06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਗੰਨੇ ਦੇ ਬਕਾਏ ਨੂੰ ਲੈ ਕੇ ਦੁਆਬਾ ਕਿਸਾਨ ਕਮੇਟੀ ਵਲੋਂ ਚੱਕਾ ਜਾਮ ਦੀ ਚਿਤਾਵਨੀ ਕਿਸਾਨਾਂ ਦਾ ਸਰਕਾਰ ਵੱਲ 250 ਕਰੋੜ ਰੁਪਏ ਬਕਾਇਆ-ਚੌਹਾਨ <br/>

Ad Position 21
No active advertisement
ਅਜੀਤ ਡੈਸਕ 02-05-2026
ਜਲੰਧਰ, 1 ਮਈ (ਜਸਪਾਲ ਸਿੰਘ)-ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਗੰਨੇ ਦੀ 250 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਕਿਸਾਨਾਂ ਦੇ ਖਾਤਿਆਂ 'ਚ ਪਾਉਣ ਦੀ ਮੰਗ ਕਰਦੇ ਹੋਏ ਸਰਕਾਰ ਨੂੰ ਅਲਟੀਮੇਟਮ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸਰਕਾਰ ਨੇ 6 ਮਈ ਤੱਕ ਕਿਸਾਨਾਂ ਦੇ ਖਾਤਿਆਂ 'ਚ ਇਹ ਬਕਾਇਆ ਰਾਸ਼ੀ ਨਾ ਪਾਈ ਤਾਂ ਜਥੇਬੰਦੀ ਵਲੋਂ 7 ਮਈ ਨੂੰ ਰਾਸ਼ਟਰੀ ਰਾਜ ਮਾਰਗ (ਹਾਈਵੇ) ਜਾਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਗੰਨੇ ਦੀ ਪਿੜਾਈ ਦਾ 2025-2026 ਦਾ ਸੀਜ਼ਮ ਸਮਾਪਤ ਹੋਣ ਦੇ ਚਾਰ ਮਹੀਨੇ ਬੀਤ ਜਾਣ ਦੇ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਹੋਏ ਵਾਅਦੇ ਮੁਤਾਬਿਕ ਬਕਾਇਆ ਰਾਸ਼ੀ ਅਜੇ ਤੱਕ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਪਾਈ ਗਈ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਭਰੋਸਾ ਦਿੱਤਾ ਸੀ ਕਿ ਸਬਸਿਡੀ ਦੇ ਰੂਪ 'ਚ 68 ਰੁਪਏ 50 ਪੈਸੇ ਕਿਸਾਨਾਂ ਦੇ ਖਾਤਿਆਂ ਦੇ ਵਿਚ ਸਿੱਧੇ ਪਾਏ ਜਾਣਗੇ ਤੇ ਇਹ ਰਾਸ਼ੀ ਕਰੀਬ 250 ਕਰੋੜ ਰੁਪਏ ਬਣਦੀ ਹੈ, ਜੋ ਕਿਸਾਨਾਂ ਨੂੰ ਦਿੱਤੀ ਨਹੀਂ ਜਾ ਰਹੀ | ਇਸ ਮੌਕੇ ਸੂਬਾ ਜਨਰਲ ਸਕੱਤਰ ਪਿ੍ਥਪਾਲ ਸਿੰਘ ਗੁਰਾਇਆ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ, ਸੂਬਾ ਸਕੱਤਰ ਸਤਪਾਲ ਸਿੰਘ ਮਿਰਜ਼ਾਪੁਰ, ਸੂਬਾ ਕੋਰ ਕਮੇਟੀ ਮੈਂਬਰ ਮਹਿਤਾਬ ਸਿੰਘ ਹੁੰਦਲ, ਸਰਕਲ ਪ੍ਰਧਾਨ ਦਸੂਹਾ ਗੁਰਪ੍ਰੀਤ ਸਿੰਘ ਸੰਧੂ, ਸਰਕਲ ਪ੍ਰਧਾਨ ਬੇਟ ਏਰੀਆ ਜੱਜ ਸਿੰਘ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਵਿਚਾਲੇ ਆਪਸੀ ਟਕਰਾਅ ਦੌਰਾਨ ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਹੁਣ ਪਾਤੜਾਂ ਵਿਚ ਗੋਡਿਆਂ ਦੇ ਦਰਦ ਲਈ ਗੋਡਿਆਂ ਦਾ ਆਪ੍ਰੇਸ਼ਨ ਕਰਵਾਉਣ ਦੀ ਜ਼ਰੂਰਤ ਨਹੀਂ ਅੱਜ ਤੋਂ ਓ. ਪੀ. ਡੀ. ਸ਼ੁਰੂ...
Ad Position 24
No active advertisement