13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ ਸੂਬੇ ਭਰ ਵਿਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦੀ ਤੈਨਾਤੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਚੰਡੀਗੜ੍ਹ, 2 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਹੁਣ ਪੂਰੇ ਪੰਜਾਬ ਵਿਚ ਇੱਕ ਬਹੁਤ ਵੱਡੀ ਲਹਿਰ ਬਣ ਚੁੱਕੀ ਹੈ, ਜਿਸ ਤਹਿਤ ਰੋਜ਼ਾਨਾ 1,100 ਤੋਂ ਵੱਧ ਬਜ਼ੁਰਗ ਬਹੁਤ ਹੀ ਆਰਾਮਦਾਇਕ ਅਤੇ ਚੰਗੀ ਤਰ੍ਹਾਂ ਵਿਉਂਤਬੱਧ ਯਾਤਰਾਵਾਂ ਰਾਹੀਂ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ | ਲੋਕ ਭਲਾਈ ਦੀ ਭਾਵਨਾ ਨੂੰ ਪ੍ਰਗਟਾਉਂਦੀ ਇਹ ਪਹਿਲਕਦਮੀ, ਭਗਵੰਤ ਮਾਨ ਸਰਕਾਰ ਦੀ ਆਪਣੇ ਲੋਕਾਂ ਪ੍ਰਤੀ ਸੁਹਿਰਦਤਾ ਤੇ ਉਨ੍ਹਾਂ ਲਈ ਸੇਵਾ-ਭਾਵਨਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਕਾਮਯਾਬੀ ਪਿੱਛੇ ਸੁਚੱਜੀ ਵਿਉਂਤਬੰਦੀ ਅਤੇ ਪੂਰੇ ਤਾਲਮੇਲ ਨਾਲ ਕੀਤੇ ਪੁਖ਼ਤਾ ਪ੍ਰਬੰਧਾਂ ਦੀ ਵੱਡੀ ਭੂਮਿਕਾ ਹੈ | ਇਹ ਤੀਰਥ ਯਾਤਰਾ ਬਿਨਾਂ ਕਿਸੇ ਦਿੱਕਤ ਤੋਂ ਬੇਹੱਦ ਆਰਾਮਦਾਇਕ ਢੰਗ ਨਾਲ ਕਰਵਾਈ ਜਾਣ ਸਦਕਾ ਸ਼ਰਧਾਲੂਆਂ ਲਈ ਇੱਕ ਬੇਮਿਸਾਲ ਤੇ ਮੁੱਲਵਾਨ ਤਜ਼ਰਬਾ ਸਾਬਤ ਹੋ ਰਹੀ ਹੈ | ਸੂਬੇ ਭਰ ਵਿੱਚ 95 ਆਲੀਸ਼ਾਨ ਏਅਰ-ਕੰਡੀਸ਼ਨਡ ਬੱਸਾਂ ਦਾ ਇੰਤਜ਼ਾਮ ਕੀਤਾ ਗਿਆ ਹੈ, ਜਿਨ੍ਹਾਂ ਰਾਹੀਂ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਇਆ ਜਾਂਦਾ ਹੈ | ਇਹ ਬੱਸਾਂ ਸ਼ਰਧਾਲੂਆਂ ਨੂੰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਉਨ੍ਹਾਂ ਦੇ ਘਰਾਂ ਦੇ ਬੂਹਿਆਂ ਤੋਂ ਲੈ ਕੇ ਜਾਂਦੀਆਂ ਹਨ ਅਤੇ ਪਾਵਨ ਧਾਰਮਿਕ ਅਸਥਾਨਾਂ ਤੇ ਇਤਿਹਾਸਕ ਥਾਵਾਂ ਤੱਕ ਪਹੁੰਚਾਉਂਦੀਆਂ ਹਨ | ਯਾਤਰੀਆਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਵਿਚ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਕਈ ਧਾਰਮਿਕ ਅਤੇ ਵਿਰਾਸਤੀ ਅਸਥਾਨਾਂ ਦੀ ਯਾਤਰਾ ਕਰਵਾਈ ਜਾਂਦੀ ਹੈ | ਇਸ ਤੋਂ ਇਲਾਵਾ ਅੰਮਿ੍ਤਸਰ ਇਲਾਕੇ ਵਿਚੋਂ ਚੱਲਣ ਵਾਲੀਆਂ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਨੇੜਲੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ 'ਵਿਰਾਸਤ-ਏ-ਖ਼ਾਲਸਾ' ਮਿਊਜ਼ੀਅਮ ਵੀ ਲੈ ਕੇ ਜਾਂਦੀਆਂ ਹਨ | ਇਸ ਸਕੀਮ ਦਾ ਇੱਕ ਖ਼ਾਸ ਪਹਿਲੂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤਾ ਗਿਆ 'ਟੈਂਟ ਸਿਟੀ' ਹੈ, ਜਿੱਥੇ 700 ਯਾਤਰੀਆਂ ਦੇ ਠਹਿਰਨ ਦਾ ਸ਼ਾਨਦਾਰ ਪ੍ਰਬੰਧ ਹੈ | ਮਾਲ ਮੰਤਰੀ ਨੇ ਦੱਸਿਆ ਕਿ ਇਸ ਤਜ਼ਰਬੇ ਨੂੰ ਹੋਰ ਵੀ ਸੁਖਦਾਈ ਤੇ ਯਾਦਗਾਰੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਨੇ ਲਗਭਗ 900 ਸਮਰਪਿਤ ਵਲੰਟੀਅਰ ਤੈਨਾਤ ਕੀਤੇ ਹਨ, ਜੋ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਮਦਦ ਕਰਦੇ ਹਨ | ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੇਵਾ-ਭਾਵਨਾ ਦੀ ਇੱਕ ਵੱਡੀ ਮਿਸਾਲ ਹੈ, ਜੋ ਪੰਜਾਬ ਦੇ ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਵਿਚ ਵਿਸ਼ਵਾਸ, ਸ਼ਾਨ ਤੇ ਸਕੂਨ ਲੈ ਕੇ ਆਈ ਹੈ |

Ad Position 22
No active advertisement
ਪਿਛਲੀ ਖ਼ਬਰ ਮਸ਼ਹੂਰ ਉਦਯੋਗਪਤੀ ਤੇ ਡਾਲਰ ਇੰਡਸਟ੍ਰੀਜ਼ ਲਿਮਟਿਡ ਦੇ ਸੰਸਥਾਪਕ ਤੇ ਚੇਅਰਮੈਨ ਐਮੇਰਿਟਸ ਸ਼੍ਰੀ ਦੀਨਦਿਆਲ ਗੁਪਤਾ ਦਾ ਦਿਹਾ... ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਚੱਪੜਚਿੜੀ ਤੱਕ ਵਿਸ਼ਾਲ 'ਫ਼ਤਹਿ ਮਾਰਚ' 12 ਨੂੰ
Ad Position 24