ਕੋਲਕਾਤਾ, 1 ਮਈ (ਪੀ.ਟੀ.ਆਈ.)-ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੀਆਂ ਦੋ ਵਿਧਾਨ ਸਭਾ ਸੀਟਾਂ ਦੇ 15 ਪੋਲਿੰਗ ਸਟੇਸ਼ਨਾਂ 'ਤੇ ਦੁਬਾਰਾ ਵੋਟਿੰਗ ਦੇ ਹੁਕਮ ਦਿੱਤੇ ਹਨ, ਜੋ ਕਿ 2 ਮਈ ਨੂੰ ਹੋਵੇਗੀ¢ ਚੋਣ ਬੇਨਿਯਮੀਆਂ ਦੀਆਂ ਰਿਪੋਰਟਾਂ ਤੋਂ ਬਾਅਦ ਇਹ ਹੁਕਮ ਜਾਰੀ ਕੀਤਾ ਗਿਆ ਸੀ¢ਮਗ੍ਰਹਾਟ ਪੱਛਮੀ ਵਿਧਾਨ ਸਭਾ ਸੀਟ ਦੇੇ 11 ਪੋਲਿੰਗ ਸਟੇਸ਼ਨਾਂ ਅਤੇ ਡਾਇਮੰਡ ਹਾਰਬਰ ਦੇ 4 ਪੋਲਿੰਗ ਸਟੇਸ਼ਨਾਂ ਲਈ ਦੁਬਾਰਾ ਵੋਟਿੰਗ ਦੇ ਹੁਕਮ ਦਿੱਤੇ ਗਏ ਹਨ¢ਚੋਣ ਕਮਿਸ਼ਨ ਦੇ ਹੁਕਮ ਅਨੁਸਾਰ, ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ¢ਇਨ੍ਹਾਂ ਦੋਵਾਂ ਵਿਧਾਨ ਸਭਾ ਸੀਟਾਂ ਲਈ ਵੋਟਿੰਗ 29 ਅਪ੍ਰੈਲ ਨੂੰ ਰਾਜ ਚੋਣਾਂ ਦੇ ਦੂਜੇ ਪੜਾਅ ਵਿੱਚ ਹੋਈ ਸੀ¢ਭਾਜਪਾ ਨੇ ਦੋਸ਼ ਲਗਾਇਆ ਸੀ ਕਿ ਡਾਇਮੰਡ ਹਾਰਬਰ ਲੋਕ ਸਭਾ ਹਲਕੇ ਦੇ ਅਧੀਨ ਆਉਣ ਵਾਲੀਆਂ ਇਨ੍ਹਾਂ ਦੋ ਵਿਧਾਨ ਸਭਾ ਸੀਟਾਂ ਦੇ ਕੁਝ ਪੋਲਿੰਗ ਸਟੇਸ਼ਨਾਂ 'ਤੇ ਵਿਆਪਕ ਚੋਣ ਗੜਬੜੀਆਂ ਹੋਈਆਂ ਹਨ¢ ਡਾਇਮੰਡ ਹਾਰਬਰ ਹਲਕੇ ਦੀ ਨੁਮਾਇੰਦਗੀ ਟੀ.ਐੱਮ.ਸੀ. ਦੇ ਰਾਸ਼ਟਰੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਕਰਦੇ ਹਨ¢