ ਪੱਖ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ | ਵਿਧਾਇਕ ਜੰਗੀ ਲਾਲ ਮਹਾਜਨ ਨੇ ਸ਼ਹਿਰੀ ਵਿਕਾਸ ਵਿਚ ਆ ਰਹੀ ਮੰਦ ਗਤੀ 'ਤੇ ਚਿੰਤਾ ਜਤਾਈ, ਜਦਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਮਾਜਿਕ ਸਾਂਝ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ | ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਹੁਣ ਸਿਰਫ਼ ਰਾਜਨੀਤਿਕ ਮੰਚ ਬਣ ਕੇ ਰਹਿ ਗਏ ਹਨ, ਜਿੱਥੇ ਵਿਰੋਧੀ ਪੱਖ ਨੂੰ ਬੋਲਣ ਦਾ ਪੂਰਾ ਮੌਕਾ ਨਹੀਂ ਦਿੱਤਾ ਜਾਂਦਾ | ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ 'ਤੇ ਤਿੱਖੇ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬੇ ਦੇ ਪਿੰਡਾਂ ਵਿਚ ਵਿਕਾਸ ਯੋਜਨਾਵਾਂ ਦੀ ਹਾਲਤ ਬਹੁਤ ਹੀ ਚਿੰਤਾਜਨਕ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲਗਭਗ 56 ਫੀਸਦੀ ਪਿੰਡਾਂ ਦਾ ਆਡਿਟ ਹੋਣ ਉਪਰੰਤ ਇਹ ਗੱਲ ਸਾਹਮਣੇ ਆਈ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਨਰੇਗਾ ਸਕੀਮ ਹੇਠ ਮਜ਼ਦੂਰਾਂ ਦੇ ਹੱਕ ਦਾ ਪੈਸਾ ਖੁਰਦ-ਬੁਰਦ ਕੀਤਾ ਗਿਆ ਹੈ | ਇਸ ਮੌਕੇ ਬੀਬਾ ਜੈ ਇੰਦਰ ਕੌਰ, ਡਾ. ਹਰਜੋਤ ਸਿੰਘ ਕਮਲ, ਪਿ੍ਤਪਾਲ ਸਿੰਘ ਬਲੀਏਵਾਲ, ਦਿਨੇਸ਼ ਬੱਬੂ, ਪ੍ਰੇਮ ਮਿੱਤਲ, ਬੀਬਾ ਅਮਨਜੋਤ ਕੌਰ ਰਾਮੂਵਾਲੀਆ, ਐਸ.ਐਸ ਚੰਨੀ, ਐਸ.ਆਰ ਲੱਧੜ ਮਹਿੰਦਰ ਕੌਰ ਜੋਸ, ਮੰਗਤ ਰਾਮ ਬਾਂਸਲ, ਹੋਬੀ ਧਾਲੀਵਾਲ, ਸਰਬਜੀਤ ਸਿੰਘ ਮੱਕੜ, ਪਰਮਿੰਦਰ ਸਿੰਘ ਬਰਾੜ, ਤੀਕਸਨ ਸੂਦ, ਜੀਵਨ ਗੁਪਤਾ ਗੁਰਦੀਪ ਸਿੰਘ ਗੋਸਾ, ਰਾਕੇਸ਼ ਸੂਦ ਨੇ ਹਾਜ਼ਰੀ ਦਰਜ ਕਰਵਾਈ |

Ad Position 22
No active advertisement
ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ-ਸੰਜੀਵ ਅਰੋੜਾ <br/> ਅਗਲੀ ਖ਼ਬਰ ਸਾਹਨੀ, ਸੰਦੀਪ ਜਾਖੜ, ਲਾਲਪੁਰਾ, ਤਰੁਣ ਚੁੱਘ ਸਮੇਤ ਭਾਜਪਾ ਦੀ ਸਮੂਹ ਲੀਡਰਸ਼ਿਪ ਰਹੀ ਮੌਜੂਦ
Ad Position 24
No active advertisement