16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਬਸਪਾ ਨੇ ਵਿਸ਼ਾਲ ਰੈਲੀ ਰਾਹੀਂ 'ਪਰਾਧੀਨਤਾ ਦਾ ਅੰਤ ਤੇ ਬੇਗਮਪੁਰੇ ਦਾ ਸੰਕਲਪ' ਮੁਹਿੰਮ ਦੀ ਕੀਤੀ ਸ਼ੁਰੂਆਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-05-2026

ਲੁਧਿਆਣਾ, 3 ਮਈ (ਜਤਿੰਦਰ ਭੰਬੀ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਪਰਾਧੀਨਤਾ ਦਾ ਅੰਤ ਅਤੇ ਬੇਗਮਪੁਰੇ ਦਾ ਸੰਕਲਪ' ਮੁਹਿੰਮ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਕਾਂਗਰਸ ਵਿਰੁੱਧ ਤਿੱਖਾ ਹੱਲਾ ਬੋਲਿਆ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਨਾ ਤੇ ਵੋਟਾਂ ਬਟੋਰਨ ਵਾਲਿਆਂ ਨੂੰ ਗੁਰੂ ਸਾਹਿਬ ਦੇ ਸਿਧਾਂਤਾਂ ਅਤੇ ਅਸਥਾਨਾਂ ਦਾ ਘਾਣ ਨਹੀਂ, ਬਲਕਿ ਪਹਿਰਾ ਦੇਣਾ ਚਾਹੀਦਾ ਹੈ | ਉਨ੍ਹਾਂ ਕਾਂਗਰਸ ' ਤੇ ਵਰ੍ਹਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਨੇ ਗੁਰੂ ਰਵਿਦਾਸ ਆਡੀਟੋਰੀਅਮ ਦਾ ਨੀਂਹ ਪੱਥਰ ਰੱਖ ਕੇ ਕਾਂਗਰਸ ਨੇ ਸਿਰਫ਼ ਡਰਾਮੇਬਾਜ਼ੀ ਕੀਤੀ ਤੇ ਬਜਟ ਦੇ ਨਾਂਅ 'ਤੇ ਲੋਕਾਂ ਨੂੰ ਗੰੁਮਰਾਹ ਕੀਤਾ, ਪੰਜ ਸਾਲਾਂ ਵਿਚ ਇਕ ਇਟ ਤਕ ਨਹੀਂ ਲਗਾਈ | ਉਨ੍ਹਾਂ ਮਾਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਸੂਬਾ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਸਰਕਾਰੀ ਪੱਧਰ 'ਤੇ ਮਨਾਉਣ ਦੇ ਵੱਡੇ-ਵੱਡੇ ਇਸ਼ਤਿਹਾਰ ਦੇ ਰਹੀ ਹੈ, ਦੂਜੇ ਪਾਸੇ ਇਸ ਪਵਿੱਤਰ ਜਗ੍ਹਾ ਤੋਂ ਕੂੜੇ ਦੇ ਢੇਰ ਨਾ ਚੁਕਵਾ ਕੇ ਅਪਮਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਪੁੱਛਿਆ ਕਿ ਕੀ ਇਹ ਹੀ ਸਰਕਾਰ ਦਾ ਗੁਰੂ ਸਾਹਿਬ ਪ੍ਰਤੀ ਸਤਿਕਾਰ ਹੈ | ਸਰਕਾਰੀ ਜ਼ੁਲਮ ਅਤੇ ਬਸਪਾ ਦੇ ਸੰਘਰਸ਼ ਬਾਰੇ ਡਾਕਟਰ ਕਰੀਮਪੁਰੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਕਾਂਡ ਦਾ ਜ਼ਿਕਰ ਕਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਗੁਰੂ ਘਰ ਉੱਤੇ ਜੇ.ਸੀ.ਬੀ. ਚਲਵਾ ਕੇ ਅਤੇ ਵਿਰੋਧ ਕਰਨ ਵਾਲੀਆਂ ਸਾਡੀਆਂ ਧੀਆਂ-ਭੈਣਾਂ ਤੇ ਨੌਜਵਾਨਾਂ ਨੂੰ ਜੇਲ੍ਹਾਂ ਵਿਚ ਡੱਕ ਕੇ ਇਹ ਸਾਬਤ ਕਰ ਦਿੱਤਾ ਸੀ ਕਿ ਉਹ ਬਹੁਜਨ ਵਿਰੋਧੀ ਹਨ | 2027 ਦਾ ਮਨੋਰਥ ਪੱਤਰ ਜਾਰੀ ਕਰਦਿਆਂ ਡਾਕਟਰ ਕਰੀਮਪੁਰੀ ਨੇ ਸੰਗਤਾਂ ਨੂੰ 2027 ਵਿਚ ਗ਼ੁਲਾਮੀ ਦਾ ਅੰਤ ਕਰਨ ਦਾ ਸੱਦਾ ਦਿੰਦਿਆਂ ਵੱਡੇ ਐਲਾਨ ਕੀਤੇ | ਅੰਤ ਵਿਚ ਸੰਗਤ ਨੂੰ ਸੱਦਾ ਦਿੰਦਿਆਂ ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ 650ਵੇਂ ਪ੍ਰਕਾਸ਼ ਪੁਰਬ ਨੂੰ ਸਿਰਫ਼ ਰਸਮੀ ਤੌਰ 'ਤੇ ਨਹੀਂ, ਬਲਕਿ ਇਕ 'ਸੰਘਰਸ਼' ਵਜੋਂ ਮਨਾਉਣ |

Ad Position 22
No active advertisement
ਪਿਛਲੀ ਖ਼ਬਰ ਖੇਤਾਂ 'ਚ ਲੱਗੀ ਅੱਗ ਕਾਰਨ ਧੂੰਏਾ ਦੀ ਲਪੇਟ 'ਚ ਆਇਆ ਮੋਟਰਸਾਈਕਲ ਸਵਾਰ ਪਰਿਵਾਰ ਚਾਰੇ ਮੈਂਬਰ ਬੁਰੀ ਤਰ੍ਹਾਂ ਝੁਲਸੇ <b... ਅਗਲੀ ਖ਼ਬਰ ਵੜਿੰਗ ਨੇ ਪੰਜਾਬ ਵਿਚ 'ਡਰੱਗ ਜਨਗਣਨਾ' ਕਰਵਾਏ ਜਾਣ ਦਾ ਕੀਤਾ ਵਿਰੋਧ
Ad Position 24