ਝਬਾਲ, 2 ਮਈ (ਸੁਖਦੇਵ ਸਿੰਘ)-ਬੀਤੇ ਦਿਨੀਂ ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬੰਬ ਧਮਾਕੇ ਵਿਚ ਮਾਰੇ ਗਏ ਜਗਰੂਪ ਸਿੰਘ ਵਾਸੀ ਪੰਜਵੜ੍ਹ ਦੀ ਮਿ੍ਤਕ ਦੇਹ ਲੈਣ ਤੋਂ ਪਰਿਵਾਰ ਨੇ ਇਨਕਾਰ ਕਰ ਦਿੱਤਾ ਹੈ | ਮਿ੍ਤਕ ਜਗਰੂਪ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ 'ਤੇ ਉਸ ਦੇ ਚਾਚੇ ਮਹਿੰਦਰ ਸਿੰਘ ਨੇ ਕਿਹਾ ਸਾਰੇ ਪਰਿਵਾਰ ਨੇ ਮਿਲ ਬੈਠ ਕੇ ਮਿ੍ਤਕ ਦੇਹ ਨਾ ਲੈਣ ਦਾ ਫੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਜਗਰੂਪ ਸਿੰਘ ਨਾਲ ਪਰਿਵਾਰ ਦਾ ਕੋਈ ਸੰਬੰਧ ਨਹੀਂ ਹੈ | ਗੌਰਤਲਬ ਹੈ ਕਿ ਪਟਿਆਲਾ ਤੋਂ ਰੇਲਵੇ ਪੁਲਿਸ ਦੇ ਇੰਸਪੈਕਟਰ ਅਵਤਾਰ ਸਿੰਘ ਪੁਲਿਸ ਪਾਰਟੀ ਸਮੇਤ ਨੂੰ ਪਿੰਡ ਪੰਜਵੜ੍ਹ ਵਿਖੇ ਪੁੱਜੇ ਸਨ | ਜਿੱਥੇ ਪਰਿਵਾਰ ਨੇ ਜਗਰੂਪ ਸਿੰਘ ਦੀ ਮਿ੍ਤਕ ਦੇਹ ਲਿਆਉਣ ਤੋਂ ਇਨਕਾਰ ਕਰ ਦਿੱਤਾ |