ਬਾਲ ਸਾਹਿਤ ਦੀ ਨੀਂਹ ਮਜ਼ਬੂਤ ਹੋਵੇਗੀ ਤਾਂ ਹੀ ਵਧੀਆ ਸਾਹਿਤ ਸਿਰਜਿਆ ਜਾਵੇਗਾ-ਸੁੱਖੀ ਬਾਠ
ਫਗਵਾੜਾ, 3 ਮਈ (ਅਸ਼ੋਕ ਕੁਮਾਰ ਵਾਲੀਆ)-ਬਾਲ ਸਾਹਿਤਕਾਰਾਂ ਦੀ ਦੂਸਰੀ ਇੱਕ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫ਼ਰੰਸ ਫਗਵਾੜਾ ਦੇ ਪਲਾਹੀ ਰੋਡ ਸਥਿਤ ਇੰਟਰਨੈਸ਼ਨਲ ਸਕੂਲ ਵਿਖੇ ਸਫਲਤਾਪੂਰਵਕ ਸਮਾਪਤ ਹੋ ਗਈ | ਇਸ ਮੌਕੇ 'ਨਵੀਆਂ ਕਲਮਾਂ ਨਵੀਂ ਉਡਾਣ 'ਪ੍ਰਾਜੈਕਟ ਦੇ ਸੰਸਥਾਪਕ ਸੁੱਖੀ ਬਾਠ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਡਾ. ਪਰਵਿੰਦਰ ਸਿੰਘ ਪ੍ਰਧਾਨ ਵਿਸ਼ਵ ਸ਼ਾਂਤੀ ਸੰਸਥਾ (ਸੰਯੁਕਤ ਰਾਸ਼ਟਰ ਦੇ ਰਾਜਦੂਤ) ਅਤੇ ਡਾ. ਐਸ.ਪੀ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਮੁੱਖ ਮਹਿਮਾਨ ਤੇ ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਲੋਕ ਵਿਰਾਸਤ ਅਕੈਡਮੀ, ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ, ਬਾਲ ਸਾਹਿਤਕਾਰ ਬਲਜਿੰਦਰ ਮਾਨ, ਕਮਲਜੀਤ ਨੀਲੂ, ਪਿ੍ੰਸੀਪਲ ਗੁਰਮੀਤ ਸਿੰਘ ਪਲਾਹੀ, ਪਿ੍ੰਸੀਪਲ ਜੋਰਾਵਰ ਸਿੰਘ, ਅਸ਼ੋਕ ਮਹਿਰਾ, ਸੁਖਵਿੰਦਰ ਸਿੰਘ ਫੁੱਲ, ਬਲਵੰਤ ਸਿੰਘ ਜੋਗਾ, ਕੁਲਵੰਤ ਕਸਕ ਵਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਹਾਜ਼ਰ ਬਾਲ ਲੇਖਕਾਂ ਦੀ ਹੌਸਲਾ ਅਫ਼ਜ਼ਾਈ ਕੀਤੀ | ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵਲੋਂ ਨਵੀਆਂ ਕਲਮਾਂ ਨਵੀਂ ਉਡਾਣ ਦੇ ਸੰਸਥਾਪਕ ਸ਼੍ਰੀ ਸੁੱਖੀ ਬਾਠ ਵਲੋਂ ਬਾਲ ਸਾਹਿਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਜ਼ਿਕਰਯੋਗ ਹੈ ਕਿ 'ਨਵੀਆਂ ਕਲਮਾਂ ਨਵੀਂ ਉਡਾਣ' ਪ੍ਰਾਜੈਕਟ ਤਹਿਤ ਪਹਿਲਾਂ ਵੀ 61 ਬਾਲ ਲੇਖਕਾਂ ਦੀਆਂ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ ਤੇ ਅੱਜ ਦੀ ਦੂਸਰੀ ਬਾਲ ਲੇਖਕ ਕਾਨਫ਼ਰੰਸ ਵਿਚ 19 ਪੁਸਤਕਾਂ ਦੀ ਘੁੰਡ ਚੁਕਾਈ ਕੀਤੀ ਗਈ ਹੈ | ਜ਼ਿਲ੍ਹਾ ਬਠਿੰਡਾ-1 ਦੇ ਵਿਦਿਆਰਥੀਆਂ ਦੀ ਟੀਮ ਵਲੋਂ 'ਸਰਹੱਦਾਂ ਹੋਰ ਵੀ ਨੇ' ਨਾਟਕ ਦੀ ਸਫ਼ਲ ਪੇਸ਼ਕਾਰੀ ਕੀਤੀ | ਇਸ ਮੌਕੇ ਗੁਰਵਿੰਦਰ ਸਿੰਘ ਕਾਂਗੜ ਸੀਨੀਅਰ ਸਹਿ ਪ੍ਰਾਜੈਕਟ ਇੰਚਾਰਜ, ਗੁਰਵਿੰਦਰ ਸਿੰਘ ਸਿੱਧੂ ਪ੍ਰਾਜੈਕਟ ਜਨਰਲ ਸਕੱਤਰ, ਸਤੀਸ਼ ਜੋੜਾ ਮੀਡੀਆ ਸਲਾਹਕਾਰ ਪੰਜਾਬ ਭਵਨ ਸਰੀ ਕੈਨੇਡਾ, ਬਲਜੀਤ ਸ਼ਰਮਾ ਖ਼ਜ਼ਾਨਚੀ, ਜਥੇਦਾਰ ਪਰਮਜੀਤ ਸਿੰਘ ਰਾਏਪੁਰ ਮੈਂਬਰ ਸ਼ੋ੍ਰਮਣੀ ਕਮੇਟੀ, ਭੀਮ ਸਿੰਘ ਇੰਟਰਨੈਸ਼ਨਲ ਕੋਆਰਡੀਨੇਟਰ ਆਨਲਾਈਨ ਟ੍ਰੇਨਿੰਗ, ਗਗਨਦੀਪ ਸਿੰਘ ਗੁਰਦਾਸਪੁਰ, ਸਤਿੰਦਰ ਕੌਰ ਕਾਹਲੋਂ ਜ਼ਿਲ੍ਹਾ ਪ੍ਰਧਾਨ, ਬਲਜੀਤ ਸਿੰਘ ਸੇਖਾ, ਸ਼ਸ਼ੀ ਬਾਲਾ, ਅਵਤਾਰ ਸਿੰਘ ਚੋਟੀਆਂ ਜ਼ਿਲ੍ਹਾ ਪ੍ਰਧਾਨ ਸੰਗਰੂਰ, ਮਾ. ਲਖਵਿੰਦਰ ਸਿੰਘ ਮਲੇਰਕੋਟਲਾ, ਡਾ. ਸੁਖਪਾਲ ਕੌਰ ਸਮਰਾਲਾ, ਸਾਹਿਬਾ ਜੀਟਨ ਕੌਰ, ਹਰਸਿਮਰਨ ਮੌਂਟੀ ਮੋਗਾ, ਡਾ. ਨਿਰਮਲਜੀਤ ਕੌਰ, ਰਸਵਿੰਦਰ ਕੌਰ, ਸਰਬਜੀਤ ਕੌਰ, ਡਾ. ਸੁਖਪਾਲ ਸਿੰਘ ਸਿੱਧੂ ਆਦਿ ਹਾਜ਼ਰ ਸਨ |