ਰੂਪਨਗਰ, 3 ਮਈ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਕੇ.ਐਸ. ਰਿਜ਼ੋਰਟਸ ਰੂਪਨਗਰ ਵਿਖੇ ਪੰਜਾਬ ਦਾ ਪਲੇਠਾ ਓ.ਬੀ.ਸੀ. ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਓ.ਬੀ.ਸੀ. ਸਮਾਜ ਦੇ ਪ੍ਰਤੀਨਿਧੀਆਂ ਅਤੇ ਪ੍ਰਮੁੱਖ ਹਸਤੀਆਂ ਨੇ ਭਾਗ ਲਿਆ | ਸੰਮੇਲਨ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਸੰਸਦੀ ਬੋਰਡ ਮੈਂਬਰ ਇਕਬਾਲ ਸਿੰਘ ਲਾਲਪੁਰਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਪ੍ਰੋਗਰਾਮ ਦੀ ਸ਼ੁਰੂਆਤ ਦੌਰਾਨ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਸੰਮੇਲਨ ਨੂੰ ਸੰਬੋਧਨ ਕਰਦਿਆਂ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਚ ਡਬਲ ਇੰਜਣ ਸਰਕਾਰ ਹੇਠ ਹੋ ਰਹੇ ਵਿਕਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬਾ ਲਗਾਤਾਰ ਤਰੱਕੀ ਕਰ ਰਿਹਾ ਹੈ | ਉਨ੍ਹਾਂ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬਾ ਕਰਜ਼ੇ ਦੇ ਬੋਝ ਹੇਠ ਦੱਬਦਾ ਜਾ ਰਿਹਾ ਹੈ ਤੇ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰ ਰਹੀ | ਅਸ਼ਵਨੀ ਸ਼ਰਮਾ ਨੇ ਵੀ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ 'ਆਪ' ਦੇ ਰਾਜ ਵਿਚ ਸੂਬੇ ਦੀ ਹਾਲਤ ਖ਼ਰਾਬ ਹੋਈ ਹੈ ਅਤੇ ਸਰਕਾਰ ਦੇ ਕੰਮਕਾਜ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ | ਇਕਬਾਲ ਸਿੰਘ ਲਾਲਪੁਰਾ ਨੇ ਆਪਣੇ ਸੰਬੋਧਨ ਵਿਚ ਹਰਿਆਣਾ ਅਤੇ ਪੰਜਾਬ ਦੀ ਵਿਕਾਸ ਦਰ ਦੀ ਤੁਲਨਾ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਹੇਠ ਹਰਿਆਣਾ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ, ਜਦਕਿ ਪੰਜਾਬ ਪਿੱਛੇ ਰਹਿ ਗਿਆ ਹੈ | ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਆਪਣੇ ਸੰਬੋਧਨ ਦੌਰਾਨ ਓ.ਬੀ.ਸੀ. ਸਮਾਜ ਨੂੰ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸਮਾਜ ਦੀ ਅਸਲ ਤਾਕਤ ਉਸਦੀ ਏਕਤਾ ਵਿਚ ਹੈ | ਇਸ ਮੌਕੇ ਜਗਦੀਸ਼ ਚੰਦਰ ਕਾਜਲਾ, ਵਰਿੰਦਰ ਰਾਣਾ, ਬਲਕਿ੍ਸ਼ਣ ਕੁੱਕੂ, ਰਾਕੇਸ਼ ਕੁਮਾਰ ਗੋਝਾ, ਦਰਸ਼ਨ ਸਿੰਘ ਸੈਣੀ, ਅਮਨਪ੍ਰੀਤ ਸਿੰਘ ਕਾਬੜਵਾਲ, ਮਦਨ ਲਾਲ, ਡਾ. ਹਜ਼ਾਰੀ ਲਾਲ, ਪਰਮਜੀਤ ਸਿੰਘ ਪੰਮਾ, ਸ਼ਿਵ ਕੁਮਾਰ, ਸੰਤੋਸ਼ ਸਿੰਘ, ਕਮਲ ਫ਼ੌਜੀ, ਜਸਪਾਲ, ਰਣਵੀਰ ਸਿੰਘ, ਰਾਜਿੰਦਰ ਸਿੰਘ ਰਾਜੂ, ਧਰਮਪਾਲ, ਜਤਿੰਦਰਪਾਲ ਸਿੰਘ ਹੈਪੀ, ਰਾਜੇਸ਼ਵਰ ਰਾਣਾ, ਵਰਿੰਦਰ ਕੁਮਾਰ ਵਿਕੀ, ਗੁਰਨੈਬ ਸਿੰਘ, ਡਾ. ਇੰਦਰਜੀਤ ਸਿੰਘ, ਰਾਜੇਸ਼ ਗੌਤਮ, ਮੰਜੀਤ ਸਿੰਘ, ਜਗਮੰਦੀਪ ਸਿੰਘ, ਜੀਵਨ ਸਿੰਘ, ਭੂਪਿੰਦਰ ਸਿੰਘ, ਸੰਤੋਸ਼ ਸੈਣੀ, ਧਰਮਿੰਦਰ ਸਿੰਘ ਭਿੰਦਾ, ਨਵੀਨ ਕੁਮਾਰ, ਸੰਤੋਖ ਸਿੰਘ ਝੱਜ, ਸੁਰਜੀਤ ਸਿੰਘ, ਨਰਿੰਦਰ ਸ਼ਰਮਾ, ਅਵਨੀਤ ਚੌਧਰੀ, ਓਾਕਾਰ ਆਬਿਆਨਾ, ਜੈਕੀ, ਅਰਸ਼ ਬਠ, ਸੌਰਵ ਬੰਸਲ, ਗੁਰਿੰਦਰ ਸਿੰਘ, ਅਮਨਿੰਦਰ ਸਿੰਘ, ਅੰਜੂ ਬਾਲਾ ਸਿੰਘ ਸਮੇਤ ਹੋਰ ਕਈ ਸ਼ਖ਼ਸੀਅਤਾਂ ਹਾਜ਼ਰ ਰਹੀਆਂ |
ਪੰਜਾਬ ਦੇ ਪਹਿਲੇ ਓ.ਬੀ.ਸੀ. ਸੰਮੇਲਨ 'ਚ ਨਾਇਬ ਸਿੰਘ ਸੈਣੀ ਸਮੇਤ ਕਈ ਦਿਗਜ ਨੇਤਾ ਹੋਏ ਸ਼ਾਮਿਲ <br/>
ਅਜੀਤ ਡੈਸਕ
04-05-2026