16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਮਹਿਲਾ ਡਾਕਟਰ ਵਲੋਂ ਖੁਦਕੁਸ਼ੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-05-2026

ਫ਼ਤਹਿਗੜ੍ਹ ਸਾਹਿਬ, 3 ਮਈ (ਮਨਪ੍ਰੀਤ ਸਿੰਘ)-ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਮਹਿਲਾ ਡਾਕਟਰ ਦੁਆਰਾ ਸਰਕਾਰੀ ਕੁਆਰਟਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਡਾ. ਰੀਆ (31) ਜਿਸ ਨੇ ਕਿ ਆਪਣੀ ਐਮ.ਬੀ.ਬੀ.ਐਸ. ਦੀ ਪੜ੍ਹਾਈ ਕਰੀਬ ਡੇਢ ਮਹੀਨਾ ਪਹਿਲਾਂ ਪੂਰੀ ਕੀਤੀ ਸੀ ਤੇ ਉਸ ਦੀ ਨਿਯੁਕਤੀ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਗਾਈਨੋਲੋਜਿਸਟ ਡਾਕਟਰ ਵਜੋਂ ਹੋਈ ਸੀ ਤੇ ਹੁਣ ਉਹ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਕੁਆਰਟਰ ਵਿਖੇ ਰਹਿ ਰਹੀ ਸੀ | ਜਾਣਕਾਰੀ ਦਿੰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਕਤ ਡਾਕਟਰ ਬਠਿੰਡਾ ਦੀ ਰਹਿਣ ਵਾਲੀ ਸੀ | ਡਾਕਟਰ ਰੀਆ ਦੀ ਮਿ੍ਤਕ ਦੇਹ ਨੂੰ ੂ ਡਾਕਟਰਾਂ ਦੀ ਹਾਜ਼ਰੀ 'ਚ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਘਟਨਾ ਦੀ ਬਰੀਕੀ ਨਾਲ ਜਾਂਚ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਪਹਿਲੇ ਓ.ਬੀ.ਸੀ. ਸੰਮੇਲਨ 'ਚ ਨਾਇਬ ਸਿੰਘ ਸੈਣੀ ਸਮੇਤ ਕਈ ਦਿਗਜ ਨੇਤਾ ਹੋਏ ਸ਼ਾਮਿਲ <br/> ਅਗਲੀ ਖ਼ਬਰ 04-05-26
Ad Position 24