06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਅਕਾਲੀ ਦਲ (ਅੰਮਿ੍ਤਸਰ) ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਰਟੀ ਦਾ 32ਵਾਂ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 02-05-2026

ਅੰਮਿ੍ਤਸਰ, 1 ਮਈ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਅੰਮਿ੍ਤਸਰ) ਵਲੋਂ ਪਾਰਟੀ ਦੇ ਅੱਜ 32ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਠ ਦੇ ਭੋਗ ਪਾਏ ਗਏ | ਸਮਾਗਮ ਵਿਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਨਰਲ ਸਕੱਤਰ ਪ੍ਰੋ: ਮਹਿੰਦਰਪਾਲ ਸਿੰਘ, ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਤੇ ਹਰਪਾਲ ਸਿੰਘ ਬਲੇਰ ਸਮੇਤ ਹੋਰ ਆਗੂ ਤੇ ਵਰਕਰ ਸ਼ਾਮਿਲ ਹੋਏ | ਬਾਅਦ ਵਿਚ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਇਤਿਹਾਸ ਅਤੇ ਸਾਲ 1994 ਦੇ 'ਅੰਮਿ੍ਤਸਰ ਐਲਾਨਨਾਮੇ' ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਸ ਸਮੇਂ ਦੇ ਕਈ ਪ੍ਰਮੁੱਖ ਸਿੱਖ ਆਗੂ, ਜਿਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਇਸ ਐਲਾਨਨਾਮੇ ਨੂੰ ਬਰਕਰਾਰ ਰੱਖਣ ਦੀ ਸਹੁੰ ਚੁੱਕੀ ਸੀ, ਬਾਅਦ ਵਿਚ ਕੇਂਦਰ ਸਰਕਾਰ ਦੇ ਕਥਿਤ ਦਬਾਅ ਕਾਰਨ ਕਾਂਗਰਸ, ਭਾਜਪਾ ਜਾਂ ਬਾਦਲ ਦਲ ਵਰਗੀਆਂ ਮੁੱਖ ਧਾਰਾ ਦੀਆਂ ਰਾਜਨੀਤਿਕ ਪਾਰਟੀਆਂ ਵਿਚ ਸ਼ਾਮਿਲ ਹੋ ਗਏੇ | ਉਨ੍ਹਾਂ ਸੁਝਾਅ ਦਿੱਤਾ ਕਿ 'ਅੰਮਿ੍ਤਸਰ ਐਲਾਨਨਾਮੇ' ਦਾ ਅਸਲ ਦਸਤਾਵੇਜ਼, ਜੋ ਇਸ ਸਮੇਂ ਉਸ ਵੇਲੇ ਦੇ ਜਥੇਦਾਰ ਭਾਈ ਮਨਜੀਤ ਸਿੰਘ ਕੋਲ ਵਿਦੇਸ਼ ਵਿਚ ਸੁਰੱਖਿਅਤ ਹੈ, ਨੂੰ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਰੈਂਫਰੈਂਸ ਲਾਇਬਰੇਰੀ ਵਿਚ ਸੰਭਾਲ ਕੇ ਰੱਖਿਆ ਜਾਣਾ ਚਾਹੀਦਾ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਹ ਇਤਿਹਾਸਕ ਵਿਰਾਸਤ ਬਣੀ ਰਹੇ | ਉਨ੍ਹਾਂ ਨੇ ਐਲਾਨ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਪਾਰਟੀ ਵਲੋਂ ਇਕ ਪਾਰਲੀਮੈਂਟਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਅਮਰੀਕ ਸਿੰਘ ਨੰਗਲ, ਕੁਲਦੀਪ ਸਿੰਘ ਭਾਗੋਵਾਲ, ਬਲਵਿੰਦਰ ਸਿੰਘ ਕਾਲਾ, ਜਸਵੀਰ ਸਿੰਘ ਬਚੜੇ, ਸ਼ਮਸ਼ੇਰ ਸਿੰਘ ਬਰਾੜ, ਹਰਜੀਤ ਸਿੰਘ ਮੀਆਂਪੁਰ, ਦਲਜੀਤ ਸਿੰਘ ਬਾਜਵਾ, ਬਲਜੀਤ ਸਿੰਘ ਬੁੱਟਰ, ਹਰਮਨਦੀਪ ਸਿੰਘ ਸੁਲਤਾਨਵਿੰਡ, ਕੁਲਵੰਤ ਸਿੰਘ ਮਝੈਲ, ਕੁਲਵੰਤ ਸਿੰਘ ਮਜੀਠਾ, ਬੀਬੀ ਬਲਜਿੰਦਰ ਕੌਰ ਸੰਧੂ, ਬੀਬੀ ਮਨਦੀਪ ਕੌਰ, ਬੀਬੀ ਸੁਖਮਨ ਕੌਰ, ਗੁਰਬਚਨ ਸਿੰਘ ਪਵਾਰ, ਦਲਬੀਰ ਸਿੰਘ ਬੰਡਾਲਾ, ਅਮਰਿੰਦਰ ਸਿੰਘ ਜੋਰਾ, ਗੁਰਪ੍ਰੀਤ ਸਿੰਘ ਝਾਂਮਪੁਰ, ਤਰਲੋਕ ਸਿੰਘ ਬਿੱਟਾ, ਰਵੀਸ਼ੇਰ ਸਿੰਘ, ਮਨਕੀਰਤ ਸਿੰਘ ਸਮੇਤ ਹੋਰ ਪਾਰਟੀ ਕਾਰਕੁੰਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੂੰ ਵਿਧਾਨ ਸਭਾ 'ਚ ਲੱਗੇ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ-ਵੜਿੰਗ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਗਿਆਰਵੀਂ 'ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ' ਆਰੰਭ ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦ...
Ad Position 24
No active advertisement