15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੰਥ ਤੇ ਪੰਜਾਬ ਦੇ ਹਿਤਾਂ ਦੀ ਰੱਖਿਆ ਲਈ ਜੜ੍ਹਾਂ ਤੋਂ ਮਜ਼ਬੂਤ ਢਾਂਚਾ ਬਣਾਉਣਾ ਸਮੇਂ ਦੀ ਲੋੜ-ਗਿਆਨੀ ਹਰਪ੍ਰੀਤ ਸਿੰਘ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026

ਫ਼ਿਰੋਜ਼ਪੁਰ, 2 ਮਈ (ਗੁਰਿੰਦਰ ਸਿੰਘ)-ਪੰਥ ਅਤੇ ਪੰਜਾਬ ਨੂੰ ਦਰਪੇਸ਼ ਮੌਜੂਦਾ ਤੇ ਭਵਿੱਖੀ ਚੁਣੌਤੀਆਂ ਨਾਲ ਨਜਿੱਠਣ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਫ਼ਿਰੋਜ਼ਪੁਰ ਵਿਚ ਪੰਥਕ ਦਰਦੀਆਂ ਦੀ ਭਰਵੀਂ ਇਕੱਤਰਤਾ ਕੀਤੀ ਗਈ | ਇਸ ਦੌਰਾਨ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਲੋਕਾਂ ਨੇ ਭਾਗ ਲੈਂਦਿਆਂ ਪੰਥਕ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਪਾਰਟੀ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਪਰਿਵਾਰ, ਪਿੰਡ, ਸਰਕਲ, ਹਲਕਾ ਤੇ ਜ਼ਿਲ੍ਹਾ ਪੱਧਰ 'ਤੇ ਲਾਮਬੰਦ ਕਰਨ ਲਈ ਇਕ ਵਿਸਥਾਰਪੂਰਬਕ ਰਣਨੀਤੀ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਥ ਤੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਜੜ੍ਹਾਂ ਤੋਂ ਮਜ਼ਬੂਤ ਢਾਂਚਾ ਬਣਾਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਸਮਾਜ ਨੂੰ ਵਰਨ-ਵੰਡ ਤੋਂ ਉੱਪਰ ਉੱਠ ਕੇ ਸਾਂਝੇ ਤੌਰ 'ਤੇ ਕੰਮ ਕਰਨ ਦੀ ਅਪੀਲ ਕੀਤੀ | ਇਸ ਮੌਕੇ ਸੰਤਾ ਸਿੰਘ ਉਮੈਦਪੁਰੀ, ਮਨਪ੍ਰੀਤ ਸਿੰਘ ਇਆਲ਼ੀ, ਇਕਬਾਲ ਸਿੰਘ ਝੂੰਦਾ, ਮਨਜੀਤ ਸਿੰਘ ਭੂਰਾ ਕੋਨਾ, ਕਰਨੈਲ ਸਿੰਘ ਪੀਰ ਮੁਹੰਮਦ ਅਤੇ ਕੈਪਟਨ ਪਿਆਰਾ ਸਿੰਘ ਸਮੇਤ ਹੋਰ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਅਤੇ ਸਾਂਝੀ ਰਣਨੀਤੀ ਨਾਲ ਅੱਗੇ ਵਧਣ 'ਤੇ ਜ਼ੋਰ ਦਿੱਤਾ | ਇਕੱਤਰਤਾ ਦੇ ਅੰਤ 'ਤੇ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਮਿਲਜੁਲ ਕੇ ਕੰਮ ਕਰਨ ਦਾ ਸਾਂਝਾ ਸੰਕਲਪ ਪ੍ਰਗਟਾਇਆ | ਇਸ ਮੌਕੇ ਡਾਕਟਰ ਮੁਖ਼ਤਿਆਰ ਸਿੰਘ ਭੁੱਲਰ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ, ਜਸਪਾਲ ਸਿੰਘ ਮੈਂਬਰ ਪੰਥਕ ਕੌਂਸਲ, ਬਲਜਿੰਦਰ ਸਿੰਘ ਮੈਨੇਜਰ ਪ੍ਰਧਾਨ ਪੰਥਕ ਕੌਂਸਲ ਜ਼ਿਲ੍ਹਾ ਫਿਰੋਜ਼ਪੁਰ, ਰਾਜ ਸਿੰਘ ਸਰਕਲ ਪ੍ਰਧਾਨ, ਰਜਿੰਦਰ ਕੁਮਾਰ ਵਸਤੀ ਟੈਂਕਾਂ ਵਾਲੀ, ਸਵਰਨ ਸਿੰਘ ਚੱਕ ਸੋਮੀਆਂ, ਹਰਦੇਵ ਸਿੰਘ ਹਾਮਦ, ਕਰਨੈਲ ਸਿੰਘ ਪੀਰ ਮੁਹੰਮਦ ਸੀਨੀਅਰ ਆਗੂ, ਜਗਮੀਤ ਸਿੰਘ ਯੁਨਾਈਟਿਡ ਸਿੱਖਸ, ਚਰਨ ਸਿੰਘ ਕੀਰਤੀ ਚੱਕਰ , ਜਥੇਦਾਰ ਜਸਬੀਰ ਸਿੰਘ ਭੁੱਲਰ ਹਲਕਾ ਇੰਚਾਰਜ ਫਿਰੋਜ਼ਪੁਰ, ਬਲਵਿੰਦਰ ਸਿੰਘ ਥਿੰਦ, ਚਰਨਜੀਤ ਸਿੰਘ ਭੁੱਲਰ ਯੂਥ ਆਗੂ, ਬਲਦੇਵ ਸਿੰਘ ਮਾਹਮੂਜੋਈਆ, ਸੁਖਜੀਤ ਸਿੰਘ ਭੁੱਲਰ ਸਤੀਏ ਵਾਲਾ, ਦਵਿੰਦਰ ਸਿੰਘ ਹਰੀਏ ਵਾਲਾ, ਜਗਜੀਤ ਸਿੰਘ ਜੋਧ ਪੁਰ, ਮਨਪ੍ਰੀਤ ਸਿੰਘ ਪ੍ਰਧਾਨ ਫ਼ਰੀਦਕੋਟ, ਅਮਨਇੰਦਰ ਸਿੰਘ ਬਨੀ ਬਰਾੜ, ਬਲਵਿੰਦਰ ਸਿੰਘ ਵਾਹਕਾ ਮੌੜ, ਬਖਸ਼ੀਸ਼ ਸਿੰਘ ਨੰਬਰਦਾਰ, ਜਥੇਦਾਰ ਪ੍ਰੀਤਮ ਸਿੰਘ, ਸਾਹਿਲ ਕੱਕੜ ਕਾਂਸ਼ੀ ਨਗਰੀ , ਨਰਿੰਦਰ ਸਿੰਘ ਟੁਰਨਾ ਪ੍ਰਧਾਨ ਗੁਰਦੁਆਰਾ ਆਜ਼ਾਦ ਨਗਰ, ਸੁਰਜੀਤ ਸਿੰਘ ਬੋਪਾਰਾਏ , ਸਤਨਾਮ ਸਿੰਘ ਵਲੂਰ ਅਤੇ ਭਾਰੀ ਗਿਣਤੀ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ ਅਤੇ ਫ਼ਾਜ਼ਿਲਕਾ ਦੇ ਵਰਕਰ ਅਤੇ ਆਗੂ ਸਾਹਿਬਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਵਲੋਂ ਲਗਾਤਾਰ ਮਿਆਰੀ ਸਾਹਿਤ ਪ੍ਰਕਾਸ਼ਿਤ ਕਰ ਕੇ ਕਿਸਾਨਾਂ ਤੱਕ ਪਹੁੰਚਾਇਆ ਜਾਣਾ ਬੇਹੱਦ ਸ਼ੁੱਭ ਸ਼ਗਨ-ਸੰਜੀਵ... ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ਰੋਸ ਪ੍ਰਦਰਸ਼ਨ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾ...
Ad Position 24