16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਟਨਾ ਸਾਹਿਬ ਵਿਖੇ ਦੋ ਦਿਨਾਂ ਰਾਸ਼ਟਰੀ ਸੈਮੀਨਾਰ ਆਰੰਭ

Ad Position 21
repet_subhas-goyals [Copy P29]
ਅਜੀਤ ਡੈਸਕ 04-05-2026

ਬਿਹਾਰ ਦੇ ਰਾਜਪਾਲ ਲੈਫਟੀਨੈਂਟ ਜਨਰਲ ਸਈਦ ਅਤਾ ਹਸਨੈਨ ਵਲੋਂ ਰਸਮੀ ਉਦਘਾਟਨ
ਅੰਮਿ੍ਤਸਰ, 3 ਮਈ (ਜਸਵੰਤ ਸਿੰਘ ਜੱਸ)-ਸੱਭਿਆਚਾਰਕ ਮਾਮਲੇ ਮੰਤਰਾਲਾ ਭਾਰਤ ਸਰਕਾਰ ਤੇ ਸਾਹਿਤ ਅਕਾਦਮੀ ਨਵੀਂ ਦਿੱਲੀ ਵਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਪੁਰਬ ਸ਼ਤਾਬਦੀ ਨੂੰ ਸਮਰਪਿਤ 'ਸ਼੍ਰੀ ਗੁਰੂ ਤੇਗ ਬਹਾਦਰ ਜੀ : ਜੀਵਨ ਅਤੇ ਸਿੱਖਿਆਵਾਂ' ਵਿਸ਼ੇ 'ਤੇ ਦੋ ਦਿਨਾਂ ਰਾਸ਼ਟਰੀ ਸੈਮੀਨਾਰ ਅੱਜ ਪਟਨਾ ਸਾਹਿਬ (ਬਿਹਾਰ) ਦੇ ਪ੍ਰਕਾਸ਼ ਪੁੰਜ, ਗੁਰਦੁਆਰਾ ਗੁਰੂ ਕਾ ਬਾਗ ਦੇ ਆਡੀਟੋਰੀਅਮ ਵਿਚ ਆਰੰਭ ਹੋਇਆ, ਜਿਸਦਾ ਅੱਜ ਰਸਮੀ ਉਦਘਾਟਨ ਬਿਹਾਰ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਸਈਦ ਅਤਾ ਹਸਨੈਨ ਵਲੋਂ ਕੀਤਾ ਗਿਆ | ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਉਪ-ਪ੍ਰਧਾਨ ਲਖਵਿੰਦਰ ਸਿੰਘ, ਉਪ-ਪ੍ਰਧਾਨ ਗੁਰਵਿੰਦਰ ਸਿੰਘ ਅਤੇ ਸਕੱਤਰ ਹਰਬੰਸ ਸਿੰਘ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੋਹੀ ਨੇ ਦੱਸਿਆ ਕਿ ਦੋ ਦਿਨਾਂ ਸੈਮੀਨਾਰ ਪਟਨਾ ਸਾਹਿਬ ਦੀ ਪਵਿੱਤਰ ਧਰਤੀ 'ਤੇ ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਮੰਤਰਾਲਾ ਅਤੇ ਸਾਹਿਤ ਅਕਾਦਮੀ ਭਾਰਤ ਸਰਕਾਰ ਵਲੋਂ ਡਾ. ਰਵੇਲ ਸਿੰਘ ਸਮੇਤ ਕਈ ਬੁਲਾਰੇ ਪਹੁੰਚੇ | ਬਿਹਾਰ ਵਿਧਾਨ ਪਰਿਸ਼ਦ ਦੇ ਉਪ-ਸਭਾਪਤੀ ਪ੍ਰੋ. ਰਾਮਵਚਨ ਰਾਇ ਸੈਮੀਨਾਰ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਪਾਕਿ ਨੇ ਆਪਣੇ ਫ਼ੌਜੀ ਖਰਚੇ 'ਚ 10 ਸਾਲਾਂ ਵਿਚ ਢਾਈ ਗੁਣਾ ਤੋਂ ਵੱਧ ਕੀਤਾ ਵਾਧਾ ਅਗਲੀ ਖ਼ਬਰ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਕਰਦੇ 4 ਗਿ੍ਫ਼ਤਾਰ, 7 ਪਿਸਤੌਲ ਬਰਾਮਦ <br/>
Ad Position 24