ਚੰਡੀਗੜ੍ਹ, 3 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਸੂਬੇ ਵਿਚ 'ਡਰੱਗ ਐਂਡ ਸੋਸ਼ਿਓ-ਇਕਨਾਮਿਕ ਸੈਂਸਸ' ਕਰਵਾਉਣ ਦੇ ਪ੍ਰਸਤਾਵ ਦਾ ਤਿੱਖਾ ਵਿਰੋਧ ਕੀਤਾ ਹੈ | ਉਨ੍ਹਾਂ ਨੇ ਇਸ 'ਜਨਗਣਨਾ' ਦੇ ਅਸਲ ਮਕਸਦ 'ਤੇ ਸਵਾਲ ਉਠਾਏ ਹਨ | ਉਨ੍ਹਾਂ ਨੇ ਕਿਹਾ ਕਿ ਇਹ ਦਰਅਸਲ ਵਿਚ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਦਾ ਡਾਟਾ ਇਕੱਠਾ ਕਰਨ ਦੀ ਕਵਾਇਦ ਹੈ, ਜਿਸ ਦਾ ਖਰਚਾ ਸਰਕਾਰੀ ਖਜ਼ਾਨੇ ਤੋਂ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਕੌਣ ਦੱਸੇਗਾ ਕਿ ਸਾਡੇ ਘਰ 'ਚ ਕੋਈ ਮੈਂਬਰ ਨਸ਼ਾ ਕਰਦਾ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਅਸਲ ਮਕਸਦ ਨਸ਼ਾ ਪੀੜਤਾਂ ਬਾਰੇ ਡਾਟਾ ਇਕੱਠਾ ਕਰਨਾ ਹੈ, ਤਾਂ ਇਹ ਮੁਹਿੰਮ ਨਾਕਾਮ ਰਹੇਗੀ |
ਵੜਿੰਗ ਨੇ ਪੰਜਾਬ ਵਿਚ 'ਡਰੱਗ ਜਨਗਣਨਾ' ਕਰਵਾਏ ਜਾਣ ਦਾ ਕੀਤਾ ਵਿਰੋਧ
ਅਜੀਤ ਡੈਸਕ
04-05-2026