16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਝਬਾਲ ਨੇੜਿਓਾ 60 ਕਰੋੜ ਦੀ 12 ਕਿੱਲੋ ਹੈਰੋਇਨ ਸਮੇਤ ਤਿੰਨ ਤਸਕਰ ਗਿ੍ਫ਼ਤਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-05-2026

ਤਰਨ ਤਾਰਨ, 3 ਮਈ (ਹਰਿੰਦਰ ਸਿੰਘ)-ਕਾਊਾਟਰ ਇੰਟੈਲੀਜੈਂਸ (ਸੀ.ਆਈ.) ਅੰਮਿ੍ਤਸਰ ਨੇ ਤਰਨ ਤਾਰਨ ਦੇ ਕਸਬਾ ਝਬਾਲ ਦੇ ਨੇੜ੍ਹੇ ਅੰਮਿ੍ਤਸਰ ਝਬਾਲ ਰੋਡ ਸਥਿਤ ਟੋਲ ਪਲਾਜ਼ੇ ਨੇੜਿਓਾ ਤਿੰਨ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਨ੍ਹਾਂ ਕੋਲੋਂ 12 ਕਿੱਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 60 ਕਰੋੜ ਰੁਪਏ ਦੇ ਕਰੀਬ ਬਣਦੀ ਹੈ | ਗਿ੍ਫ਼ਤਾਰ ਕੀਤੇ ਗਏ ਤਿੰਨੇ ਨੌਜਵਾਨ ਤਰਨ ਤਾਰਨ ਦੇ ਹਨ | ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਾਊਾਟਰ ਇੰਟੈਲੀਜੈਂਸ ਨੂੰ ਸੂਚਨਾ ਮਿਲੀ ਕਿ ਗੁਰਜੰਟ ਵਾਸੀ ਪਿੰਡ ਸਕੱਤਰਾ ਜ਼ਿਲ੍ਹਾ ਤਰਨ ਤਾਰਨ ਨੂੰ ਡਰੋਨ ਰਾਹੀਂ ਹੈਰੋਇਨ ਦੀ ਇਕ ਵੱਡੀ ਖੇਪ ਮਿਲੀ ਹੈ ਤੇ ਉਹ ਇਹ ਖੇਪ ਆਪਣੇ ਸਾਥੀਆਂ ਨੂੰ ਪਹੁੰਚਾਉਣ ਜਾ ਰਿਹਾ ਹੈ | ਇਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਝਬਾਲ-ਅੰਮਿ੍ਤਸਰ ਰੋਡ ਸਥਿਤ ਟੋਲ ਪਲਾਜ਼ਾ ਦੇ ਨੇੜ੍ਹੇ ਵਿਸ਼ੇਸ਼ ਨਾਕੇ ਲਗਾਏ | ਉਨ੍ਹਾਂ ਕਿਹਾ ਕਿ ਟੀਮਾਂ ਨੇ ਮੋਟਰਸਾਈਕਲ 'ਤੇ ਆ ਰਹੇ ਤਿੰਨ ਵਿਅਕਤੀਆਂ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ 12 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ | ਡੀ.ਜੀ.ਪੀ. ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਸਕੱਤਰਾ ਦੇ ਰਹਿਣ ਵਾਲੇ ਗੁਰਜੰਟ ਸਿੰਘ, ਤਰਨ ਤਾਰਨ ਦੇ ਪਿੰਡ ਬੁੱਗਾ ਦੇ ਰਹਿਣ ਵਾਲੇ ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ | ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫ਼ਤਾਰ ਕੀਤਾ ਗਿਆ ਗੁਰਜੰਟ ਸਿੰਘ ਪਾਕਿਸਤਾਨ ਸਥਿਤ ਤਸਕਰ ਦੇ ਸੰਪਰਕ ਵਿਚ ਸੀ |

Ad Position 22
No active advertisement
ਪਿਛਲੀ ਖ਼ਬਰ ਮਤਰੇਏ ਨਾਨੇ ਵਲੋਂ ਦੋਹਤੀ ਨਾਲ ਜਬਰ ਜ਼ਨਾਹ ਅਗਲੀ ਖ਼ਬਰ ਸ਼ੰਭੂ ਰੇਲਵੇ ਟਰੈਕ ਧਮਾਕਾ ਮਾਮਲਾ-ਗਿ੍ਫ਼ਤਾਰ ਗੁਰਜਿੰਦਰ ਸਿੰਘ ਦੇ ਮਾਪਿਆਂ ਨੇ ਸਾਰੇ ਦੋਸ਼ਾਂ ਨੂੰ ਨਕਾਰਿਆ
Ad Position 24