ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ ਨਾਗਰਿਕਾਂ ਨੂੰ ਜਨਗਣਨਾ 2027 'ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ <br/>

Ad Position 21
No active advertisement
ਅਜੀਤ ਡੈਸਕ 02-05-2026
ਚੰਡੀਗੜ੍ਹ, 1 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਥੇ ਆਪਣੀ ਰਿਹਾਇਸ਼ ਵਿਖੇ ਆਨਲਾਈਨ ਪੋਰਟਲ ਰਾਹੀਂ ਆਪਣਾ ਸਵੈ-ਜਨਗਣਨਾ ਅਮਲ ਪੂਰਾ ਕੀਤਾ | ਇਸ ਪ੍ਰਕਿਰਿਆ ਲਈ ਸਥਾਨਕ ਸਰਕਾਰਾਂ ਦੇ ਸਕੱਤਰ ਮਨਜੀਤ ਸਿੰਘ ਬਰਾੜ ਅਤੇ ਜਨਗਣਨਾ ਪੰਜਾਬ ਤੇ ਚੰਡੀਗੜ੍ਹ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵਲੋਂ ਸੁਵਿਧਾ ਪ੍ਰਦਾਨ ਕੀਤੀ ਗਈ | ਸਿਨਹਾ ਨੇ ਰਾਜ ਦੇ ਸਾਰੇ ਨਿਵਾਸੀਆਂ ਨੂੰ ਰਾਸ਼ਟਰੀ ਜਨਗਣਨਾ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ | ਉਨ੍ਹਾਂ ਨੇ ਇਸ ਪ੍ਰਕਿਰਿਆ ਨੂੰ ਇਕ ਨਾਗਰਿਕ ਜ਼ਿੰਮੇਵਾਰੀ ਵਜੋਂ ਦਰਸਾਇਆ, ਜੋ ਜਨਤਕ ਲੋੜਾਂ ਦਾ ਮੁਲਾਂਕਣ ਕਰਨ ਵਿਚ ਮਦਦ ਕਰਦੀ ਹੈ ਅਤੇ ਸਰੋਤਾਂ ਦੀ ਬਰਾਬਰ ਵੰਡ ਰਾਹੀਂ ਬਿਹਤਰ ਸ਼ਾਸਨ ਨੂੰ ਯਕੀਨੀ ਬਣਾਉਂਦੀ ਹੈ | ਉਨ੍ਹਾਂ ਅਪੀਲ ਕੀਤੀ ਕਿ ਇਸ ਪ੍ਰਕਿਰਿਆ ਵਿਚ ਹਰ ਘਰ-ਪਰਿਵਾਰ ਨੂੰ ਗਿਣਿਆ ਜਾਵੇ, ਹਰ ਆਵਾਜ਼ ਸੁਣੀ ਜਾਵੇ ਅਤੇ ਕੋਈ ਵੀ ਪਿੱਛੇ ਨਾ ਰਹੇ | ਮੁੱਖ ਸਕੱਤਰ ਨੇ ਕਿਹਾ ਕਿ ਸਰਗਰਮ ਜਨਤਕ ਭਾਗੀਦਾਰੀ ਇਕ ਮਜ਼ਬੂਤ, ਵਧੇਰੇ ਸਮਾਵੇਸ਼ੀ ਅਤੇ ਵਿਕਸਤ ਭਾਰਤ ਦੇ ਨਿਰਮਾਣ ਵਿਚ ਮਦਦ ਕਰੇਗੀ | ਸਵੈ-ਗਣਨਾ, ਜਨਗਣਨਾ-2027 ਦੀ ਇਕ ਮੁੱਖ ਵਿਸ਼ੇਸ਼ਤਾ ਹੈ ਅਤੇ ਇਹ ਪੰਜਾਬ ਵਿਚ 30 ਅਪ੍ਰੈਲ ਤੋਂ 14 ਮਈ ਤੱਕ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬੇਬੁਨਿਆਦ 'ਅਲਕੋਹਲ ਟੈਸਟ' ਦੀ ਮੰਗ ਰਾਹੀਂ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚ ਰਹੀ ਹੈ ਕਾਂਗਰਸ-ਹਰਪਾਲ ਸਿੰਘ... ਅਗਲੀ ਖ਼ਬਰ ਸ਼ਰਾਬ ਪੀ ਕੇ ਵਿਧਾਨ ਸਭਾ ਦੀ ਕਾਰਵਾਈ 'ਚ ਸ਼ਾਮਿਲ ਹੋਣ ਲਈ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਭਗਵੰਤ ਮਾਨ-ਸੁਖਬੀਰ ਸਿੰਘ ਬ...
Ad Position 24
No active advertisement