16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪੰਜਾਬ ਸਰਕਾਰ ਵਲੋਂ ਸਾਉਣੀ ਦੀ ਮੱਕੀ ਪ੍ਰਾਜੈਕਟ ਦਾ 16 ਜ਼ਿਲਿ੍ਹਆਂ ਤੱਕ ਵਿਸਥਾਰ-ਖੁੱਡੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 04-05-2026

ਕਿਹਾ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ 'ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ
ਚੰਡੀਗੜ੍ਹ, 3 ਮਈ (ਅਜੀਤ ਬਿਊਰੋ)-ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ 'ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲਿ੍ਹਆਂ ਤੋਂ ਹੁਣ 16 ਜ਼ਿਲਿ੍ਹਆਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,500 ਰੁਪਏ ਦਾ ਵਿੱਤੀ ਲਾਭ ਵੀ ਦਿੱਤਾ ਜਾਵੇਗਾ | ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ
ਇਹ ਫੈਸਲਾ 2025-26 ਸਾਉਣੀ ਸੀਜ਼ਨ ਦੌਰਾਨ ਛੇ ਜ਼ਿਲਿ੍ਹਆਂ ਵਿਚ ਲਾਗੂ ਕੀਤੇ ਗਏ ਪਾਇਲਟ ਪ੍ਰਾਜੈਕਟ ਨੂੰ ਕਿਸਾਨਾਂ ਵਲੋਂ ਵੱਡਾ ਹੁੰਗਾਰਾ ਮਿਲਣ ਬਾਅਦ ਲਿਆ ਗਿਆ ਹੈ | ਸ. ਖੁੱਡੀਆਂ ਨੇ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਕੇ ਸੂਬੇ 'ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਇਸ ਪ੍ਰਾਜੈਕਟ ਦੇ ਵਿਸਥਾਰ ਨੂੰ ਇੱਕ ਨਿਰਣਾਇਕ ਕਦਮ ਦੱਸਿਆ | ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਅੰਮਿ੍ਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਐਸਏਐਸ ਨਗਰ, ਐਸਬੀਐਸ ਨਗਰ ਅਤੇ ਤਰਨ ਤਾਰਨ ਵਿਚ 20,000 ਹੈਕਟੇਅਰ (50000 ਏਕੜ) ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਲਈ ਕਿਸਾਨਾਂ ਨੂੰ ਪਿਛਲੇ ਸਾਲ ਵਾਂਗ ਪ੍ਰਤੀ ਹੈਕਟੇਅਰ 17,500 ਰੁਪਏ ਦੀ ਸਬਸਿਡੀ ਵੀ ਦਿੱਤੀ ਜਾਵੇਗੀ | ਇਸ ਵਿਚੋਂ 4,500 ਰੁਪਏ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਲਾਗਤ (ਇਨਪੁੱਟ) ਬਿੱਲ ਜਮ੍ਹਾਂ ਕਰਵਾਉਣ 'ਤੇ ਜਾਰੀ ਕੀਤੇ ਜਾਣਗੇ, ਜਦੋਂਕਿ ਬਾਕੀ 13,000 ਰੁਪਏ ਲਾਜ਼ਮੀ ਜੀਓ-ਟੈਗਡ ਫ਼ਸਲ ਤਸਦੀਕ ਤੋਂ ਬਾਅਦ ਦੋ ਕਿਸ਼ਤਾਂ ਵਿਚ ਅਦਾ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਕਈ ਹਿੱਸਿਆਂ 'ਚ ਤੇਜ਼ ਝੱਖੜ ਤੇ ਭਾਰੀ ਮੀਂਹ ਨਾਲ ਬਦਲਿਆ ਮੌਸਮ ਦਾ ਮਿਜ਼ਾਜ <br/> ਅਗਲੀ ਖ਼ਬਰ ਪੰਜਾਬ ਦੇ ਪਹਿਲੇ ਓ.ਬੀ.ਸੀ. ਸੰਮੇਲਨ 'ਚ ਨਾਇਬ ਸਿੰਘ ਸੈਣੀ ਸਮੇਤ ਕਈ ਦਿਗਜ ਨੇਤਾ ਹੋਏ ਸ਼ਾਮਿਲ <br/>
Ad Position 24